ਸਭ ਤੋਂ ਸਸਤੇ 5G ਸਮਾਰਟਫੋਨ ਦੀ ਪਹਿਲੀ ਸੇਲ ਅੱਜ, ਜਾਣੋ ਕੀਮਤ ਤੇ ਆਫਰ
Monday, Dec 07, 2020 - 11:10 AM (IST)
ਗੈਜੇਟ ਡੈਸਕ– ਮੋਟੋਰੋਲਾ ਨੇ ਪਿਛਲੇ ਮਹੀਨੇ ਦੇ ਅਖੀਰ ’ਚ ਭਾਰਤ ’ਚ ਸਸਤਾ 5ਜੀ ਸਮਾਰਟਫੋਨ Moto G 5G ਲਾਂਚ ਕੀਤਾ ਸੀ ਜਿਸ ਦੀ ਅੱਜ ਪਹਿਲੀ ਸੇਲ ਹੋਣ ਜਾ ਰਹੀ ਹੈ। ਇਹ ਸੇਲ ਅੱਜ ਦੁਪਹਿਰ 12 ਵਜੇ ਤੋਂ ਫਲਿਪਕਾਰਟ ’ਤੇ ਸ਼ੁਰੂ ਹੋਵੇਗੀ। OnePlus Nord ਤੋਂ ਬਾਅਦ ਹੁਣ ਇਹ ਦੇਸ਼ ਦਾ ਸਭ ਤੋਂ ਸਸਤਾ 5ਜੀ ਸਮਾਰਟਫੋਨ ਹੈ। ਸਮਾਰਟਫੋਨ ਦੀਆਂ ਖ਼ੂਬੀਆਂ ਦੀ ਗੱਲ ਕਰੀਏ ਤਾਂ ਇਹ 750ਜੀ ਪ੍ਰੋਸੈਸਰ ਨਾਲ ਹੈ ਅਤੇ ਇਸ ਫੋਨ ’ਚ ਤੁਹਾਨੂੰ 5,000 ਐੱਮ.ਏ.ਐੱਚ. ਤਕ ਦੀ ਬੈਟਰੀ ਮਿਲੇਗੀ। ਇਸ ਤੋਂ ਇਲਾਵਾ ਇਸ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ। ਦੱਸ ਦੇਈਏ ਕਿ ਸ਼ੁਰੂਆਤੀ ਰੂਪ ’ਚ ਤੁਹਾਨੂੰ ਮੋਟੋ ਜੀ 5ਜੀ ਸਮਾਰਟਫੋਨ ’ਤੇ 4,000 ਰੁਪਏ ਤਕ ਦੀ ਛੋਟ ਮਿਲ ਰਹੀ ਹੈ।
ਇਹ ਵੀ ਪੜ੍ਹੋ– WhatsApp ਯੂਜ਼ਰਸ ਲਈ ਬੁਰੀ ਖ਼ਬਰ! ਮੰਨਣੀਆਂ ਪੈਣਗੀਆਂ ਨਵੀਆਂ ਸ਼ਰਤਾਂ ਜਾਂ ਡਿਲੀਟ ਕਰੋ ਅਕਾਊਂਟ
Moto G 5G ਦੀ ਕੀਮਤ ਤੇ ਆਫਰ
ਮੋਟੋ ਜੀ 5ਜੀ ਸਮਾਰਟਫੋਨ ਦੀ ਕੀਮਤ ਉਂਝ ਤਾਂ ਭਾਰਤ ’ਚ 24,999 ਰੁਪਏ ਹੈ, ਜਿਸ ਵਿਚ ਤੁਹਾਨੂੰ ਇਸ ਦਾ ਇਕਮਾਤਰ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ਮਿਲੇਗਾ। ਜਿਵੇਂ ਕਿ ਅਸੀਂ ਪਹਿਲਾਂ ਵੀ ਦੱਸਿਆ ਹੈ ਕਿ ਇਸ ਫੋਨ ਨੂੰ 4,000 ਰੁਪਏ ਦੀ ਛੋਟ ਨਾਲ ਫਲਿਪਕਾਰਟ ’ਤੇ ਉਪਲੱਬਧ ਕਰਵਾਇਆ ਗਿਆ ਹੈ ਯਾਨੀ ਅੱਜ ਦੁਪਹਿਰ ਨੂੰ 12 ਵਜੇ ਤੋਂ ਬਾਅਦ ਤੁਸੀਂ ਇਸ ਫੋਨ ਨੂੰ 20,999 ਰੁਪਏ ’ਚ ਖ਼ਰੀਦ ਸਕਦੇ ਹੋ। Moto G 5G ਨੂੰ ਵਾਲਕੈਨਿਕ ਗ੍ਰੇਅ ਅਤੇ ਕ੍ਰਾਸਟੇਡ ਸਿਲਵਰ ਰੰਗ ’ਚ ਖ਼ਰੀਦਣ ਲਈ ਉਪਲੱਬਧ ਕਰਵਾਇਆ ਗਿਆ ਹੈ।
ਫੋਨ ਵਿਸ਼ੇਸ਼ ਤੌਰ ’ਤੇ ਫਲਿਪਕਾਰਟ ’ਤੇ ਉਪਲੱਬਧ ਹੈ ਅਤੇ ਲਾਂਚ ਆਫਰ ’ਚ ਫਲਿਪਕਾਰਟ ਐਕਸਿਸ ਬੈਂਕ ਕ੍ਰੈਡਿਟ ਕਾਰਡ ’ਤੇ 5 ਫੀਸਦੀ ਦਾ ਕੈਸ਼ਬੈਕ ਸ਼ਾਮਲ ਹੈ। HDFC ਬੈਂਕ ਕਾਰਡ ’ਤੇ 1,000 ਰੁਪਏ ਦੀ ਛੋਟ ਮਿਲ ਰਹੀ ਹੈ, ਜਿਸ ਤੋਂ ਬਾਅਦ ਫੋਨ ਨੂੰ 19,999 ਰੁਪਏ ’ਚ ਖ਼ਰੀਦਿਆ ਜਾ ਸਕੇਗਾ।
ਇਹ ਵੀ ਪੜ੍ਹੋ– BSNL ਦਾ ਜ਼ਬਰਦਸਤ ਪਲਾਨ, 1 ਸਾਲ ਤਕ ਹੋਵੇਗੀ ਰੀਚਾਰਜ ਦੀ ਛੁੱਟੀ
It is fast. It is future-ready. And it’s here.
