6000mAh ਦੀ ਬੈਟਰੀ ਨਾਲ Moto G9 Power ਭਾਰਤ ’ਚ ਲਾਂਚ, ਜਾਣੋ ਕੀਮਤ ਤੇ ਹੋਰ ਖੂਬੀਆਂ
Tuesday, Dec 08, 2020 - 03:37 PM (IST)
ਗੈਜੇਟ ਡੈਸਕ– ਮੋਟੋਰੋਲਾ ਨੇ ਭਾਰਤ ’ਚ ਆਪਣਾ ਨਵਾਂ ਸਮਾਰਟਫੋਨ Moto G9 Power ਲਾਂਚ ਕਰ ਦਿੱਤਾ ਹੈ। 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਇਸ ਫੋਨ ਦੀ ਕੀਮਤ 11,999 ਰੁਪਏ ਰੱਖੀ ਗਈ ਹੈ। ਫੋਨ ਦੀ ਸੇਲ 15 ਦਸੰਬਰ ਤੋਂ ਫਲਿਪਕਾਰਟ ’ਤੇ ਸ਼ੁਰੂ ਹੋਵੇਗੀ। ਮੋਟੋ ਜੀ9 ਪਾਵਰ ’ਚ 6,000mAh ਦੀ ਬੈਟਰੀ ਨਾਲ ਹੋਰ ਵੀ ਕਈ ਖ਼ਾਸ ਫੀਚਰਜ਼ ਦਿੱਤੇ ਗਏ ਹਨ।
Moto G9 Power ਦੇ ਫੀਚਰਜ਼
ਫੋਨ ’ਚ 6.8 ਇੰਚ ਦੀ ਐੱਚ.ਡੀ. ਪਲੱਸ ਆਈ.ਪੀ.ਐੱਸ. ਡਿਸਪਲੇਅ ਲੱਗੀ ਹੈ ਜੋ 1640x720 ਪਿਕਸਲ ਰੈਜ਼ੋਲਿਊਸ਼ਨ ਨੂੰ ਸੁਪੋਰਟ ਕਰਦੀ ਹੈ। ਫੋਨ ’ਚ ਸਨੈਪਡ੍ਰੈਗਨ 662 SoC ਪ੍ਰੋਸੈਸਰ ਦਿੱਤਾ ਗਿਆ ਹੈ। ਡਿਊਲ ਨੈਨੋ ਸਿਮ ਸੁਪੋਰਟ ਕਰਨ ਵਾਲਾ ਇਹ ਫੋਨ ਐਂਡਰਾਇਡ 10 ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ।
ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ। ਇਨ੍ਹਾਂ ’ਚ 64 ਮੈਗਾਪਿਕਸਲ ਦੇ ਪ੍ਰਾਈਮਰੀ ਕੈਮਰੇ ਨਾਲ ਇਕ 2 ਮੈਗਾਪਿਕਸਲ ਦਾ ਮੈਕ੍ਰੋ ਅਤੇ ਇਕ 2 ਮੈਗਾਪਿਕਸਲ ਦਾ ਡੈਪਥ ਸੈਂਸਰ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ’ਚ 16 ਮੈਗਾਪਿਕਸਲ ਦਾ ਕੈਮਰਾ ਲੱਗਾ ਹੈ।
ਰੀਅਰ ਫਿੰਗਰਪ੍ਰਿੰਟ ਸੈਂਸਰ ਨਾਲ ਲੈਸ ਇਸ ਫੋਨ ’ਚ 6,000mAh ਦੀ ਬੈਟਰੀ ਲੱਗੀ ਹੈ ਜੋ 20 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਕੁਨੈਕਟੀਵਿਟੀ ਲਈ ਫੋਨ ’ਚ 4ਜੀ ਐੱਲ.ਟੀ.ਈ., ਵਾਈ-ਫਾਈ 802.11 ਏਸੀ, ਬਲੂਟੂਥ ਵਰਜ਼ਨ 5.0, ਜੀ.ਪੀ.ਐੱਸ./ਏ-ਜੀ.ਪੀ.ਐੱਸ., ਐੱਨ.ਐੱਫ.ਸੀ., ਯੂ.ਐੱਸ.ਬੀ. ਟਾਈਪ-ਸੀ ਅਤੇ 3.5 ਐੱਮ.ਐੱਮ. ਹੈੱਡਫੋਨ ਜੈੱਕ ਵਰਗੇ ਆਪਸ਼ਨ ਦਿੱਤੇ ਗਏ ਹਨ।