ਅੱਜ ਵਿਕਰੀ ਲਈ ਉਪਲੱਬਧ ਹੋਵੇਗਾ Moto G9, ਜਾਣੋ ਕੀਮਤ ਤੇ ਆਫਰ

09/11/2020 10:57:14 AM

ਗੈਜੇਟ ਡੈਸਕ– ਜੇਕਰ ਤੁਸੀਂ ਇਕ ਬਿਹਤਰੀਨ ਫੀਚਰਜ਼ ਵਾਲਾ ਕਿਫਾਇਤੀ ਸਮਾਰਟਫੋਨ ਖ਼ਰੀਦਣ ਦੀ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। Moto G9 ਬਜਟ ਸਮਾਰਟਫੋਨ ਦੀ ਦੂਜੀ ਸੇਲ ਫਲਿਪਕਾਰਟ ’ਤੇ ਅੱਜ ਦੁਪਹਿਰ ਨੂੰ 12 ਵਜੇ ਸ਼ੁਰੂ ਹੋਵੇਗੀ। ਇਸ ਫੋਨ ਨੂੰ 11,499 ਰੁਪਏ ਦੀ ਕੀਮਤ ਨਾਲ ਲਾਂਚ ਕੀਤਾ ਗਿਆ ਸੀ। Moto G9 ਨੂੰ ਨੀਲੇ ਅਤੇ ਹਰੇ ਰੰਗ ’ਚ ਮੁਹੱਈਆ ਕੀਤਾ ਜਾਵੇਗਾ। ਆਫਰ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ ਫਲਿਪਕਾਰਟ ਐਕਸਿਸ ਬੈਂਕ ਦੇ ਕ੍ਰੈਡਿਟ ਕਾਰਡ ਰਾਹੀਂ Moto G9 ਸਮਾਰਟਫੋਨ ਖ਼ਰੀਦਣ ’ਤੇ 5 ਫੀਸਦੀ ਦਾ ਕੈਸ਼ਬੈਕ ਮਿਲੇਗਾ। ਇਸ ਤੋਂ ਇਲਾਵਾ Moto G9 ਨੂੰ 1,945 ਰੁਪਏ ਦੀ ਨੋ-ਕਾਸਟ ਈ.ਐੱਮ.ਆਈ. ਨਾਲ ਵੀ ਖ਼ਰੀਦਿਆ ਜਾ ਸਕੇਗਾ। 

Moto G9 ਦੇ ਫੀਚਰਜ਼
Moto G9 ’ਚ ਐਂਡਰਾਇਡ 10 ਦੀ ਸੁਪੋਰਟ ਮਿਲੇਗੀ। ਇਸ ਤੋਂ ਇਲਾਵਾ ਇਸ ਵਿਚ 6.5 ਇੰਚ ਦੀ ਐੱਚ.ਡੀ. ਪਲੱਸ ਮੈਕਸ ਵਿਜ਼ਨ ਡਿਸਪਲੇਅ ਹੈ। ਇਸ ਫੋਨ ’ਚ ਸਨੈਪਡ੍ਰੈਗਨ 662 ਪ੍ਰੋਸੈਸਰ ਮਿਲੇਗਾ। ਨਾਲ ਹੀ ਇਸ ਵਿਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਮੇਨ ਕੈਮਰਾ 48 ਮੈਗਾਪਿਕਸਲ ਦਾ ਹੈ। ਉਥੇ ਹੀ ਦੂਜਾ ਲੈੱਨਜ਼ 2 ਮੈਗਾਪਿਕਸਲ ਦਾ ਡੈਪਥ ਸੈਂਸਰ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਹੈ। ਸੈਲਫੀ ਲਈ ਇਸ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। 

ਮੋਟੋਰੋਲਾ ਦੇ ਇਸ ਫੋਨ ’ਚ ਕੁਨੈਕਟੀਵਿਟੀ ਲਈ 4G VoLTE, ਵਾਈ-ਫਾਈ, ਬਲੂਟੂਥ v5.0, ਜੀ.ਪੀ.ਐੱਸ., ਐੱਨ.ਐੱਫ.ਸੀ., ਐੱਫ.ਐੱਮ. ਰੇਡੀਓ, NFC ਅਤੇ 3.5mm ਦਾ ਹੈੱਡਫੋਨ ਜੈੱਕ ਮਿਲੇਗਾ। ਫੋਨ ’ਚ 5,000mAh ਦੀ ਬੈਟਰੀ ਹੈ ਜੋ 20 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। 


Rakesh

Content Editor

Related News