iPhone ਖ਼ਰੀਦਣ ਦਾ ਸ਼ਾਨਦਾਰ ਮੌਕਾ, ਸਿਰਫ 26 ਹਜ਼ਾਰ ਰੁਪਏ ’ਚ ਮਿਲ ਰਿਹੈ ਇਹ ਮਾਡਲ

Thursday, Sep 30, 2021 - 03:36 PM (IST)

iPhone ਖ਼ਰੀਦਣ ਦਾ ਸ਼ਾਨਦਾਰ ਮੌਕਾ, ਸਿਰਫ 26 ਹਜ਼ਾਰ ਰੁਪਏ ’ਚ ਮਿਲ ਰਿਹੈ ਇਹ ਮਾਡਲ

ਗੈਜੇਟ ਡੈਸਕ– ਜੇਕਰ ਤੁਸੀਂ ਆਈਫੋਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੀ ਹੈ। ਫਲਿਪਕਾਰਟ ਦੀ ਬਿਗ ਬਿਲੀਅਨ ਡੇਜ਼ ਸੇਲ 3 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾਂ ਫਲਿਪਕਾਰਟ ’ਤੇ iPhone SE (2020) ਮਾਡਲ ਨੂੰ ਹੁਣ ਤਕ ਦੀ ਸਭ ਤੋਂ ਘੱਟ ਕੀਮਤ ’ਚ ਉਪਲੱਬਧ ਕਰ ਦਿੱਤਾ ਗਿਆ ਹੈ। ਹੁਣ ਤੁਸੀਂ iPhone SE (2020) ਦੇ 64 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ ਸਿਰਫ 25,999 ਰੁਪਏ ’ਚ ਖਰੀਦ ਸਕਦੇ ਹੋ। ਉਥੇ ਹੀ 128 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 30,999 ਰੁਪਏ ’ਚ ਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ 256 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 40,999 ਰੁਪਏ ’ਚ ਖਰੀਦਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ– iPhone 13 ਸੀਰੀਜ਼ ਦੀ ਵਿਕਰੀ ਭਾਰਤ ’ਚ ਸ਼ੁਰੂ, ਮਿਲ ਰਹੇ ਇਹ ਕਮਾਲ ਦੇ ਆਫਰ

PunjabKesari

ਦੱਸ ਦੇਈਏ ਕਿ ਫਲਿਪਕਾਰਟ ਦੀ ਬਿਗ ਬਿਲੀਅਨ ਡੇਜ਼ ਸੇਲ 3 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਇਸ ਸੇਲ ’ਚ ਗਾਹਕਾਂ ਨੂੰ ਬਹੁਤ ਸਾਰੇ ਪ੍ਰੋਡਕਟਸ ’ਤੇ ਸ਼ਾਨਦਾਰ ਆਫਰ ਮਿਲਣਗੇ। ਇਸ ਤੋਂ ਇਲਾਵਾ ਨੋ-ਕਾਸਟ ਈ.ਐੱਮ.ਆਈ. ਦਾ ਆਪਸ਼ਨ ਵੀ ਦਿੱਤਾ ਜਾਵੇਗਾ। ਗਾਹਕਾਂ ਨੂੰ ਸਮਾਰਟਫੋਨ ਐਕਸਚੇਂਜ ਕਰਨ ਦੀ ਵੀ ਸੁਵਿਧਾ ਮਿਲੇਗੀ। 

ਇਹ ਵੀ ਪੜ੍ਹੋ– iPhone 13 ਦੇ ਆਉਂਦੇ ਹੀ ਸਸਤੇ ਹੋਏ iPhone 12 ਦੇ ਮਾਡਲ


author

Rakesh

Content Editor

Related News