ਸਸਤਾ ਹੋਇਆ ਨੋਕੀਆ ਦਾ ਇਹ ਸਮਾਰਟਫੋਨ, ਜਾਣੋ ਨਵੀਂ ਕੀਮਤ
Wednesday, Dec 02, 2020 - 12:16 PM (IST)

ਗੈਜੇਟ ਡੈਸਕ– ਨੋਕੀਆ ਦਾ ਪ੍ਰਸਿੱਧ ਬਜਟ ਸਮਾਰਟਫੋਨ Nokia C3 ਸਸਤਾ ਹੋ ਗਿਆ ਹੈ। ਕੰਪਨੀ ਨੇ ਇਸ ਫੋਨ ਦੇ 2 ਜੀ.ਬੀ. ਰੈਮ+16 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ ’ਚ 500 ਰੁਪਏ ਅਤੇ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ ’ਚ 1,000 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਕੀਮਤ ’ਚ ਕਟੌਤੀ ਤੋਂ ਬਾਅਦ 2 ਜੀ.ਬੀ. ਰੈਮ ਵਾਲੇ ਮਾਡਲ ਦੀ ਕੀਮਤ ਹੁਣ 6,999 ਰੁਪਏ ਹੋ ਗਈ ਹੈ। ਉਥੇ ਹੀ 3 ਜੀ.ਬੀ. ਰੈਮ ਵਾਲੇ ਮਾਡਲ ਨੂੰ ਤੁਸੀਂ 7,999 ਰੁਪਏ ’ਚ ਖ਼ਰੀਦ ਸਕਦੇ ਹੋ।
ਇਹ ਵੀ ਪੜ੍ਹੋ– ਭਾਰਤ ’ਚ ਲਾਂਚ ਹੋਇਆ ਸਭ ਤੋਂ ਸਸਤਾ 5G ਸਮਾਰਟਫੋਨ, ਜਾਣੋ ਕੀਮਤ ਤੇ ਹੋਰ ਖੂਬੀਆਂ
Nokia C3 ਦੇ ਫੀਚਰਜ਼
ਫੋਨ ’ਚ 5.99 ਇੰਚ ਦੀ ਐੱਚ.ਡੀ. ਪਲੱਸ IPS ਡਿਸਪਲੇਅ ਹੈ। ਡਿਊਲ ਨੈਨੋ ਸਿਮ ਸੁਪੋਰਟ ਨਾਲ ਆਉਣ ਵਾਲੇ ਇਸ ਫੋਨ ’ਚ ਐਂਡਰਾਇਡ 10 ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। 3 ਜੀ.ਬੀ. ਤਕ ਰੈਮ ਅਤੇ 32 ਜੀ.ਬੀ. ਤਕ ਸਟੋਰੇਜ ਵਾਲੇ ਇਸ ਫੋਨ ’ਚ ਤੁਹਾਨੂੰ Unisoc SC9863A SoC ਪ੍ਰੋਸੈਸਰ ਮਿਲਦਾ ਹੈ। ਫੋਨ ਦੀ ਮੈਮਰੀ ਨੂੰ ਮਾਈਕ੍ਰੋ-ਐੱਸ.ਡੀ. ਕਾਰਡ ਦੀ ਮਦਦ ਨਾਲ ਤੁਸੀਂ 128 ਜੀ.ਬੀ. ਤਕ ਵਧਾ ਸਕਦੇ ਹੋ।
ਇਹ ਵੀ ਪੜ੍ਹੋ– Vi ਦਾ ਨਵਾਂ ਪਲਾਨ, 150GB ਡਾਟਾ ਤੇ ਅਨਲਿਮਟਿਡ ਕਾਲਿੰਗ ਸਮੇਤ ਮਿਲਣਗੇ ਇਹ ਫਾਇਦੇ
ਫੋਟੋਗ੍ਰਾਫੀ ਲਈ ਫੋਨ ਦੇ ਰੀਅਰ ’ਚ ਐੱਲ.ਈ.ਡੀ. ਫਲੈਸ਼ ਨਾਲ 8 ਮੈਗਾਪਿਕਸਲ ਦਾ ਸੈਂਸਰ ਦਿੱਤਾ ਗਿਆ ਹੈ। ਉਥੇ ਹੀ ਸੈਲਫੀ ਲਈ ਇਸ ਫੋਨ ’ਚ ਤੁਹਾਨੂੰ 5 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 3,040mAh ਦੀ ਬੈਟਰੀ ਲੱਗੀ ਹੈ।
ਇਹ ਵੀ ਪੜ੍ਹੋ– ਐਪਲ ਨੇ ਆਈਫੋਨ ਦੇ ਇਸ ਫੀਚਰ ਨੂੰ ਲੈ ਕੇ ਬੋਲਿਆ ਝੂਠ, ਲੱਗਾ ਕਰੋੜਾਂ ਦਾ ਜੁਰਮਾਨਾ
ਕੁਨੈਕਟੀਵਿਟੀ ਲਈ ਇਸ ਫੋਨ ’ਚ ਤੁਹਾਨੂੰ 4G LTE, WiFi 802.11 b/g/n, ਬਲੂਟੂਥ 4.2, ਜੀ.ਪੀ.ਐੱਸ./ਏ-ਜੀ.ਪੀ.ਐੱਸ., ਮਾਈਕ੍ਰੋ-ਯੂ.ਐੱਸ.ਬੀ. ਅਤੇ 3.5mm ਹੈੱਡਫੋਨ ਜੈੱਕ ਵਰਗੇ ਫੀਚਰਜ਼ ਮਿਲਦੇ ਹਨ। ਰੀਅਰ-ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵਾਲੇ ਇਸ ਫੋਨ ’ਚ ਤੁਹਾਨੂੰ ਗੂਗਲ ਅਸਿਸਟੈਂਟ ਬਟਨ ਮਿਲ ਜਾਂਦਾ ਹੈ।