LG ਨੇ ਲਾਂਚ ਕੀਤੇ K ਸੀਰੀਜ਼ ਦੇ 3 ਨਵੇਂ ਸਮਾਰਟਫੋਨ, ਜਾਣੋ ਖੂਬੀਆਂ

02/18/2020 2:01:29 PM

ਗੈਜੇਟ ਡੈਸਕ– ਟੈੱਕ ਕੰਪਨੀ ਐੱਲ.ਜੀ. ਨੇ ਨਵੇਂ ਸਾਲ ਦੀ ਸ਼ੁਰੂਆਤ ’ਚ ‘ਕੇ’ ਸੀਰੀਜ਼ ਤਹਿਤ ਕੇ-61 (LG K61), ਕੇ51 ਐੱਸ (LG K51S) ਅਤੇ ਕੇ 41 ਐੱਸ (LG K41S) ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਨ੍ਹਾਂ ਤਿੰਨਾਂ ਯੂਜ਼ਰਜ਼ ਨੂੰ ਲੇਟੈਸਟ ਫੀਚਰਜ਼ ਮਿਲਣਗੇ। ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਡਿਵਾਈਸਿਜ਼ ’ਚ ਚਾਰ ਕੈਮਰਿਆਂ ਦੇ ਨਾਲ 4,000mAh ਦੀ ਬੈਟਰੀ ਦਿੱਤੀ ਗਈ ਹੈ। ਹਾਲਾਂਕਿ, ਕੰਪਨੀ ਨੇ ਹੁਣ ਤਕ ਤਿੰਨਾਂ ਸਮਾਰਟਫੋਨਜ਼ ਦੀ ਭਾਰਤ ’ਚ ਲਾਂਚਿੰਗ ਨੂੰ ਲੈ ਕੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਉਥੇ ਹੀ ਇਸ ਤੋਂ ਪਹਿਲਾਂ ਕੰਪਨੀ ਨੇ ਆਪਣੇ ਪਹਿਲੇ ਫੋਲਡੇਬਲ ਫੋਨ ਨੂੰ ਭਾਰਤੀ ਬਾਜ਼ਾਰ ’ਚ ਉਤਾਰਿਆ ਸੀ। 

LG K61, LG K51S ਅਤੇ LG K41S ਦੀ ਕੀਮਤ
ਐੱਲ.ਜੀ. ਦੇ ਲੇਟੈਸਟ ਸਮਾਰਟਫੋਨ ਦੀ ਕੀਮਤ ਦੀ ਜਾਣਕਾਰੀ ਅਜੇ ਤਕ ਨਹੀਂ ਮਿਲੀ ਪਰ ਕੰਪਨੀ ਨੇ ਕਿਹਾ ਹੈ ਕਿ ਇਨ੍ਹਾਂ ਤਿੰਨਾਂ ਡਿਵਾਈਸਿਜ਼ ਨੂੰ ਸਾਲ ਦੀ ਦੂਜੀ ਤਿਮਾਹੀ ’ਚ ਸਭ ਤੋਂ ਪਹਿਲਾਂ ਏਸ਼ੀਆ ਅਤੇ ਯੂਰਪ ਦੇ ਬਾਜ਼ਾਰ ’ਚ ਉਤਾਰਿਆ ਜਾਵੇਗਾ। ਉਥੇ ਹੀ ਗਾਹਕਾਂ ਲਈ ਐੱਲ.ਜੀ. ਕੇ61 ਵਾਈਟ ਅਤੇ ਬਲਿਊ ਕਲਰ ਆਪਸ਼ਨ ਦੇ ਨਾਲ ਉਪਲੱਬਧ ਹੈ। ਦੂਜੇ ਪਾਸੇ ਗਾਹਕ ਐੱਲ.ਜੀ. ਕੇ51 ਐੱਸ ਨੂੰ ਟਾਈਟੇਨੀਅਮ ਪਿੰਕ ਅਤੇ ਬਲਿਊ ਕਲਰ ਆਪਸ਼ਨ ’ਚ ਖਰੀਦ ਸਕਦੇ ਹਨ। ਇਸ ਤੋਂ ਇਲਾਵਾ ਗਾਹਕਾਂ ਨੂੰ ਐੱਲ.ਜੀ. ਕੇ41ਐੱਸ ਟਾਈਟੇਨੀਅਮ ਬਲੈਕ ਅਤੇ ਵਾਈਟ ਕਲਰ ਆਪਸ਼ਨ ਦੇ ਨਾਲ ਮਿਲੇਗਾ। 

