ਭਾਰਤੀ ਬਾਜ਼ਾਰ ’ਚ ਜਲਦ ਦੇਵੇਗਾ ਦਸਤਕ ਓਪੋ ਦਾ ਇਹ ਸਮਾਰਟਫੋਨ

12/26/2020 2:17:46 AM

ਗੈਜੇਟ ਡੈਸਕ—ਓਪੋ ਨੇ ਪਿਛਲੇ ਦਿਨੀਂ ਚੀਨ ’ਚ ਆਪਣਾ ਸਮਾਰਟਫੋਨ ਰੈੱਨੋ 5 ਪ੍ਰੋਅ 5ਜੀ ਲਾਂਚ ਕੀਤਾ ਸੀ। ਉੱਥੇ ਹੁਣ ਸਾਹਮਣੇ ਆਈ ਰਿਪੋਰਟ ਮੁਤਾਬਕ ਕੰਪਨੀ ਇਸ ਸਮਾਰਟਫੋਨ ਨੂੰ ਭਾਰਤੀ ਬਾਜ਼ਾਰ ’ਚ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਸਮਾਰਟਫੋਨ ਭਾਰਤੀ ਬੈਂਚਮਾਰਕਿੰਗ ਸਾਈਟ ਬੀ.ਆਈ.ਐੱਸ. ’ਤੇ ਸਪਾਟ ਕੀਤਾ ਗਿਆ ਹੈ ਜਿਸ ਤੋਂ ਬਾਅਦ ਕਾਫੀ ਹੱਦ ਤੱਕ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਯੂਜ਼ਰਸ ਨੂੰ ਇਸ ਦੇ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਸਮਾਰਟਫੋਨ ਨੂੰ MediaTek Dimensity 1000+ ਪ੍ਰੋਸੈਸਰ ’ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ ’ਚ ਕਵਾਡ ਰੀਅਰ ਕੈਮਰਾ ਸੈਟਅਪ ਉਪਲੱਬਧ ਹੋਵੇਗਾ।

ਇਹ ਵੀ ਪੜ੍ਹੋ -ਚੀਨ ’ਚ ਕੋਰੋਨਾ ਇਨਫੈਕਸ਼ਨ ਵਧਣ ਤੋਂ ਬਾਅਦ ਲੱਖਾਂ ਲੋਕਾਂ ਦੀ ਜਾਂਚ ਸ਼ੁਰੂ

ਇਕ ਟਿਪਸਟਰ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ’ਚ ਜਾਣਕਾਰੀ ਦਿੱਤੀ ਗਈ ਹੈ ਕਿ ਓਪੋ ਦਾ ਅਪਕਮਿੰਗ ਸਮਾਰਟਫੋਨ ਮਾਡਲ ਨੰਬਰ CPH2201 ਨਾਲ ਬੀ.ਆਈ.ਐੱਸ. ’ਤੇ ਸਪਾਟ ਕੀਤਾ ਗਿਆ ਹੈ। ਹਾਲਾਂਕਿ ਕੰਪਨੀ ਨੇ ਆਧਿਕਾਰਿਤ ਤੌਰ ’ਤੇ ਅਜੇ ਤੱਕ ਭਾਰਤ ’ਚ ਇਸ ਸਮਾਰਟਫੋਨ ਦੇ ਲਾਂਚ ਹੋਣ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ -ਜ਼ਖਮੀ ਹਾਥੀ ਦੇ ਬੱਚੇ ਦੀ ਵਿਅਕਤੀ ਨੇ ਇੰਝ ਬਚਾਈ ਜਾਨ (ਵੀਡੀਓ)

ਸਪੈਸੀਫਿਕੇਸ਼ਨਸ
Oppo Reno 5 Pro 5G ਨੂੰ ਚੀਨ ’ਚ ਲਾਂਚ ਕੀਤਾ ਜਾ ਚੱਕਿਆ ਹੈ ਅਤੇ ਉਮੀਦ ਹੈ ਕਿ ਇਸ ਸਮਾਰਟਫੋਨ ਨੂੰ ਲਗਭਗ ਇਨ੍ਹਾਂ ਫੀਚਰਸ ਨਾਲ ਹੀ ਭਾਰਤ ’ਚ ਪੇਸ਼ ਕੀਤਾ ਜਾ ਸਕਦਾ ਹੈ। ਐਂਡ੍ਰਾਇਡ 11 ਓ.ਐੱਸ. ’ਤੇ ਆਧਾਰਿਤ ਇਸ ਸਮਾਰਟਫੋਨ ’ਚ 6.55 ਇੰਚ ਦੀ ਫੁੱਲ ਐੱਚ.ਡੀ.+ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 1080x2400 ਪਿਕਸਲ ਹੈ। ਇਸ ਸਮਾਰਟਫੋਨ ’ਚ 12ਜੀ.ਬੀ. ਰੈਮ ਅਤੇ 256ਜੀ.ਬੀ. ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ।

ਇਹ ਵੀ ਪੜ੍ਹੋ -ਜਪਾਨ ’ਚ ਬਰਡ ਫਲੂ ਦਾ ਕਹਿਰ, ਜਲਦ ਮਾਰ ਦਿੱਤੀਆਂ ਜਾਣਗੀਆਂ 11 ਲੱਖ ਮੁਰਗੀਆਂ

ਫੋਟੋਗ੍ਰਾਫੀ ਲਈ ਇਸ ’ਚ ਕਵਾਡ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਇਸ ’ਚ 64 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ ਮੌਜੂਦ ਹੈ ਜਦਕਿ 8 ਮੈਗਾਪਿਕਸਲ ਦਾ ਅਲਟਰਾ ਵਾਇਡ ਐਂਗਲ, 2 ਮੈਗਾਪਿਕਸਲ ਦਾ ਮੈ¬ਕ੍ਰੋ ਲੈਂਸ ਅਤੇ 2 ਮੈਗਾਪਿਕਸਲ ਦਾ ਪੋਟਰੇਟ ਸੈਂਸਰ ਦਿੱਤਾ ਗਿਆ ਹੈ। ਵੀਡੀਓ ਕਾਲਿੰਗ ਅਤੇ ਸੈਲਫੀ ਲਈ ਇਸ ’ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ ’ਚ 4350 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ ਕਿ 65ਵਾਟ ਦੀ ਫਾਸਟ ਚਾਰਜਿੰਗ ਸਪੋਰਟ ਕਰਦੀ ਹੈ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News