Huawei ਨੇ ਲਾਂਚ ਕੀਤਾ 3GB ਰੈਮ ਨਾਲ ਲੈਸ ਨਵਾਂ ਸਮਾਟਰਫੋਨ

Friday, Oct 28, 2016 - 12:36 PM (IST)

Huawei ਨੇ ਲਾਂਚ ਕੀਤਾ 3GB ਰੈਮ ਨਾਲ ਲੈਸ ਨਵਾਂ ਸਮਾਟਰਫੋਨ
ਜਲੰਧਰ- ਚੀਨ ਦੀ ਦੂਰਸੰਚਾਰ ਉਪਕਰਣ ਨਿਰਮਾਤਾ ਕੰਪਨੀ ਹੁਵਾਵੇ ਨੇ ਨਵਾਂ Enjoy 6 ਸਮਰਾਟਫੋਨ ਚੀਨ ''ਚ ਲਾਂਚ ਕੀਤਾ ਹੈ ਜਿਸ ਦੀ ਕੀਮਤ 1299 ਯੁਆਨ (ਕਰੀਬ 12,810 ਰੁਪਏ) ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ 1 ਨਵੰਬਰ ਤੋਂ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ। 
ਮੈਟਲ ਬਾਡੀ ਨਾਲ ਬਣੇ ਇਸ ਸਮਾਰਟਫੋਨ ''ਚ 5-ਇੰਚ ਦੀ ਐੱਚ.ਡੀ. ਅਮੋਲੇਡ ਡਿਸਪਲੇ ਦਿੱਤੀ ਗਈ ਹੈ ਜੋ 1280x720 ਪਿਕਸਲ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦੀ ਹੈ ਨਾਲ ਹੀ ਇਸ ਵਿਚ 1.4 ਗੀਗਾਹਰਟਜ਼ ਦਾ ਆਕਟਾ-ਕੋਰ ਪ੍ਰੋਸੈਸਰ ਮੌਜੂਦ ਹੈ। ਐਂਡ੍ਰਾਇਡ 6.0.1 ਮਾਰਸ਼ਮੈਲੋ ''ਤੇ ਆਧਾਰਿਤ ਇਸ 4ਜੀ ਸਮਾਰਟਫੋਨ ''ਚ 3ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 128 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐੱਲ.ਈ.ਡੀ. ਫਲੈਸ਼ ਦੇ ਨਾਲ ਇਸ ਵਿਚ 13 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ।

Related News