ਭਾਰਤ ''ਚ ਲਾਂਚ ਹੋਇਆ Nubia Z11 Mini ਸਮਾਰਟਫੋਨ
Thursday, Oct 20, 2016 - 06:23 PM (IST)

ਜਲੰਧਰ- ਐਂਡ੍ਰਾਇਡ ਸਮਾਰਟਫੋਨ ਨਿਰਮਾਤਾ ਕੰਪਨੀ Nubia ਨੇ ਭਾਰਤ ''ਚ ਨਵਾਂ Z11 Mini ਸਮਾਰਟਫੋਨ ਲਾਂਚ ਕੀਤਾ ਹੈ ਜਿਸ ਦੀ ਕੀਮਤ 12,999 ਰੁਪਏ ਰੱਖੀ ਗਈ ਹੈ। ਇਸ ਨੂੰ ਸਭ ਤੋਂ ਪਹਿਲਾਂ 21 ਅਕਤੂਬਰ ਨੂੰ ਐਮੇਜ਼ਾਨ ਇੰਡੀਆ ਦੀ ਸਾਈਟ ''ਤੇ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ।
ਫਿੰਗਰਪ੍ਰਿੰਟ ਸਕੈਨਰ ਦੇ ਨਾਲ ਇਸ ਫੋਨ ''ਚ 5-ਇੰਚ ਦੀ ਆਈ.ਪੀ.ਐੱਸ. ਐੱਚ.ਡੀ. ਸਕ੍ਰੀਨ ਦਿੱਤੀ ਗਈ ਹੈ ਜਿਸ ''ਤੇ ਗੋਰਿੱਲਾ ਗਲਾਸ 3 ਦੀ ਪ੍ਰੋਟੈਕਸ਼ਨ ਮੌਜੂਦ ਹੈ ਨਾਲ ਹੀ ਇਹ ਕਵਾਡ-ਕੋਰ ਕੁਆਲਕਾਮ ਸਨੈਪਡ੍ਰੈਗਨ 617 (MSM8952) ਪ੍ਰੋਸੈਸਰ ਨਾਲ ਲੈਸ ਹੈ। ਐਂਡ੍ਰਾਇਡ 5.1 ਲਾਲੀਪਾਪ ''ਤੇ ਆਧਾਰਿਤ ਇਸ ਸਮਾਰਟਫੋਨ ''ਚ 3ਜੀ.ਬੀ. ਰੈਮ ਦੇ ਨਾਲ 64ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 200 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐੱਲ.ਈ.ਡੀ. ਫਲੈਸ਼ ਦੇ ਨਾਲ ਸੋਨੀ IMX298 ਸੈਂਸਰ ਨਾਲ ਲੈਸ 16 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 2800 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ। ਇਸ ਸਮਾਰਟਫੋਨ ''ਚ ਬਲੂਟੁਥ 4.1, ਜੀ.ਪੀ.ਐੱਸ., ਵਾਈ-ਫਾਈ 802.11 ਬੀ/ਜੀ/ਐੱਨ/ਏਸੀ, 4ਜੀ, ਜੀ.ਪੀ.ਐੱਸ./ ਏ-ਜੀ.ਪੀ.ਐੱਸ., ਗਲੋਨਾਸ ਅਤੇ ਕੰਪਾਸ ਨੈਵੀਗੇਸ਼ਨ ਵਰਗੇ ਫੀਚਰਸ ਮੌਜੂਦ ਹਨ।