5000mAh ਦੀ ਦਮਦਾਰ ਬੈਟਰੀ ਨਾਲ Realme C3 ਲਾਂਚ, ਕੀਮਤ 6,999

02/06/2020 4:45:27 PM

ਗੈਜੇਟ ਡੈਸਕ– ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਰੀਅਲਮੀ ਨੇ ਆਪਣੀ ‘ਸੀ’ ਸੀਰੀਜ਼ ਦੇ ਨਵੇਂ ਸਮਾਰਟਫੋਨ ਰੀਅਲਮੀ ਸੀ3 ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। ਗਾਹਕਾਂ ਨੂੰ ਇਸ ਫੋਨ ’ਚ ਲੇਟੈਸਟ ਪ੍ਰੋਸੈਸਰ ਅਤੇ ਦਮਦਾਰ ਕੈਮਰੇ ਦੀ ਸੁਪੋਰਟ ਮਿਲੇਗੀ। ਇਸ ਤੋਂ ਪਹਿਲਾਂ ਕੰਪਨੀ ਸੀ1 ਅਤੇ ਸੀ2 ਨੂੰ ਬਾਜ਼ਾਰ ’ਚ ਉਤਾਰ ਚੁੱਕੀ ਹੈ, ਜਿਨ੍ਹਾਂ ਨੂੰ ਲੋਕਾਂ ਨੇ ਪਹੁੰਚ ਪਸੰਦ ਕੀਤਾ ਸੀ। ਗਾਹਕ ਇਸ ਫੋਨ ਨੂੰ ਈ-ਕਾਮਰਸ ਸਾਈਟ ਫਲਿਪਕਾਰਟ ਅਤੇ ਕੰਪਨੀ ਦੀ ਅਧਿਕਾਰਤ ਸਾਈਟ ਤੋਂ ਖਰੀਦ ਸਕਣਗੇ। 

ਕੀਮਤ
ਕੰਪਨੀ ਨੇ ਇਸ ਫੋਨ ਨੂੰ ਦੋ ਰੈਮ ਵੇਰੀਐਂਟ ਦੇ ਨਾਲ ਬਾਜ਼ਾਰ ’ਚ ਉਤਾਰਿਆ ਹੈ, ਜਿਸ ਵਿਚ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਅਤੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਸ਼ਾਮਲ ਹੈ। ਕੰਪਨੀ ਨੇ ਇਸ ਫੋਨ ਦੇ ਪਹਿਲੀ ਵੇਰੀਐਂਟ ਦੀ ਕੀਮਤ 6,999 ਰੁਪਏ ਰੱਖੀ ਹੈ ਅਤੇ ਦੂਜੇ ਵੇਰੀਐਂਟ ਦੀ ਕੀਮਤ 7,999 ਰੁਪਏ ਰੱਖੀ ਹੈ। ਆਫਰਜ਼ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ ਰੀਅਲਮੀ ਸੀ3 ਖਰੀਦਣ ’ਤੇ ਜਿਓ ਵਲੋਂ 7,550 ਰੁਪਏ ਦਾ ਫਾਇਦਾ ਮਿਲੇਗਾ। ਫੋਨ ਦੀ ਸੇਲ 14 ਫਰਵਰੀ ਤੋਂ ਸ਼ੁਰੂ ਹੋਵੇਗੀ।

ਫੀਚਰਜ਼
ਫੋਨ ’ਚ 6.5 ਇੰਚ ਦੀ ਐੱਚ.ਡੀ. ਪਲੱਸ ਵਾਟਰਡ੍ਰੋਪ ਨੌਚ ਡਿਸਪਲੇਅ ਹੈ। ਨਾਲ ਹੀ ਬਿਹਤਰ ਪਰਫਾਰਮੈਂਸ ਲਈ ਇਸ ਫੋਨ ’ਚ ਆਕਟਾ-ਕੋਰ ਮੀਡੀਆਟੈੱਕ ਹੀਲੀਓ ਜੀ70 ਚਿਪਸੈੱਟ ਦਿੱਤਾ ਗਿਆ ਹੈ। ਇਹ ਫੋਨ ਐਂਡਰਾਇਡ 10 ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ। 

ਫੋਟੋਗ੍ਰਾਫੀ ਲਈ ਫੋਨ ’ਚ ਡਿਊਲ ਰੀਅਰ ਕੈਮਰਾ ਸੈੱਟਅਪ ਦਿੱਤਾ ਹੈ, ਜਿਸ ਵਿਚ 12 ਮੈਗਾਪਿਕਸਲ ਦਾ ਪ੍ਰਾਈਮਰੀ ਲੈੱਨਜ਼ ਅਤੇ 2 ਮੈਗਾਪਿਕਲ ਦਾ ਲੈੱਨਜ਼ ਮੌਜੂਦ ਹੈ। ਨਾਲ ਹੀ ਗਾਹਕਾਂ ਨੂੰ ਇਸ ਫੋਨ ਦੇ ਫਰੰਟ ’ਚ 5 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਗਾਹਕ ਇਸ ਫੋਨ ਦੇ ਕੈਮਰੇ ਨਾਲ ਐੱਚ.ਡੀ. ਵੀਡੀਓ ਰਿਕਾਰਡਿੰਗ ਕਰ ਸਕਣਗੇ।

ਕੁਨੈਕਟੀਵਿਟੀ ਦੇ ਲਿਹਾਜ ਨਾਲ ਕੰਪਨੀ ਨੇ ਇਸ ਫੋਨ ’ਚ 4ਜੀ VoLTE, ਵਾਈ-ਫਾਈ, ਬਲੂਟੁੱਥ, ਜੀ.ਪੀ.ਐੱਸ. ਅਤੇ ਯੂ.ਐੱਸ.ਬੀ. ਪੋਰਟ ਵਰਗੇ ਫੀਚਰਜ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗਾਹਕਾਂ ਨੂੰ ਇਸ ਫੋਨ ’ਚ ਰਿਵਰਸ ਚਾਰਜਿੰਗ ਫੀਚਰ ਦੇ ਨਾਲ 5,000ਐੱਮ.ਏ.ਐੱਚ. ਦੀ ਬੈਟਰੀ ਮਿਲੇਗੀ। 


Related News