Infinix Smart 4 ਹੋਇਆ ਭਾਰਤ ''ਚ ਲਾਂਚ, ਜਾਣੋ ਕੀਮਤ ਤੇ ਫੀਚਰਜ਼

Wednesday, Nov 04, 2020 - 05:56 PM (IST)

Infinix Smart 4 ਹੋਇਆ ਭਾਰਤ ''ਚ ਲਾਂਚ, ਜਾਣੋ ਕੀਮਤ ਤੇ ਫੀਚਰਜ਼

ਗੈਜੇਟ ਡੈਸਕ- ਇਨਫਿਨਿਕਸ ਨੇ ਭਾਰਤ 'ਚ ਆਪਣਾ ਨਵਾਂ ਸਮਾਰਟਫੋਨ Infinix Smart 4 ਲਾਂਚ ਕਰ ਦਿੱਤਾ ਹੈ। ਕੰਪਨੀ ਦਾ ਇਹ ਨਵਾਂ ਸਮਾਰਟਫੋਨ ਬਜਟ ਸੈਗਮੈਂਟ ਦਾ ਹੈਂਡਸੈੱਟ ਹੈ। ਕੰਪਨੀ ਨੇ ਇਸ ਫੋਨ ਨੂੰ 2 ਜੀ.ਬੀ. ਰੈਮ ਅਤੇ 32 ਜੀ.ਬੀ. ਸਟੋਰੇਜ ਨਾਲ ਲਾਂਚ ਕੀਤਾ ਹੈ। ਇਸ ਫੋਨ ਦੀ ਕੀਮਤ 6,999 ਰੁਪਏ ਰੱਖੀ ਗਈ ਹੈ। ਫੋਨ ਦੀ ਸੇਲ 8 ਨਵੰਬਰ ਨੂੰ ਦੁਪਹਿਰ ਦੇ 12 ਵਜੇ ਤੋਂ ਫਲਿਪਕਾਰਟ 'ਤੇ ਸ਼ੁਰੂ ਹੋਵੇਗੀ। 

Infinix Smart 4 ਦੇ ਫੀਚਰਜ਼
ਫੋਨ 'ਚ 720x1640 ਪਿਕਸਲ ਰੈਜ਼ੋਲਿਊਸ਼ਨ ਨਾਲ 6.82 ਇੰਚ ਦੀ ਐੱਚ.ਡੀ. ਪਲੱਸ InCell IPS ਡਿਸਪਲੇਅ ਦਿੱਤੀ ਗਈ ਹੈ। ਡਾਟ ਨੌਚ ਡਿਜ਼ਾਇਨ ਵਾਲੀ ਇਸ ਡਿਸਪਲੇਅ ਦਾ ਆਸਪੈਕਟ ਰੇਸ਼ੀਓ 20.5:9 ਹੈ। 2 ਜੀ.ਬੀ. ਰੈਮ ਅਤੇ 32 ਜੀ.ਬੀ. ਦੀ ਇੰਟਰਨਲ ਸਟੋਰੇਜ ਵਾਲੇ ਇਸ ਫੋਨ 'ਚ ਮੀਡੀਆਟੈੱਕ ਹੇਲੀਓ ਏ22 ਪ੍ਰੋਸੈਸਰ ਲੱਗਾ ਹੈ। ਫੋਨ ਦੀ ਮੈਮਰੀ ਨੂੰ ਲੋੜ ਪੈਣ 'ਤੇ ਮਾਈਕ੍ਰੋ-ਐੱਸ.ਡੀ. ਕਾਰਡ ਦੀ ਮਦਦ ਨਾਲ ਵਧਾਇਆ ਜਾ ਸਕਦਾ ਹੈ। 

ਫੋਟੋਗ੍ਰਾਫੀ ਲਈ ਫੋਨ 'ਚ ਡਿਊਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਵਿਚ 13 ਮੈਗਾਪਿਕਸਲ ਦੇ ਪ੍ਰਾਈਮਰੀ ਸੈਂਸਰ ਨਾਲ ਇਕ ਡੈਪਥ ਸੈਂਸਰ ਵੀ ਦਿੱਤਾ ਗਿਆ ਹੈ। ਸੈਲਫੀ ਲਈ ਇਸ ਫੋਨ 'ਚ ਤੁਹਾਨੂੰ ਐੱਲ.ਈ.ਡੀ. ਫਲੈਸ਼ ਨਾਲ 8 ਮੈਗਾਪਿਕਸਲ ਦਾ ਕੈਮਰਾ ਸੈਂਸਰ ਮਿਲੇਗਾ। 

ਫੋਨ 'ਚ 6000mAh ਦੀ ਬੈਟਰੀ ਦਿੱਤੀ ਗਈ ਹੈ ਜੋ 10 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਰੀਅਰ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵਾਲੇ ਇਸ ਫੋਨ 'ਚ ਕੁਨੈਕਟੀਵਿਟੀ ਲਈ 4G VoLTE, ਵਾਈ-ਫਾਈ, ਬਲੂਟੂਥ 4.2 ਅਤੇ 3.5 mm ਹੈੱਡਫੋਨ ਜੈੱਕ ਤੋਂ ਇਲਾਵਾ ਹੋਰ ਵੀ ਕਈ ਆਪਸ਼ਨ ਮਿਲ ਜਾਂਦੇ ਹਨ। 


author

Rakesh

Content Editor

Related News