ਟ੍ਰਿਪਲ ਰੀਅਰ ਕੈਮਰੇ ਨਾਲ Oppo A31 2020 ਲਾਂਚ, ਜਾਣੋ ਕੀਮਤ ਤੇ ਫੀਚਰਜ਼

02/15/2020 3:37:35 PM

ਗੈਜੇਟ ਡੈਸਕ– ਓਪੋ ਨੇ ਆਪਣੀ ਮਿਡ-ਰੇਂਜ ‘A’ ਸੀਰੀਜ਼ ਲਾਈਨਅਪ ’ਚ ਨਵੇਂ ਸਮਾਰਟਫੋਨ ਓਪੋ ਏ31 ਨੂੰ ਲਾਂਚ ਕਰ ਦਿੱਤਾ ਹੈ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਨਵਾਂ ਏ31 ਸਾਲ 2015 ’ਚ ਲਾਂਚ ਹੋਏ ਓਪੋ ਏ31 ਤੋਂ ਅਲੱਗ ਹੈ। ਫਿਲਹਾਲ ਇਸ ਸਮਾਰਟਫੋਨ ਨੂੰ ਸਿਰਫ ਇੰਡੋਨੇਸ਼ੀਆ ’ਚ ਹੀ ਲਾਂਚ ਕੀਤਾ ਗਿਆ ਹੈ। ਓਪੋ ਏ31 2020 ਸਮਾਰਟਫੋਨ ’ਚ ਮੀਡੀਆਟੈੱਕ ਹੇਲੀਓ ਪੀ35 ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਦੀ ਕੀਮਤ IDR 25,99,000 (ਕਰੀਬ 13,500 ਰੁਪਏ) ਰੱਖੀ ਗਈ ਹੈ ਅਤੇ ਇਹ ਫਿਲਹਾਲ ਇੰਡੋਨੇਸ਼ੀਆਈ ਬਾਜ਼ਾਰ ’ਚ ਉਪਲੱਬਧ ਹੈ। ਗਾਹਕਾਂ ਨੂੰ ਇਹ ਸਮਾਰਟਫੋਨ ਮਿਸਟਰੀ ਬਲੈਕ ਅਤੇ ਫੈਂਟੇਸੀ ਵਾਈਟ ਕਲਰ ਆਪਸ਼ਨ ’ਚ ਉਪਲੱਬਧ ਹੋਵੇਗਾ। ਫਿਲਹਾਲ ਦੂਜੇ ਬਾਜ਼ਾਰਾਂ ’ਚ ਇਸ ਦੀ ਲਾਂਚਿੰਗ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 

ਫੀਚਰਜ਼
ਡਿਊਲ ਸਿਮ ਓਪੋ ਏ31 ਇਕ ਮਿਡ ਰੇਂਜ ਸਮਾਰਟਫੋਨ ਹੈ। ਇਹ ਫੋਨ ਮੀਡੀਆਟੈੱਕ ਹੇਲੀਡੋ ਪੀ35 ਪ੍ਰੋਸੈਸਰ, 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦੇ ਨਾਲ ਆਉਂਦਾ ਹੈ। ਫੋਨ ’ਚ 6.5 ਇੰਚ ਦੀ ਐੱਚ.ਡੀ. ਪਲੱਸ (1,600x720 ਪਿਕਸਲ) ਡਿਸਪਲੇਅ ਹੈ। ਇਹ ਫੋਨ 4230mAh ਦੀ ਬੈਟਰੀ ਅਤੇ ਰੀਅਰ ’ਚ ਫਿੰਗਰਪ੍ਰਿੰਟ ਸੈਂਸਰ ਦੇ ਨਾਲ ਆਏਗਾ। 

ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਪ੍ਰਾਈਮਰੀ ਕੈਮਰਾ 12 ਮੈਗਾਪਿਕਸਲ ਦਾ ਹੈ। ਇਸ ਦਾ ਅਪਰਚਰ ਐੱਫ/1.8 ਹੈ। ਇਸ ਦੇ ਨਾਲ 2 ਮੈਗਾਪਿਕਸਲ ਦਾ ਮੈਕ੍ਰੋ ਸ਼ੂਟਰ ਅਤੇ 2 ਮੈਗਾਪਿਕਸਲ ਦਾ ਡੈਪਥ ਸੈਂਸਰ ਹੈ। ਫੋਨ ਦੇ ਫਰੰਟ ’ਚ ਸੈਲਫੀ ਅਤੇ ਵੀਡੀਓ ਕਾਲਿੰਗ ਲਈ 8 ਮੈਗਾਪਿਕਸਲ ਦਾ ਕੈਮਰਾ ਹੈ। ਕੁਨੈਕਟੀਵਿਟੀ ਫੀਚਰਜ਼ ਦੀ ਗੱਲ ਕਰੀਏ ਤਾਂ ਫੋਨ ’ਚ 4ਜੀ ਐੱਲ.ਟੀ.ਈ., ਵਾਈ-ਫਾਈ ਅਤੇ ਬਲੂਟੁੱਥ 5.0 ਸ਼ਾਮਲ ਹਨ। ਇਸ ਵਿਚ ਮਾਈਕ੍ਰੋ-ਯੂ.ਐੱਸ.ਬੀ. ਪੋਰਟ ਅਤੇ 3.5mm ਹੈੱਡਫੋਨ ਜੈੱਕ ਹੈ। 


Related News