Nokia ਦਾ ਨਵਾਂ ਫੋਨ ਭਾਰਤ ’ਚ ਲਾਂਚ, 3 ਦਿਨਾਂ ਤਕ ਚੱਲੇਗੀ ਬੈਟਰੀ

07/12/2022 4:50:10 PM

ਗੈਜੇਟ ਡੈਸਕ– ਨੋਕੀਆ ਨੇ ਮੰਗਲਵਾਰ ਨੂੰ ਭਾਰਤ ’ਚ ਆਪਣੇ ਨਵੇਂ ਸਮਾਰਟਫੋਨ Nokia C21 Plus ਨੂੰ ਲਾਂਚ ਕਰ ਦਿੱਤਾ ਹੈ। Nokia C21 Plus ’ਚ 13 ਮੈਗਾਪਿਕਸਲ ਦਾ ਡਿਊਲ ਕੈਮਰਾ ਸੈੱਟਅਪ ਅਤੇ ਸਕਿਓਰਿਟੀ ਲਈ ਰੀਅਰ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸਨੂੰ ਇਕ ਵਾਰ ਫੁਲ ਚਾਰਜ ਕਰਨ ਤੋਂ ਬਾਅਦ 3 ਦਿਨਾਂ ਦਾ ਬੈਟਰੀ ਬੈਕਅਪ ਮਿਲੇਗਾ। 

ਕੀਮਤ

ਇਸ ਫੋਨ ਨੂੰ ਦੋ ਸਟੋਰੇਜ ਆਪਸ਼ਨ ’ਚ ਲਾਂਚ ਕੀਤਾ ਗਿਆ ਹੈ। ਇਸ ਦੇ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 10,299 ਰੁਪਏ ਅਤੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 11,299 ਰੁਪਏ ਹੈ। ਇਸ ਫੋਨ ਨੂੰ ਦੋ ਰੰਗਾਂ ’ਚ ਲਿਸਟ ਕੀਤਾ ਗਿਆ ਹੈ। ਇਸ ਫੋਨ ਦੇ ਨਾਲ ਇਨ ਬਾਕਸ ਵਾਇਰਡ ਈਅਰਫੋਨ ਵੀ ਮਿਲਦਾ ਹੈ। ਇਸ ਸਮਾਰਟਫੋਨ ਨੂੰ ਜਲਦ ਹੀ ਰਿਟੇਲ ਅਤੇ ਈ-ਕਾਮਰਸ ਪਲੇਟਫਾਰਮ ’ਤੇ ਖ਼ਰੀਦਦਾਰੀ ਲਈ ਉਪਲੱਬਧ ਕੀਤਾ ਜਾਵੇਗਾ।

Nokia C21 Plus ਦੇ ਫੀਚਰਜ਼

ਇਸ ਫੋਨ ’ਚ 6.5 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ। ਫੋਨ ’ਚ ਆਕਟਾ-ਕੋਰ Unisoc SC9863A ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਐਂਡਰਾਇਡ 11 ਦੇ ਨਾਲ ਆਉਂਦ ਹੈ ਅਤੇ ਇਸ ਵਿਚ ਕੰਪਨੀ ਦੋ ਸਾਲਾਂ ਤਕ ਸਕਿਓਰਿਟੀ ਅਪਡੇਟ ਦੇਵੇਗੀ। ਫੋਨ ’ਚ ਸਕਿਓਰਿਟੀ ਲਈ ਫਿੰਗਰਪ੍ਰਿੰਟ ਸੈਂਸਰ ਅਤੇ ਏ.ਆਈ. ਫੇਸ ਅਨਲਾਕ ਫੀਚਰਜ਼ ਵੀ ਦਿੱਤੇ ਗਏ ਹਨ। 

ਫੋਟੋਗ੍ਰਾਫੀ ਲਈ ਫੋਨ ’ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ ਵਿਚ 13 ਮੈਗਾਪਿਕਸਲ ਦਾ ਪ੍ਰਾਈਮਰੀ ਲੈੱਨਜ਼ ਅਤੇ ਦੂਜਾ 2 ਮੈਗਾਪਿਕਸਲ ਦਾ ਡੈਪਥ ਸੈਂਸਰ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ’ਚ 5 ਮੈਗਾਪਿਕਸਲ ਦਾ ਕੈਮਰਾ ਮਿਲਦਾ ਹੈ। ਫੋਨ ’ਚ ਫਰੰਟ ਅਤੇ ਰੀਅਰ ਦੋਵਾਂ ਸਾਈਡਾਂ ’ਤੇ ਐੱਲ.ਈ.ਡੀ. ਫਲੈਸ਼ ਵੀ ਮਿਲਦੀ ਹੈ। 

ਫੋਨ ’ਚ 5,050mAh ਦੀ ਬੈਟਰੀ ਅਤੇ 10W ਦਾ ਚਾਰਟਿੰਗ ਸਪੋਰਟ ਹੈ। ਬੈਟਰੀ ਨੂੰ ਲੈ ਕੇ ਕੰਪਨੀ ਦਾਅਵਾ ਹੈ ਕਿ ਇਸ ਨੂੰ ਇਕ ਵਾਰ ਫੁਲ ਚਾਰਜ ਕਰਨ ਤੋਂ ਬਾਅਦ 3 ਦਿਨਾਂ ਤਕ ਆਰਾਮ ਨਾਲ ਚਲਾਇਆ ਜਾ ਸਕਦਾ ਹੈ। ਕੁਨੈਕਟੀਵਿਟੀ ਲਈ ਫੋਨ ’ਚ 3.5mm ਦਾ ਹੈੱਡਫੋਨ ਜੈੱਕ, ਮਾਈਕ੍ਰੋ-ਯੂ.ਐੱਸ.ਬੀ. ਪੋਰਟ ਅਤੇ ਬਲੂਟੁੱਥ V4.2 ਮਿਲਦਾ ਹੈ। 


Rakesh

Content Editor

Related News