LG K61 ਦੇ ਫੀਚਰਜ਼
ਕੰਪਨੀ ਨੇ ਇਸ ਫੋਨ ’ਚ 6.5 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਹੈ। ਇਸ ਦੇ ਨਾਲ ਹੀ ਫੋਨ ’ਚ ਬਿਹਤਰ ਪਰਫਾਰਮੈਂਸ ਲਈ 4 ਜੀ.ਬੀ. ਰੈਮ ਦੇ ਨਾਲ ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਇਸ ਫੋਨ ’ਚ ਕਵਾਡ-ਕੋਰ ਸੈੱਟਅਪ ਮਿਲੇਗਾ, ਜਿਸ ਵਿਚ 48 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ, 8 ਮੈਗਾਪਿਕਸਲ ਦਾ ਸੈਂਸਰ, 2 ਮੈਗਾਪਿਕਸਲ ਦਾ ਸੈਂਸਰ ਅਤੇ 5 ਮੈਗਾਪਿਕਸਲ ਦਾ ਡੈੱਪਥ ਸੈਂਸਰ ਮੌਜੂਦ ਹਨ। ਉਥੇ ਹੀ ਫੋਨ ਦੇ ਫਰੰਟ ’ਚ 16 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। 

LG K51S 
ਕੰਪਨੀ ਨੇ ਇਸ ਫੋਨ ’ਚ 6.5 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਹੈ। ਇਸ ਦੇ ਨਾਲ ਹੀ ਫੋਨ ’ਚ ਬਿਹਤਰ ਐਕਸਪੀਰੀਅੰਸ ਲਈ 3 ਜੀ.ਬੀ. ਰੈਮ ਦੇ ਨਾਲ ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਇਸ ਫੋਨ ’ਚ ਕਵਾਡ ਕੈਮਰਾ ਸੈੱਟਅਪ ਮਿਲੇਗਾ, ਜਿਸ ਵਿਚ 32 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ, 5 ਮੈਗਾਪਿਕਸਲ ਦਾ ਸੈਂਸਰ, 2 ਮੈਗਾਪਿਕਸਲ ਦਾ ਸੈਂਸਰ ਅਤੇ 2 ਮੈਗਾਪਿਕਸਲ ਦਾ ਡੈੱਪਥ ਸੈਂਸਰ ਮੌਜੂਦ ਹਨ। ਉਥੇ ਹੀ ਇਸ ਫੋਨ ਦੇ ਫਰੰਟ ’ਚ ਗਾਹਕਾਂ ਨੂੰ 13 ਮੈਗਾਪਿਕਸਲ ਦਾ ਕੈਮਰਾ ਮਿਲੇਗਾ। 

LG K41S ਦੇ ਫੀਚਰਜ਼
ਕੰਪਨੀ ਨੇ ਇਸ ਫੋਨ ’ਚ 6.5 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਹੈ। ਇਸ ਦੇ ਨਾਲ ਹੀ ਫੋਨ ’ਚ ਬਿਹਤਰ ਐਕਸਪੀਰੀਅੰਸ ਲਈ 3 ਜੀ.ਬੀ. ਰੈਮ ਦੇ ਨਾਲ ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ ਇਸ ਫੋਨ ’ਚ ਕਵਾਡ ਕੈਮਰਾ ਸੈੱਟਅਪ ਮਿਲੇਗਾ, ਜਿਸ ਵਿਚ 13 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ, 5 ਮੈਗਾਪਿਕਸਲ ਦਾ ਸੈਂਸਰ, 2 ਮੈਗਾਪਿਕਸਲ ਦਾ ਸੈਂਸਰ ਅਤੇ 2 ਮੈਗਾਪਿਕਸਲ ਦਾ ਡੈੱਪਥ ਸੈਂਸਰ ਮੌਜੂਦ ਹਨ। ਉਥੇ ਹੀ ਇਸ ਫੋਨ ਦੇ ਫਰੰਟ ’ਚ ਗਾਹਕਾਂ ਨੂੰ 8 ਮੈਗਾਪਿਕਸਲ ਦਾ ਕੈਮਰਾ ਮਿਲੇਗਾ।


Related News