— Motorola India (@motorolaindia) November 30, 2020
The all-new #motog5G comes with extraordinary power and brilliant features priced at just ₹19,999 including ₹1000 instant discount on HDFC bank cards! Sale starts on 7th Dec, 12 PM on @Flipkart! https://t.co/aesPFPA0dP pic.twitter.com/TP2wer8eKX
Moto G 5G ਦੇ ਫੀਚਰਜ਼
ਫੀਚਰਜ਼ ਦੀ ਗੱਲ ਕਰੀਏ ਤਾਂ Moto G 5G ’ਚ 6.7 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਡਿਸਪਲੇਅ ਕੁਆਲਿਟੀ LTPS ਹੈ। ਫੋਨ ’ਚ ਐਂਡਰਾਇਡ 10 ਦਿੱਤਾ ਗਿਆ ਹੈ। ਡਿਸਪਲੇਅ ਦੇ ਨਾਲ HDR10 ਦੀ ਸੁਪੋਰਟ ਮਿਲੇਗੀ। ਇਸ ਤੋਂ ਇਲਾਵਾ ਇਸ ਵਿਚ ਸਨੈਪਡ੍ਰੈਗਨ 750G ਪ੍ਰੋਸੈਸਰ ਹੈ ਜੋ ਕਿ ਇਕ 5ਜੀ ਚਿਪਸੈੱਟ ਹੈ। ਫੋਨ ’ਚ 6 ਜੀ.ਬੀ. ਰੈਮ+128 ਜੀ.ਬੀ. ਦੀ ਸਟੋਰੇਜ ਮਿਲੇਗੀ ਜਿਸ ਨੂੰ ਮੈਮਰੀ ਕਾਰਡ ਦੀ ਮਦਦ ਨਾਲ 1 ਟੀ.ਬੀ. ਤਕ ਵਧਾਇਆ ਜਾ ਸਕੇਗਾ।
ਇਹ ਵੀ ਪੜ੍ਹੋ– ਇਹ ਹਨ ਸਾਲ 2020 ਦੇ ਸਭ ਤੋਂ ਕਮਜ਼ੋਰ ਪਾਸਵਰਡ, ਸਕਿੰਟਾਂ ’ਚ ਹੋ ਜਾਂਦੇ ਹਨ ਕ੍ਰੈਕ, ਵੇਖੋ ਪੂਰੀ ਲਿਸਟ
ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਮੇਨ ਲੈੱਨਜ਼ 48 ਮੈਗਾਪਿਕਸਲ ਦਾ ਹੈ, ਉਥੇ ਹੀ ਦੂਜਾ ਲੈੱਨਜ਼ 2 ਮੈਗਾਪਿਕਸਲ ਦਾ ਵਾਈਡ ਐਂਗਲ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਸੈਂਸਰ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ– WhatsApp ਨੇ ਹਾਲ ਹੀ ’ਚ ਲਾਂਚ ਕੀਤੇ ਇਹ 5 ਜ਼ਬਰਦਸਤ ਫੀਚਰਜ਼, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼
ਮੋਟੋਰੋਲਾ ਦੇ ਇਸ ਫੋਨ ’ਚ 5,000mAh ਦੀ ਬੈਟਰੀ ਦਿੱਤੀ ਗਈ ਹੈ ਜੋ 20 ਵਾਟ ਦੇ ਟਰਬੋ ਪਾਵਰ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਫੋਨ ਨਾਲ ਕੁਨੈਕਟੀਵਿਟੀ ਲਈ 5ਜੀ, NFC, ਬਲੂਟੂਥ 5.1, ਵਾਈ-ਫਾਈ 802.11ac, 3.5mm ਦਾ ਹੈੱਡਫੋਨ ਜੈੱਕ, ਯੂ.ਐੱਸ.ਬੀ. ਟਾਈਪ-ਸੀ ਪੋਰਟ ਅਤੇ ਜੀ.ਪੀ.ਐੱਸ. ਨਾਲ ਬੈਕ ਪੈਨਲ ’ਤੇ ਫਿੰਗਰਪ੍ਰਿੰਟ ਸੈਂਸਰ ਮਿਲਦਾ ਹੈ। ਵਾਟਰ ਰੈਸਿਸਟੈਂਟ ਲਈ ਇਸ ਫੋਨ ਨੂੰ IP52 ਦੀ ਰੇਟਿੰਗ ਮਿਲੀ ਹੈ। ਫੋਨ ’ਚ ਅਲੱਗ ਤੋਂ ਗੂਗਲ ਅਸਿਸਟੈਂਟ ਲਈ ਬਟਨ ਦਿੱਤਾ ਗਿਆ ਹੈ।