ਲਿਨੋਵੋ ਨੇ 6,999 ਰੁਪਏ ਦੀ ਕੀਮਤ ''ਚ ਲਾਂਚ ਕੀਤਾ 4G ਸਮਾਰਟਫੋਨ
Thursday, May 26, 2016 - 01:33 PM (IST)

ਜਲੰਧਰ— ਚੀਨ ਦੀ ਮਲਟੀਨੈਸ਼ਨਲ ਟੈਕਨਾਲੋਜੀ ਕੰਪਨੀ ਲਿਨੋਵੋ ਨੇ Vibe C ਨਾਂ ਦਾ ਬਟਜ ਕੈਟੇਗਰੀ 4ਜੀ ਸਮਾਰਟਫੋਨ 6,999 ਰੁਪਏ ਦੀ ਕੀਮਤ ''ਚ ਲਾਂਚ ਕੀਤਾ ਹੈ। ਇਸ ਸਮਾਰਟਫੋਨ ਨੂੰ ਲਾਂਚ ਦੇ ਨਾਲ ਹੀ ਰਿਟੇਲ ਸਟੋਰਾਂ ''ਤੇ ਵਾਈਟ ਅਤੇ ਬਲੈਕ ਕਲਰ ਆਪਸ਼ੰਸ ਦੇ ਨਾਲ ਉਪਲੱਬਧ ਕਰ ਦਿੱਤਾ ਗਿਆ ਹੈ।
Vibe C ਸਮਾਰਟਫੋਨ ਦੇ ਫੀਚਰਜ਼-
ਡਿਸਪਲੇ- ਇਸ ਸਮਾਰਟਫੋਨ ''ਚ ਪਾਲੀਕਾਰਬੋਨੇਟ ਬਾਡੀ ਦੇ ਨਾਲ 5-ਇੰਚ ਦੀ FWVGA 854x480 ਪਿਕਸਲ ਰੈਜ਼ੋਲਿਊਸ਼ਨ ''ਤੇ ਚੱਲਣ ਵਾਲੀ ਡਿਸਪਲੇ ਦਿੱਤੀ ਗਈ ਹੈ।
ਪ੍ਰੋਸੈਸਰ- ਇਸ ਸਮਾਰਟਫੋਨ ''ਚ 1.1 ਗੀਗਾਹਰਟਜ਼ ''ਤੇ ਕੰਮ ਕਰਨ ਵਾਲਾ 32-ਬਿਟ ਸਨੈਪਡ੍ਰੈਗਨ 210 ਆਕਟਾ-ਕੋਰ ਮੀਡੀਆਟੈੱਕ ਪ੍ਰੋਸੈਸਰ ਮੌਜੂਦ ਹੈ।
ਮੈਮਰੀ- ਮੈਮਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ ''ਚ 1ਜੀ.ਬੀ. ਰੈਮ ਦੇ ਨਾਲ 16ਜੀ.ਬੀ. ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਦੀ ਮਦਦ ਨਾਲ 32ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ।
ਡਿਜ਼ਾਈਨ- ਇਸ ਸਮਾਰਟਫੋਨ ਨੂੰ 136.1x67.8x9.9 mm ਸਾਈਜ਼ ਦਾ ਬਣਾਇਆ ਗਿਆ ਹੈ ਅਤੇ ਇਸ ਦਾ ਭਾਰ 128 ਗ੍ਰਾਮ ਹੈ।
ਕੈਮਰਾ- ਇਸ ਵਿਚ ਡਿਊਲ-ਟੋਨ ਐੱਲ.ਈ.ਡੀ. ਫਲੈਸ਼ ਦੇ ਨਾਲ 5 ਮੈਗਾਪਿਕਸਲ ਦਾ ਰਿਅਰ ਅਤੇ 2 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ।
ਬੈਟਰੀ- ਇਸ ਸਮਾਰਟਫੋਨ ''ਚ 2300 ਐੱਮ.ਏ.ਐੱਚ. ਪਾਵਰ ਦੀ ਬੈਟਰੀ ਦਿੱਤੀ ਗਈ ਹੈ।
ਹੋਰ ਫਚੀਰਜ਼-
ਹੋਰ ਫੀਚਰਜ਼ ਦੀ ਗੱਲ ਕੀਤੀ ਜਾਵੇ ਤਾਂ ਇਸ ਡਿਊਲ ਸਿਮ 4ਜੀ ਸਮਾਰਟਫੋਨ ''ਚ ਜੀ.ਪੀ.ਐੱਸ., ਬਲੂਟੁਥ 4.0, ਜੀ.ਪੀ.ਐੱਸ./ਏ-ਜੀ.ਪੀ.ਐੱਸ., ਵਾਈ-ਫਾਈ 802.11 b/g/n ਅਤੇ ਮਾਈਕ੍ਰੋ ਯੂ.ਐੱਸ.ਬੀ. 2.0 ਪੋਰਟ ਸ਼ਾਮਲ ਹੈ।