Realme C11 ਭਾਰਤ ’ਚ ਲਾਂਚ, ਕੀਮਤ 7,499 ਰੁਪਏ
Tuesday, Jul 14, 2020 - 06:21 PM (IST)

ਗੈਜੇਟ ਡੈਸਕ– ਰੀਅਲਮੀ ਨੇ ਭਾਰਤ ’ਚ ਆਪਣੀ ਸੀ-ਸੀਰੀਜ਼ ਤਹਿਤ ਨਵਾਂ ਸਮਾਰਟਫੋਨ Realme C11 ਲਾਂਚ ਕਰ ਦਿੱਤਾ ਹੈ। ਰੀਅਲਮੀ ਸੀ11 ਇਕ ਬਜਟ ਸਮਾਰਟਫੋਨ ਹੈ ਜਿਸ ਵਿਚ ਆਕਟਾਕ ਕੋਰ ਪ੍ਰੋਸੈਸਰ ਨਾਲ ਦਮਦਾਰ ਬੈਟਰੀ ਦਿੱਤੀ ਗਈ ਹੈ। ਇਸ ਫੋਨ ’ਚ ਵਾਟਰਡ੍ਰੋਪ ਨੌਚ ਡਿਸਪਲੇਅ ਹੈ। ਇਸ ਤੋਂ ਇਲਾਵਾ ਇਹ ਫੋਨ ਦੋ ਰੰਗਾਂ ’ਚ ਮਿਲੇਗਾ।
Realme C11 ਦੀ ਕੀਮਤ
ਰੀਅਲਮੀ ਸੀ11 ਦੇ 2 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 7,499 ਰੁਪਏ ਹੈ। ਇਹ ਫੋਨ ਇਕ ਹੀ ਮਾਡਲ ’ਚ ਮਿਲੇਗਾ। ਫੋਨ ਦੀ ਵਿਕਰੀ 22 ਜੁਲਾਈ ਨੂੰ ਦੁਪਹਿਰ 12 ਵਜੇ ਫਲਿਪਕਾਰਟ ਦੀ ਵੈੱਬਸਾਈਟ ’ਤੇ ਹੋਵੇਗੀ।
Realme C11 ਦੇ ਫੀਚਰਜ਼
ਫੋਨ ’ਚ ਡਿਊਲ ਸਿਮ ਸੁਪੋਰਟ ਹੈ। ਇਸ ਤੋਂ ਇਲਾਵਾ ਇਸ ਵਿਚ ਐਂਡਰਾਇਡ 10 ਅਧਾਰਿਤ ਰੀਅਲਮੀ ਯੂ.ਆਈ. ਮਿਲੇਗਾ। ਫੋਨ ’ਚ 6.5 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 720x1600 ਪਿਕਸਲ ਹੈ। ਰੀਅਲਮੀ ਸੀ11 ਸਮਾਰਟਫੋਨ ਮੀਡੀਆਟੈੱਕ ਹੇਲੀਓ ਜੀ35 ਪ੍ਰੋਸੈਸਰ ਹੈ ਜੋ ਕਿ ਇਕ ਆਕਟਾਕੋਰ ਪ੍ਰੋਸੈਸਰ ਹੈ।
ਫੋਨ ’ਚ ਡਿਊਲ ਰੀਅਰ ਕੈਮਰਾ ਹੈ ਜਿਸ ਵਿਚ ਇਕ ਲੈੱਨਜ਼ 13 ਮੈਗਾਪਿਕਸਲ ਦਾ ਹੈ ਅਤੇ ਇਸ ਦਾ ਅਪਰਚਰ f/2.2 ਹੈ। ਦੂਜਾ 2 ਮੈਗਾਪਿਕਸਲ ਦਾ ਲੈੱਨਜ਼ ਹੈ ਜਿਸ ਦਾ ਅਪਰਚਰ f/2.4 ਹੈ। ਸੈਲਫੀ ਲਈ ਫੋਨ ’ਚ 5 ਮੈਗਾਪਿਕਸਲ ਦਾ ਕੈਮਰਾ ਮਿਲੇਗਾ।
ਕੁਨੈਕਟੀਵਿਟੀ ਲਈ ਫੋਨ ’ਚ 4ਜੀ, VoLTE, ਵਾਈ-ਫਾਈ, ਬਲੂਟੂਥ v5.0, ਜੀ.ਪੀ.ਐੱਸ., ਮਾਈਕ੍ਰੋ-ਯੂ.ਐੱਸ.ਬੀ. ਪੋਰਟ ਅਤੇ 3.5mm ਦਾ ਹੈੱਡਫੋਨ ਜੈੱਕ ਮਿਲੇਗਾ। ਫੋਨ ’ਚ 5,000mAh ਦੀ ਬੈਟਰੀ ਮਿਲੇਗੀ ਜੋ ਰਿਵਰਸ ਚਾਰਜਿੰਗ ਨੂੰ ਸੁਪੋਰਟ ਕਰੇਗੀ ਜਿਸ ਦਾ ਮਤਲਬ ਹੈ ਕਿ ਤੁਸੀਂ ਇਸ ਨਾਲ ਦੂਜਾ ਫੋਨ ਵੀ ਚਾਰਜ ਕਰ ਸਕੋਗੇ।