ਇਲੈਕਟ੍ਰਿਕ ਵਾਹਨਾਂ ਲਈ ਨਿਤਿਨ ਗਡਕਰੀ ਨੇ ਕੀਤਾ ਵੱਡਾ ਐਲਾਨ

12/06/2022 5:44:34 PM

ਆਟੋ ਡੈਸਕ– ਸੀ.ਐੱਨ.ਜੀ., ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਇਲਾਵਾ ਹੁਣ ਬਾਜ਼ਾਰ ’ਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਕਾਫੀ ਤੇਜ਼ੀ ਨਾਲ ਵੱਧ ਰਹੀ ਹੈ ਪਰ ਇਨ੍ਹਾਂ ਦੀ ਕੀਮਤ ਜ਼ਿਆਦਾ ਹੋਣ ਕਾਰਨ ਗਾਹਕਾਂ ਨੂੰ ਇਨ੍ਹਾਂ ਵਾਹਨਾਂ ਨੂੰ ਖ਼ਰੀਦਣ ਲਈ ਥੋੜ੍ਹਾ ਸੋਚਣਾ ਪੈਂਦਾ ਹੈ। ਹਾਲਾਂਕਿ, ਸਰਕਾਰ ਵੱਲੋਂ ਇਨ੍ਹਾਂ ’ਤੇ ਸੂਬਿਆਂ ਮੁਤਾਬਕ, ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਹੁਣ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਹਾਲ ਹੀ ’ਚ ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ– ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਬਣਾਈ ਅਨੋਖੀ ਇਲੈਕਟ੍ਰਿਕ ਸਾਈਕਲ, ਵੇਖ ਕੇ ਆਨੰਦ ਮਹਿੰਦਰਾ ਵੀ ਹੋਏ ਹੈਰਾਨ

ਇਸ ਐਲਾਨ ਮੁਤਾਬਕ, ਨਿਤਿਨ ਗਡਕਰੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਇਕ ਸਾਲ ’ਚ ਇਲੈਕਟ੍ਰਿਕ ਵਾਹਨਾਂ ਦੀਆਂ ਕੀਮਤਾਂ ਨੂੰ ਘੱਟ ਕਰਕੇ ਪੈਟਰੋਲ ਗੱਡੀਆਂ ਦੇ ਸਮਾਨ ਕਰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਅਸੀਂ ਪੈਟਰੋਲ-ਡੀਜ਼ਲ ’ਤੇ ਖਰਚ ਹੋਣ ਵਾਲੀ ਵਿਦੇਸ਼ੀ ਕਰੰਸੀ ਦੀ ਬਚਤ ਕਰ ਸਕਾਂਗੇ। ਇਲੈਕਟ੍ਰਿਕ ਵਾਹਨਾਂ ’ਚ ਇਸਤੇਮਾਲ ਹੋਣ ਵਾਲੀ ਬੈਟਰੀ ਕਾਫੀ ਮਹਿੰਗੀ ਹੁੰਦੀ ਹੈ। ਜਿਸਦਾ ਅਰਥ ਹੈ ਕਿ ਈ.ਵੀ. ਦੀ ਕੁੱਲ ਲਾਗਤ ਦਾ 35 ਤੋਂ 40 ਫੀਸਦੀ ਖਰਚਾਂ ਇਨ੍ਹਾਂ ਬੈਟਰੀਆਂ ’ਤੇ ਹੁੰਦਾ ਹੈ, ਜਿਸਦੇ ਚਲਦੇ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਜ਼ਿਆਦਾ ਹੁੰਦੀ ਹੈ।

ਇਹ ਵੀ ਪੜ੍ਹੋ– ਲਖਨਊ ਦੇ 4 ਨੰਨ੍ਹੇ ਵਿਗਿਆਨੀਆਂ ਨੇ ਮਚਾਈ ਧਮਾਲ, ਬਣਾਈਆਂ ਸਭ ਤੋਂ ਸਸਤੀਆਂ ਇਲੈਕਟ੍ਰਿਕ ਕਾਰਾਂ

ਸਰਕਾਰ ਦੁਆਰਾ ਇਸ ਕੀਮਤ ਨੂੰ ਘੱਟ ਕਰਨ ਲਈ ਕਈ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ, ਗਾਹਕਾਂ  ਨੂੰ ਆਸਾਨੀ ਨਾਲ ਚਾਰਜਿੰਗ ਸੁਵਿਧਾ ਪ੍ਰਦਾਨ ਕਰਨ ਲਈ ਕਈ ਥਾਵਾਂ ’ਤੇ ਨਵੇਂ ਚਾਰਜਿੰਗ ਸਟੇਸ਼ਨ ਵੀ ਸਥਾਪਿਤ ਕੀਤੇ ਜਾ ਰਹੇ ਹਨ। ਮੰਤਰੀ ਦੇ ਇਸ ਐਲਾਨ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਜ਼ਰੂਰ ਹੋ ਗਈ ਹੈ ਕਿ ਇਲੈਕਟ੍ਰਿਕ ਵਾਹਨਾਂ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇਗਾ ਪਰ ਇਸ ਵਿਚ ਕਿੰਨਾ ਸਮਾਂ ਲੱਗੇਗਾ, ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ। 

ਇਹ ਵੀ ਪੜ੍ਹੋ– WhatsApp ਯੂਜ਼ਰਜ਼ ਸਾਵਧਾਨ! ਭੁੱਲ ਕੇ ਵੀ ਨਾ ਡਾਇਲ ਕਰੋ ਇਹ ਨੰਬਰ, ਅਕਾਊਂਟ ਹੋ ਸਕਦੈ ਹੈਕ


Rakesh

Content Editor

Related News