28 ਨਵੰਬਰ ਨੂੰ ਭਾਰਤ ''ਚ ਲਾਂਚ ਹੋ ਸਕਦੈ Nokia 8.1 , ਜਾਣੋ ਫੀਚਰਸ

11/12/2018 9:21:52 PM

ਗੈਜੇਟ ਡੈਸਕ—ਐੱਚ.ਐੱਮ.ਡੀ. ਗਲੋਬਲ ਦੀ ਮਲਕੀਅਤ ਵਾਲੀ ਕੰਪਨੀ ਨੋਕੀਆ ਆਪਣਾ ਨਵਾਂ ਸਮਾਰਟਫੋਨ ਨੋਕੀਆ 8.1 ਇਸ ਮਹੀਨੇ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਰਿਪੋਰਟਸ ਦੀ ਮੰਨਿਏ ਤਾਂ ਕੰਪਨੀ 28 ਨਵੰਬਰ ਨੂੰ ਆਪਣੇ ਇਸ ਸਮਾਰਟਫੋਨ ਤੋਂ ਪਰਦਾ ਚੁੱਕੇਗੀ।

PunjabKesari

ਇਸ ਦੀ ਕੀਮਤ ਕਰੀਬ 23,999 ਰੁਪਏ ਰੱਖੀ ਜਾ ਸਕਦੀ ਹੈ। ਖਬਰ ਹੈ ਕਿ ਕੰਪਨੀ ਨੋਕੀਆ ਐਕਸ7 ਨੂੰ ਹੀ ਭਾਰਤ 'ਚ ਨੋਕੀਆ 8.1 ਨਾਂ ਤੋਂ ਲਾਂਚ ਕਰੇਗੀ। ਹਾਲਾਂਕਿ ਕੰਪਨੀ ਨੇ ਅਜੇ ਇਸ ਦਾ ਕੋਈ ਆਧਿਕਾਰਿਤ ਐਲਾਨ ਨਹੀਂ ਕੀਤਾ ਹੈ। ਹਾਲ ਹੀ 'ਚ ਇਸ ਨੂੰ ਚੀਨ 'ਚ ਲਾਂਚ ਕੀਤਾ ਸੀ। ਇਸ 'ਚ 6.18 ਇੰਚ ਦੀ ਫੁੱਲ ਐੱਚ.ਡੀ.+ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਐਸਪੈਕਟ ਰੇਸ਼ੀਓ 18:7:9 ਹੈ। ਇਸ 'ਚ ਸਨੈਪਡਰੈਗਨ 710 ਕੁਆਲਕਾਮ ਪ੍ਰੋਸੈਸਰ ਦਾ ਇਸਤੇਮਾਲ ਕੀਤਾ ਗਿਆ ਹੈ।

PunjabKesari

ਫੋਨ ਦੋ ਸਟੋਰੇਜ਼ 4ਜੀ.ਬੀ.ਰੈਮ ਨਾਲ 64ਜੀ.ਬੀ. ਇੰਟਰਨਲ ਅਤੇ 6ਜੀ.ਬੀ. ਰੈਮ ਨਾਲ 128 ਜੀ.ਬੀ. ਇੰਟਰਨਲ ਸਟੋਰੇਜ ਨਾਲ ਆ ਸਕਦਾ ਹੈ। ਡਿਊਲ ਸਿਮ ਵਾਲਾ ਇਹ ਸਮਾਰਟਫੋਨ ਐਂਡ੍ਰਾਇਡ 8.1 ਓਰੀਓ 'ਤੇ ਕੰਮ ਕਰਦਾ ਹੈ ਅਤੇ ਜਲਦ ਹੀ ਇਸ ਦੇ ਲਈ ਐਂਡ੍ਰਾਇਡ 9.0 ਪਾਈ ਵੀ ਜਾਰੀ ਕੀਤੀ ਜਾ ਸਕਦੀ ਹੈ। ਫੋਨ 'ਚ 2.5ਡੀ ਕਵਰਡ ਗਲਾਸ ਦਾ ਇਸਤੇਮਾਲ ਕੀਤਾ ਗਿਆ ਹੈ। ਗੱਲ ਕੀਤੀ ਜਾਵੇ ਕੈਮਰੇ ਦੀ ਤਾਂ ਇਸ 'ਚ ਡਿਊਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਇਸ 'ਚ ਅਪਰਚਰ ਐੱਫ/1.8 ਨਾਲ 13 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ ਅਤੇ 12 ਮੈਗਾਪਿਕਸਲ ਦਾ ਸੈਂਕਡਰੀ ਕੈਮਰਾ ਹੈ। ਸੈਲਫੀ ਲਈ ਇਸ 'ਚ 20 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ ਜਿਸ ਦਾ ਅਪਰਚਰ ਐੱਫ/2.0 ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3,500 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ।

PunjabKesari


Related News