Realme 7 Pro ਤੇ Realme 7 ਭਾਰਤ ’ਚ ਲਾਂਚ, ਜਾਣੋ ਕੀਮਤ ਤੇ ਫੀਚਰਜ਼

09/03/2020 4:08:25 PM

ਗੈਜੇਟ ਡੈਸਕ– ਰੀਅਲਮੀ ਨੇ ਭਾਰਤੀ ਬਾਜ਼ਾਰ ’ਚ ਆਪਣੇ ਦੋ ਸਮਾਰਟਫੋਨ ਪੇਸ਼ ਕਰ ਦਿੱਤੇ ਹਨ ਜਿਨ੍ਹਾਂ ’ਚ Realme 7 Pro ਅਤੇ Realme 7 ਸ਼ਾਮਲ ਹਨ। ਇਹ ਦੋਵੇਂ ਸਮਾਰਟਫਨ 8 ਜੀ.ਬੀ. ਤਕ ਰੈਮ ਅਤੇ ਚਾਰ ਰੀਅਰ ਕੈਮਰੇ ਨਾਲ ਲੈਸ ਹਨ। ਇਸ ਤੋਂ ਇਲਾਵਾ ਇਹ ਦੋਵੇਂ ਫੋਨ 23 ਮੁੱਖ ਅਤੇ 72 ਛੱਟੋ-ਮੋਟੇ ਟੈਸਟ ਪਾਸ ਕਰ ਚੁੱਕੇ ਹਨ। Realme 7 Pro ’ਚ ਡਿਊਲ ਸਟੀਰੀਓ ਸਪੀਕਰ ਮਿਲੇਗਾ ਜਿਸ ਦੇ ਨਾਲ ਡਾਲਬੀ ਐਟਮਾਸ ਦੀ ਸੁਪੋਰਟ ਹੈ। 

Realme 7 Pro, Realme 7 ਦੀ ਕੀਮਤ ਅਤੇ ਉਪਲੱਬਧਤਾ
Realme 7 Pro ਦੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 19,999 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 21,999 ਰੁਪਏ ਹੈ। ਇਹ ਫੋਨ ਮਿਰਰ ਬਲੈਕ ਅਤੇ ਮਿਰਰ ਵਾਈਟ ਰੰਗ ’ਚ ਮਿਲੇਗਾ। ਉਥੇ ਹੀ Realme 7 ਦੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 16,999 ਰੁਪਏ ਹੈ। ਇਹ ਫੋਨ ਮਿਸਟ ਬਲਿਊ ਅਤੇ ਮਿਸਟ ਵਾਈਟ ਰੰਗ ’ਚ ਮਿਲੇਗਾ। Realme 7 Pro ਦੀ ਪਹਿਲੀ ਸੇਲ 14 ਸਤੰਬਰ ਨੂੰ ਫਲਿਪਕਾਰਟ ਅਤੇ ਰੀਅਲਮੀ ਦੀ ਵੈੱਬਸਾਈਟ ’ਤੇ ਹੋਵੇਗੀ। ਉਥੇ ਹੀ Realme 7 ਨੂੰ 10 ਸਤੰਬਰ ਤੋਂ ਇਨ੍ਹਾਂ ਹੀ ਦੋ ਪਲੇਟਫਾਰਮਾਂ ’ਤੋਂ ਖ਼ਰੀਦਿਆ ਜਾ ਸਕੇਗਾ। 

Realme 7 Pro ਦੇ ਫੀਚਰਜ਼
Realme 7 Pro ’ਚ 6.4 ਇੰਚ ਦੀ ਫੁਲ-ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਡਿਸਪਲੇਅ ਦੀ ਕੁਆਲਿਟੀ ਸੁਪਰ ਅਮੋਲੇਡ ਹੈ ਅਤੇ ਰਿਫ੍ਰੈਸ਼ ਰੇਟ 180Hz ਹੈ। ਫੋਨ ’ਚ ਕੁਆਲਕਾਮ ਦਾ ਸਨੈਪਡ੍ਰੈਗਨ 720G ਪ੍ਰੋਸੈਸਰ ਦਿੱਤਾ ਗਿਆ ਹੈ ਜਿਸ ਦੇ ਨਾਲ ਗ੍ਰਾਫਿਕਸ ਲਈ ਐਡ੍ਰੀਨੋ 618 ਜੀ.ਪੀ.ਯੂ. ਦੀ ਸੁਪੋਰਟ ਮਿਲੇਗੀ। ਇਸ ਫੋਨ ’ਚ 6 ਜੀ.ਬੀ. ਅਤੇ 8 ਜੀ.ਬੀ. ਰੈਮ ਦੇ ਨਾਲ 128 ਜੀ.ਬੀ. ਸਟੋਰੇਜ ਮਿਲੇਗੀ। 

