iBall ਨੇ ਲਾਂਚ ਕੀਤਾ ਸਸਤਾ 4G ਸਮਾਰਟਫੋਨ

09/30/2016 5:58:52 PM

ਜਲੰਧਰ- ਭਾਰਤ ਦੀ ਸਮਾਰਟਫੋਨ ਨਿਰਮਾਤਾ ਕੰਪਨੀ iBall ਨੇ ਨਵਾਂ Andi Wink 4G ਸਮਾਰਟਫੋਨ ਲਾਂਚ ਕਰ ਦਿੱਤਾ ਹੈ ਜਿਸ ਦੀ ਕੀਮਤ 5,999 ਰੁਪਏ ਦੱਸੀ ਗਈ ਹੈ। ਕੰਪਨੀ ਇਸ ਦੇ ਨਾਲ ਪ੍ਰੋਟੈਕਟਿਵ ਕਵਰ ਵੀ ਫ੍ਰੀ ''ਚ ਦੇਵੇਗੀ ਅਤੇ ਇਸ ਨੂੰ ਜਲਦੀ ਹੀ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ। 
ਫੀਚਰਸ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ ''ਚ 5-ਇੰਚ ਦੀ ਐੱਚ.ਡੀ. (1280x720 ਪਿਕਸ ''ਤੇ ਕੰਮ ਕਰਨ ਵਾਲੀ) ਸਕ੍ਰੀਨ ਦੇ ਨਾਲ ਕਵਾ-ਕੋਰ ਪ੍ਰੋਸੈਸਰ ਦਿੱਤਾ ਹੈ ਜੋ ਗੇਮਜ਼ ਖੇਡਣ ਅਤੇ ਐਪਸ ਚਲਾਉਣ ''ਚ ਮਦਦ ਕਰੇਗਾ। ਐਂਡ੍ਰਾਇਡ 6.0 ਮਾਰਸ਼ਮੈਲੋ ''ਤੇ ਆਧਾਰਿਤ ਇਸ ਸਮਾਰਟਫੋਨ ''ਚ 2ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 32ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐੱਲ.ਈ.ਡੀ. ਫਲੈਸ਼ ਦੇ ਨਾਲ ਇਸ ਵਿਚ 5 ਮੈਗਾਪਿਕਸਲ ਦਾ ਰਿਅਰ ਅਤੇ 2 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। 2300 ਐੱਮ.ਏ.ਐੱਚ. ਦੀ ਬੈਟਰੀ ਦੇ ਨਾਲ ਇਸ ਡੁਅਲ ਸਿਮ 4ਜੀ ਸਮਾਰਟਫੋਨ ''ਚ ਬਲੂਟੁਥ 4.0, ਵਾਈ-ਫਾਈ (802.11 ਬੀ/ਜੀ/ਐੱਨ), ਜੀ.ਪੀ.ਐੱਸ./ਏ-ਜੀ.ਪੀ.ਐੱਸ. ਅਤੇ ਯੂ.ਐੱਸ.ਬੀ. ਓ.ਟੀ.ਜੀ. ਸਪੋਰਟ ਦਿੱਤੀ ਗਈ ਹੈ।