ਮੋਟੋਰੋਲਾ ਨੇ ਲਾਂਚ ਕੀਤਾ ਬਜਟ ਸਮਾਰਟਫੋਨ, ਡਾਲਬੀ ਐਟਮਾਸ ਦਾ ਮਿਲੇਗਾ ਸਪੋਰਟ

05/19/2022 12:24:22 PM

ਗੈਜੇਟ ਡੈਸਕ– ਲੇਨੋਵੋ ਦੀ ਮਲਕੀਅਤ ਵਾਲੀ ਕੰਪਨੀ ਮੋਟੋਰੋਲਾ ਨੇ ਘਰੇਲੂ ਬਾਜ਼ਾਰ ’ਚ ਆਪਣਾ ਬਜਟ ਸਮਾਰਟਫੋਨ Moto G71s 5G ਨੂੰ ਲਾਂਚ ਕਰ ਦਿੱਤਾ ਹੈ। Moto G71s 5G ਦੇ ਨਾਲ 120Hz ਰਿਫ੍ਰੈਸ਼ ਰੇਟ ਵਾਲੀ ਡਿਸਪਲੇਅ ਦਿੱਤੀ ਗਈ ਹੈ। ਇਸਤੋਂ ਇਲਾਵਾ ਇਸ ਫੋਨ ’ਚ ਸਨੈਪਡ੍ਰੈਗਨ 695 ਪ੍ਰੋਸੈਸਰ ਹੈ। ਫੋਨ ’ਚ ਡਿਊਲ ਸਟੀਰੀਓ ਸਪੀਕਰ ਹੈ ਜਿਸਦੇ ਨਾਲ ਡਾਲਬੀ ਐਟਮਾਸ ਦਾ ਸਪੋਰਟ ਹੈ।

Moto G71s 5G ਦੀ ਕੀਮਤ
Moto G71s 5G ਦੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 1,699 ਯੁਆਨ (ਕਰੀਬ 19,500 ਰੁਪਏ) ਹੈ। ਫੋਨ ਨੂੰ ਸਟਾਕ ਬਲੈਕ ਅਤੇ Haoyue ਰੰਗ ’ਚ ਖਰੀਦਿਆ ਜਾ ਸਕੇਗਾ। ਫੋਨ ਨੂੰ ਅਜੇ ਕੰਪਨੀ ਦੀ ਵੈੱਬਸਾਈਟ ’ਤੇ ਲਿਸਟ ਨਹੀਂ ਕੀਤਾ ਗਿਆ। ਦੱਸ ਦਈਏ ਕਿ Moto G71s 5G ਨੂੰ ਪਿਛਲੇ ਸਾਲ ਯੂਰਪ ’ਚ 299.99 ਯੂਰੋ (ਕਰੀਬ 25,200 ਰੁਪਏ) ਦੀ ਕੀਮਤ ’ਚ ਲਾਂਚ ਕੀਤਾ ਗਿਆ ਹੈ। 

Moto G71s 5G ਦੇ ਫੀਚਰਜ਼
Moto G71s 5G ’ਚ ਐਂਡਰਾਇਡ 12 ਦੇ ਨਾਲ My UI 3.0 ਹੈ। ਫੋਨ ’ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਐਮੋਲੇਡ ਡਿਸਪਲੇਅ ਹੈ। ਡਿਸਪਲੇਅ ਦਾ ਰਿਫ੍ਰੈਸ਼ ਰੇਟ 120Hz ਹੈ। ਫੋਨ ’ਚ ਸਨੈਪਡ੍ਰੈਗਨ 695 ਪ੍ਰੋਸੈਸਰ ਦੇ ਨਾਲ 8 ਜੀ.ਬੀ. ਰੈਮ+128 ਜੀ.ਬੀ. ਤਕ ਦੀ ਸਟੋਰੇਜ ਹੈ। 

ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ ਵਿਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ ਜਿਸਦੇ ਨਾਲ ਆਪਟਿਕਲ ਇਮੇਜ ਸਟੇਬਿਲਾਈਜੇਸ਼ਨ ਵੀ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਹੈ। ਸੈਲਫੀ ਲਈ ਫੋਨ ’ਚ 16 ਮੈਗਾਪਿਕਸਲ ਦਾ ਕੈਮਰਾ ਹੈ। ਕੈਮਰੇ ਦੇ ਨਾਲ ਨਾਈਟ ਮੋਡ, ਮੈਕ੍ਰੋ ਮੋਡ, ਪੋਟਰੇਟ ਅਤੇ ਸਪਾਟ ਕਲਰ ਵਰਗੇ ਕਈ ਮੋਡਸ ਮਿਲਣਗੇ। 

ਫੋਨ ’ਚ 5000mAh ਦੀ ਬੈਟਰੀ ਹੈ ਜਿਸਦੇ ਨਾਲ ਫਾਸਟ ਚਾਰਜਿੰਗ ਦਾ ਸਪੋਰਟ ਹੈ। ਇਸ ਵਿਚ ਡਿਊਲ ਸਟੀਰੀਓ ਸਪੀਕਰ ਹੈ ਜਿਸਦੇ ਨਾਲ ਡਾਲਬੀ ਐਟਮਾਸ ਹੈ। ਕੁਨੈਕਟੀਵਿਟੀ ਲਈ ਫੋਨ ’ਚ 5G, 4G LTE, Wi-Fi, ਬਲੂਟੁੱਥ, GPS/A-GPS ਅਤੇ USB ਟਾਈਪ-ਸੀ ਪੋਰਟ ਦੇ ਨਾਲ ਫਿੰਗਰਪ੍ਰਿੰਟ ਸੈਂਸਰ ਹੈ।


Rakesh

Content Editor

Related News