ਫੋਟੋਗ੍ਰਾਫੀ ਲਈ ਇਸ ਫੋਨ ’ਚ ਕਵਾਡ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਮੇਨ ਕੈਮਰਾ 64 ਮੈਗਾਪਿਕਸਲ ਦਾ ਸੋਨੀ IMX682 ਸੈਂਸਰ ਹੈ ਜਿਸ ਦਾ ਅਪਰਚਰ f/1.8 ਹੈ। ਉਥੇ ਹੀ ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਹੈ, ਤੀਜਾ ਲੈੱਨਜ਼ 2 ਮਾਗਾਪਿਕਸਲ ਦਾ ਮੋਨੋਕ੍ਰੋਮ ਲੈੱਨਜ਼ ਅਤੇ ਚੋਥਾ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਹੈ। ਸੈਲਫੀ ਲਈ ਫੋਨ ’ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। 

ਫੋਨ ’ਚ 4G VoLTE, ਵਾਈ-ਫਾਈ, ਬਲੂਟੂਥ v5.0, ਜੀ.ਪੀ.ਐੱਸ./ਏ-ਜੀ.ਪੀ.ਐੱਸ. ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਮਿਲੇਗਾ। ਫੋਨ ’ਚ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਇਸ ਵਿਚ 4,500mAh ਦੀ ਬੈਟਰੀ ਹੈ ਜੋ 65 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। 

Realme 7 ਦੇ ਫੀਚਰਜ਼
Realme 7 ’ਚ ਐਂਡਰਾਇਡ 10 ਅਧਾਰਿਤ ਰੀਅਲਮੀ ਯੂਜ਼ਰ ਇੰਟਰਫੇਸ ਮਿਲੇਗਾ। ਨਾਲ ਹੀ ਇਸ ਵਿਚ 6.5 ਇੰਚ ਦੀ ਫੁਲ-ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਡਿਸਪਲੇਅ ’ਤੇ ਗੋਰਿਲਾ ਗਲਾਸ 3 ਦਾ ਪ੍ਰੋਟੈਕਸ਼ਨ ਹੈ। ਫੋਨ ’ਚ ਮੀਡੀਆਟੈੱਕ ਹੇਲੀਓ ਜੀ95 ਪ੍ਰੋਸੈਸਰ ਹੈ ਜਿਸ ਦੇ ਨਾਲ ਗ੍ਰਾਫਿਕਸ ਲਈ ARM Mali-G76 MC4 GPU ਮਿਲੇਗਾ। ਇਸ ਫੋਨ ’ਚ ਵੀ 6 ਜੀ.ਬੀ. ਰੈਮ ਨਾਲ 64 ਜੀ.ਬੀ. ਅਤੇ 8 ਜੀ.ਬੀ. ਰੈਮ ਨਾਲ 128 ਜੀ.ਬੀ. ਦੀ ਸਟੋਰੇਜ ਮਿਲੇਗੀ। 

ਫੋਟੋਗ੍ਰਾਫੀ ਲਈ ਫੋਨ ’ਚ ਕਵਾਡ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਮੇਨ ਕੈਮਰਾ 64 ਮੈਗਾਪਿਕਸਲ ਦਾ ਸੋਨੀ IMX682 ਸੈਂਸਰ ਹੈ ਜਿਸ ਦਾ ਅਪਰਚਰ f/1.8 ਹੈ। ਉਥੇ ਹੀ ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਹੈ। ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੋਨੋਕ੍ਰੋਮ ਅਤੇ ਚੌਥਾ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਹੈ। ਸੈਲਫੀ ਲਈ ਫੋਨ ’ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। 

ਫੋਨ ’ਚ 4G VoLTE, ਵਾਈ-ਫਾਈ, ਬਲੂਟੂਥ v5.0 ਜੀ.ਪੀ.ਐੱਸ./ਏ-ਜੀ.ਪੀ.ਐੱਸ. ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਮਿਲੇਗਾ। ਫੋਨ ਦੇ ਪਾਵਰ ਬਟਨ ’ਚ ਫਿੰਗਰਪ੍ਰਿੰਟ ਸੈਂਸਰ ਹੈ। ਇਸ ਵਿਚ 5,000mAh ਦੀ ਬੈਟਰੀ ਹੈ ਜੋ 30 ਵਾਟ ਦੀ ਡਰਟ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ।


Rakesh

Content Editor

Related News