ਸਸਤੇ ਹੋ ਗਏ Realme ਦੇ 4 ਕੈਮਰਿਆਂ ਵਾਲੇ ਇਹ ਸਮਾਰਟਫੋਨ, ਹੁਣ ਇੰਨੇ ਰੁਪਏ ’ਚ ਖ਼ਰੀਦੋ

09/05/2020 10:57:10 AM

ਗੈਜੇਟ ਡੈਸਕ– ਰੀਅਲਮੀ ਨੇ ਆਪਣੇ ਦੋ ਸਮਾਰਟਫੋਨ ਰੀਅਲਮੀ 6 ਅਤੇ ਰੀਅਲਮੀ 6i ਦੀਆਂ ਕੀਮਤਾਂ ’ਚ ਕਟੌਤੀ ਕਰ ਦਿੱਤੀ ਹੈ। ਕੰਪਨੀ ਨੇ ਇਨ੍ਹਾਂ ਫੋਨਾਂ ਨੂੰ ਅਜਿਹੇ ਸਮੇਂ ਸਸਤਾ ਕੀਤਾ ਹੈ ਜਦੋਂ ਬਾਜ਼ਾਰ ’ਚ ਇਸ ਦੇ ਅਪਗ੍ਰੇਡ ਫੋਨ ਰੀਅਲਮੀ 7 ਅਤੇ ਰੀਅਲਮੀ 7 ਪ੍ਰੋ ਨੂੰ ਲਾਂਚ ਕੀਤਾ ਗਿਆ ਹੈ। ਰੀਅਲਮੀ ਨੇ ਫੋਨ ਦੀ ਕੀਮਤ ’ਚ ਕਟੌਤੀ ਦੀ ਜਾਣਕਾਰੀ ਆਪਣੇ ਅਧਿਕਾਰਤ ਟਵਿਟਰ ਹੈਂਡਲ ਰਾਹੀਂ ਵੀ ਦਿੱਤੀ ਹੈ। ਆਓ ਜਾਣਦੇ ਹਾਂ ਕਿੰਨਾ ਸਸਤਾ ਹੋਇਆ ਫੋਨ।

ਰੀਅਲਮੀ 6 ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ ਹੁਣ 13,999 ਰੁਪਏ, 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 15,999 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 16,999 ਰੁਪਏ ਹੋ ਗਈ ਹੈ। 

ਪੁਰਾਣੀ ਕੀਮਤ ਦੀ ਗੱਲ ਕਰੀਏ ਤਾਂ ਪਹਿਲਾਂ ਰੀਅਲਮੀ 6 ਦਾ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲਾ ਮਾਡਲ 14,999 ਰੁਪਏ ’ਚ ਮਿਲਦਾ ਸੀ। ਜਦਕਿ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 15,999 ਰੁਪਏ ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 16,999 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 17,999 ਰੁਪਏ ਸੀ। ਕੰਪਨੀ ਨੇ ਹੁਣ ਇਨ੍ਹਾਂ ਦੀਆਂ ਕੀਮਤਾਂ ’ਚ 1,000 ਰੁਪਏ ਦੀ ਕਟੌਤੀ ਕੀਤੀ ਹੈ। 

ਰੀਅਲਮੀ ਦਾ ਇਹ ਫੋਨ ਵੀ ਹੋਇਆ ਸਸਤਾ
ਰੀਅਲਮੀ 6i ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 12,999 ਰੁਪਏ ਅਤੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 13,999 ਰੁਪਏ ’ਚ ਖ਼ਰੀਦਿਆ ਜਾ ਸਕਦਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ ’ਚ ਕੋਈ ਬਦਲਾਅ ਨਹੀਂ ਕੀਤਾ ਗਆ ਪਰ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 14,999 ਰੁਪਏ ਦੀ ਕੀਮਤ ’ਚ ਲਾਂਚ ਕੀਤਾ ਗਿਆ ਸੀ ਜਿਸ ਨੂੰ ਹੁਣ 1,000 ਰੁਪਏ ਸਸਤੀ ਕੀਮਤ ’ਚ ਖ਼ਰੀਦਿਆ ਜਾ ਸਕਦਾ ਹੈ। 


Rakesh

Content Editor

Related News