ਕਵਾਡ ਰੀਅਰ ਕੈਮਰੇ ਨਾਲ Oppo Reno 3A ਨੇ ਦਿੱਤੀ ਬਾਜ਼ਾਰ ''ਚ ਦਸਤਕ, ਜਾਣੋ ਕੀਮਤ
Wednesday, Jun 24, 2020 - 01:44 AM (IST)

ਗੈਜੇਟ ਡੈਸਕ—ਫੋਨ ਨਿਰਮਾਤਾ ਕੰਪਨੀ ਓਪੋ ਨੇ ਆਪਣੀ ਰੈਨੋ ਸੀਰੀਜ਼ ਤਹਿਤ ਇਕ ਨਵਾਂ ਸਮਾਰਟਫੋਨ ਓਪੋ ਰੈੱਨੋ 3ਏ ਲਾਂਚ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੰਪਨੀ ਰੈਨੋ 3 ਅਤੇ ਰੈਨੋ 3 ਪ੍ਰੋ ਨੂੰ ਬਾਜ਼ਾਰ 'ਚ ਪੇਸ਼ ਕਰ ਚੁੱਕੀ ਹੈ। ਉੱਥੇ ਹੁਣ ਸੀਰੀਜ਼ 'ਚ ਰੈੱਨੋ 3ਏ ਵੀ ਸ਼ਾਮਲ ਹੋ ਗਿਆ ਹੈ। ਇਸ ਸਮਾਰਟਫੋਨ 'ਚ ਕਵਾਡ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਫਿਲਹਾਲ ਕੰਪਨੀ ਨੇ ਇਸ ਨੂੰ ਜਾਪਾਨ 'ਚ ਲਾਂਚ ਕੀਤਾ ਹੈ ਅਤੇ ਲਾਂਚ ਦੇ ਨਾਲ ਹੀ ਇਸ ਨੂੰ ਸੇਲ ਲਈ ਵੀ ਉਪਲੱਬਧ ਕਰਵਾ ਦਿੱਤਾ ਗਿਆ ਹੈ। ਹਾਲਾਂਕਿ, ਕੰਪਨੀ ਨੇ ਹੋਰ ਦੇਸ਼ਾਂ 'ਚ ਇਸ ਦੇ ਲਾਂਚ ਜਾਂ ਉਪਲੱਬਧਤਾ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।
ਓਪੋ ਰੈੱਨੋ 3ਏ ਜਾਪਾਨ 'ਚ ਓਪੋ ਦੀ ਆਧਿਕਾਰਿਤ ਵੈੱਬਸਾਈਟ 'ਤੇ ਲਿਸਟ ਹੋ ਗਿਆ ਹੈ ਅਤੇ ਉੱਥੇ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਇਸ ਦੀ ਕੀਮਤ JPY 39,800 ਭਾਵ ਕਰੀਬ 28,100 ਰੁਪਏ ਹੈ। ਇਸ ਸਮਾਰਟਫੋਨ ਨੂੰ ਸਿੰਗਲ ਸਟੋਰੇਜ਼ ਵੇਰੀਐਂਟ 'ਚ ਲਾਂਚ ਕੀਤਾ ਗਿਆ ਹੈ। ਇਸ 'ਚ 6ਜੀ.ਬੀ. ਰੈਮ ਅਤੇ 128ਜੀ.ਬੀ. ਇੰਟਰਨਲ ਸਟੋਰੇਜ਼ ਮੈਮੋਰੀ ਮੌਜੂਦ ਹੈ। ਇਹ ਬਲੈਕ ਅਤੇ ਵ੍ਹਾਈਟ ਦੋ ਕਲਰ ਵੇਰੀਐਂਟ 'ਚ ਸੇਲ ਲਈ ਉਪਲੱਬਧ ਹੋਵੇਗਾ।
ਇਹ ਸਮਾਰਟਫੋਨ ਐਂਡ੍ਰਾਇਡ 10 'ਤੇ ਆਧਾਰਿਤ ਕਲਰ ਓ.ਐੱਸ. 7.1 'ਤੇ ਕੰਮ ਕਰਦਾ ਹੈ। ਫੋਨ 'ਚ 6.44 ਇੰਚ ਦੀ ਫੁਲ ਐੱਚ.ਡੀ.+ਏਮੋਲੇਡ ਡਿਸਪਲੇਅ ਦਿੱਤੀ ਗਈ ਹੈ ਜੋ ਕਿ ਕਾਰਨਿੰਗ ਗੋਰਿੱਲਾ ਗਲਾਸ 5 ਨਾਲ ਕੋਟੇਡ ਹੈ ਇਸ ਦਾ ਸਕਰੀਨ ਰੈਜੋਲਿਉਸ਼ਨ 1080x2400 ਪਿਕਸਲ ਹੈ। ਓਪੋ ਰੈਨੋ 3ਏ 'ਚ ਕਵਾਡ ਰੀਅਰ ਕੈਮਰਾ ਦਿੱਤਾ ਗਿਆ ਹੈ। ਫੋਨ 'ਚ 48 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ, 8 ਮੈਗਾਪਿਕਸਲ ਦਾ ਸਕੈਡਰੀ ਸੈਂਸਰ, 2 ਮੈਗਾਪਿਕਸਲ ਦਾ ਡੈਪਥ ਸੈਂਸਰ ਅਤੇ 2 ਮੈਗਾਪਿਕਸਲ ਦਾ ਚੌਥਾ ਸੈਂਸਰ ਮੌਜੂਦ ਹੈ। ਜਦਕਿ ਵੀਡੀਓ ਕਾਲਿੰਗ ਅਤੇ ਸੈਲਫੀ ਲਈ ਇਸ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4,025 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ।