ਜਿਓ, ਏਅਰਟੈੱਲ ਤੇ ਵੋਡਾਫੋਨ ਦੇ ਸ਼ਾਨਦਾਰ ਪਲਾਨ, ਅਨਲਿਮਟਿਡ ਕਾਲਿੰਗ ਨਾਲ ਰੋਜ਼ ਮਿਲੇਗਾ 2GB ਡਾਟਾ

Monday, Jul 20, 2020 - 12:22 PM (IST)

ਜਿਓ, ਏਅਰਟੈੱਲ ਤੇ ਵੋਡਾਫੋਨ ਦੇ ਸ਼ਾਨਦਾਰ ਪਲਾਨ, ਅਨਲਿਮਟਿਡ ਕਾਲਿੰਗ ਨਾਲ ਰੋਜ਼ ਮਿਲੇਗਾ 2GB ਡਾਟਾ

ਗੈਜੇਟ ਡੈਸਕ– ਜੇਕਰ ਤੁਸੀਂ ਰੋਜ਼ਾਨਾ 2 ਜੀ.ਬੀ. ਡਾਟਾ ਅਤੇ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਲੈਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਖ਼ਾਸ ਹੈ। ਅੱਜ ਅਸੀਂ ਤੁਹਾਨੂੰ ਜਿਓ, ਏਅਰਟੈੱਲ ਅਤੇ ਵੋਡਾਫੋਨ ਦੇ ਸ਼ਾਨਦਾਰ ਰੀਚਾਰਜ ਪਲਾਨਸ ਬਾਰੇ ਦੱਸਣ ਜਾ ਰਹੇ ਹਨ ਜਿਨ੍ਹਾਂ ’ਚ ਰੋਜ਼ਾਨਾ 2 ਜੀ.ਬੀ. ਡਾਟਾ ਮਿਲੇਗਾ। ਇਸ ਤੋਂ ਇਲਾਵਾ ਮੁਫ਼ਤ ਪ੍ਰੀਮੀਅਮ ਐਪਸ ਦਾ ਸਬਸਕ੍ਰਿਪਸ਼ਨ ਵੀ ਦਿੱਤਾ ਜਾ ਰਿਹਾ ਹੈ। 

ਏਅਰਟੈੱਲ ਦਾ 298 ਰੁਪਏ ਵਾਲਾ ਪਲਾਨ
ਏਅਰਟੈੱਲ ਦੇ ਇਸ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 2 ਜੀ.ਬੀ. ਡਾਟਾ ਮਿਲੇਗਾ। ਇਸ ਤੋਂ ਇਲਾਵਾ ਕਿਸੇ ਵੀ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਦੀ ਵੀ ਸੁਵਿਧਾ ਦਿੱਤੀ ਜਾਵੇਗੀ। 28 ਦਿਨਾਂ ਦੀ ਮਿਆਦ ਵਾਲੇ ਇਸ ਪਲਾਨ ’ਚ ਗਾਹਕਾਂ ਨੂੰ ਪ੍ਰੀਮੀਅਮ ਐਪਸ ਦਾ ਮੁਫ਼ਤ ’ਚ ਸਬਸਕ੍ਰਿਪਸ਼ਨ ਦਿੱਤਾ ਜਾਵੇਗਾ। 

ਏਅਰਟੈੱਲ ਦਾ 349 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਕਿਸੇ ਵੀ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਅਤੇ ਰੋਜ਼ਾਨਾ 2 ਜੀ.ਬੀ. ਡਾਟਾ ਮਿਲੇਗਾ। ਇਸ ਤੋਂ ਇਲਾਵਾ ਐਮਾਜ਼ੋਨ ਪ੍ਰਾਈਮ ਅਤੇ ਏਅਰਟੈੱਲ ਐਕਸਟਰੀਮ ਦਾ ਮੁਫ਼ਤ ਸਬਸਕ੍ਰਿਪਸ਼ਨ ਵੀ ਮਿਲੇਗਾ। ਇਸ ਪਲਾਨ  28 ਦਿਨਾਂ ਦੀ ਮਿਆਦ ਨਾਲ ਲਿਆਇਆ ਗਿਆ ਹੈ। 

ਰਿਲਾਇੰਸ ਜਿਓ ਦਾ 249 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਗਾਹਕਾਂ ਨੂੰ ਰੋਜ਼ਾਨਾ 2 ਜੀ.ਬੀ. ਡਾਟਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਗਾਹਕਾਂ ਨੂੰ 1,000 ਨਾਨ-ਜਿਓ ਮਿੰਟ ਮਿਲਣਗੇ। ਇਸ ਤੋਂ ਇਲਾਵਾ ਗਾਹਕਾਂ ਮੁਫ਼ਤ ਪ੍ਰੀਮੀਅਮ ਐਪਸ ਦੀ ਵਰਤੋਂ ਕਰ ਸਕਣਗੇ। ਉਥੇ ਹੀ ਇਸ ਪਲਾਨ ਨੂੰ 28 ਦਿਨਾਂ ਦੀ ਮਿਆਦ ਨਾਲ ਲਿਆਇਆ ਗਿਆ ਹੈ। 

ਵੋਡਾਫੋਨ ਦਾ 299 ਰੁਪਏ ਵਾਲਾ ਪਲਾਨ
ਕੰਪਨੀ ਇਸ ਪਲਾਨ ’ਚ ਡਬਲ ਡਾਟਾ ਆਫਰ ਕਰ ਰਹੀ ਹੈ ਅਤੇ ਇਸ ਤਹਿਤ ਰੋਜ਼ਾਨਾ 2 ਜੀ.ਬੀ. ਡਾਟਾ ਦਿੱਤਾ ਜਾਵੇਗਾ। ਕਿਸੇ ਵੀ ਨੈੱਟਵਰਕ ’ਤੇ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਨਾਲ ਗਾਹਕਾਂ ਨੂੰ ਜ਼ੀ5 ਅਤੇ ਵੋਡਾਫੋਨ ਪਲੇਅ ਦਾ ਮੁਫ਼ਤ ਸਬਸਕ੍ਰਿਪਸ਼ਨ ਮਿਲੇਗਾ। ਇਸ ਪੈਕ ਦੀ ਮਿਆਦ 28 ਦਿਨਾਂ ਦੀ ਹੈ। 


author

Rakesh

Content Editor

Related News