ਬਿਹਤਰੀਨ ਫੀਚਰਜ਼ ਵਾਲੇ Realme Narzo 20 Pro ਦੀ ਪਹਿਲੀ ਸੇਲ ਅੱਜ, ਜਾਣੋ ਕੀਮਤ

Friday, Sep 25, 2020 - 10:40 AM (IST)

ਬਿਹਤਰੀਨ ਫੀਚਰਜ਼ ਵਾਲੇ Realme Narzo 20 Pro ਦੀ ਪਹਿਲੀ ਸੇਲ ਅੱਜ, ਜਾਣੋ ਕੀਮਤ

ਗੈਜੇਟ ਡੈਸਕ– ਰੀਅਲਮੀ ਦੀ ਨਾਰਜ਼ੋ 20 ਸੀਰੀਜ਼ ਦੇ ਪ੍ਰੀਮੀਅਮ ਸਮਾਰਟਫੋਨ Realme Narzo 20 Pro ਨੂੰ ਅੱਜ ਯਾਨੀ 25 ਸਤੰਬਰ ਨੂੰ ਪਹਿਲੀ ਵਾਰ ਖ਼ਰੀਦਣ ਦਾ ਮੌਕਾ ਹੈ। Realme Narzo 20 Pro ਦੀ ਸੇਲ ਅੱਜ ਦੁਪਹਿਰ ਨੂੰ 12 ਵਜੇ ਫਲਿਪਕਾਰਟ, ਆਨਲਾਈਨ ਸਟੋਰ ਅਤੇ ਰੀਅਲਮੀ ਦੀ ਅਧਿਕਾਰਤ ਵੈੱਬਸਾਈਟ ’ਤੇ ਹੋਵੇਗੀ। ਦੱਸ ਦੇਈਏ ਕਿ Realme Narzo 20 Pro ਨੂੰ ਪਿਛਲੇ ਹਫ਼ਤੇ ਹੀ Realme Narzo 20 ਸੀਰੀਜ਼ ਤਹਿਤ ਲਾਂਚ ਕੀਤਾ ਗਿਆ ਹੈ। ਇਸ ਸੀਰੀਜ਼ ਤਹਿਤ ਤਿੰਨ ਨਵੇਂ ਸਮਾਰਟਫੋਨ ਲਾਂਚ ਕੀਤੇ ਗਏ ਹਨ। ਜਿਨ੍ਹਾਂ ’ਚ Realme Narzo 20, Narzo 20A ਅਤੇ Narzo 20 Pro ਸ਼ਾਮਲ ਹਨ। 

PunjabKesari

Realme Narzo 20 Pr ਦੀ ਕੀਮਤ
Realme Narzo 20 Pro ਦੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 16,999 ਰੁਪਏ ਹੈ। ਫੋਨ ਦੇ ਨਾਲ 14,000 ਰੁਪਏ ਤੋਂ ਜ਼ਿਆਦਾ ਦਾ ਐਕਸਚੇਂਜ ਆਫਰ ਵੀ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਈ ਤਰ੍ਹਾਂ ਦੇ ਬੈਂਕ ਆਫਰਜ਼ ਵੀ ਮਿਲ ਰਹੇ ਹਨ। 

Realme Narzo 20 Pro ਦੇ ਫੀਚਰਜ਼
ਫੋਨ 'ਚ 6.5 ਇੰਚ ਦੀ ਐੱਚ.ਡੀ. ਪਲੱਸ. ਡਿਸਪਲੇਅ ਹੈ ਜਿਸ 'ਤੇ ਗੋਰਿਲਾ ਗਲਾਸ ਦਾ ਪ੍ਰੋਟੈਕਸ਼ਨ ਹੈ। ਡਿਸਪਲੇਅ ਦੀ ਰਿਫ੍ਰੈਸ਼ ਰੇਟ 120Hz ਹੈ। ਫੋਨ 'ਚ ਮੀਡੀਆਟੈੱਕ ਹੀਲੀਓ G95 ਪ੍ਰੋਸੈਸਰ ਨਾਲ 6 ਜੀ.ਬੀ. ਅਤੇ 8 ਜੀ.ਬੀ. ਰੈਮ ਦੇ ਨਾਲ 128 ਜੀ.ਬੀ. ਦੀ ਸਟੋਰੇਜ ਦਿੱਤੀ ਗਈ ਹੈ। ਫੋਨ 'ਚ ਚਾਰ ਰੀਅਰ ਕੈਮਰੇ ਹਨ ਜਿਨ੍ਹਾਂ 'ਚ ਮੇਨ ਕੈਮਰਾ 48 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ, ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੋਨੋਕ੍ਰੋਮ ਅਤੇ ਚੌਥਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਹੈ। ਸੈਲਫੀ ਲਈ ਫੋਨ 'ਚ 16 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਫੋਨ 'ਚ ਕੁਨੈਕਟੀਵਿਟੀ ਲਈ 4ਜੀ ਵੀ.ਓ.ਐੱਲ.ਟੀ.ਈ., ਵਾਈ-ਫਾਈ, ਬਲੂਟੂਥ v5.0, ਜੀ.ਪੀ.ਐੱਸ./ਏ-ਜੀ.ਪੀ.ਐੱਸ., ਮਾਈਕ੍ਰੋ-ਯੂ.ਐੱਸ.ਬੀ. ਟਾਈਪ-ਸੀ ਪੋਰਟ, ਸਾਈਡ ਮਾਊਂਟਿਡ ਫਿੰਗਰਪ੍ਰਿੰਟ ਸੈਂਸਰ ਅਤੇ 3.5 ਐੱਮ.ਐੱਮ. ਦਾ ਹੈੱਡਫੋਨ ਜੈੱਕ ਹੈ। ਫੋਨ 'ਚ 4500 ਐੱਮ.ਏ.ਐੱਚ. ਦੀ ਬੈਟਰੀ ਹੈ ਜੋ 65 ਵਾਟ ਦੀ ਫਾਸਟ ਚਾਰਜਿੰਗ ਤਕਨੀਕ ਨੂੰ ਸੁਪੋਰਟ ਕਰਦੀ ਹੈ। 


author

Rakesh

Content Editor

Related News