6000mAh ਬੈਟਰੀ ਵਾਲੇ Realme Narzo 20 ਦੀ ਸੇਲ ਅੱਜ, ਮਿਲੇਗੀ ਭਾਰੀ ਛੋਟ

09/28/2020 10:55:25 AM

ਗੈਜੇਟ ਡੈਸਕ– ਰੀਅਲਮੀ ਦੀ ਨਵੀਂ Narzo 20 ਸੀਰੀਜ਼ ਦੇ ਨਵੇਂ ਸਮਾਰਟਫੋਨ Realme Narzo 20 ਨੂੰ ਅੱਜ ਯਾਨੀ 28 ਸਤੰਬਰ 2020 ਨੂੰ ਵਿਕਰੀ ਲਈ ਉਪਲੱਬਧ ਕਰਵਾਇਆ ਜਾ ਰਿਹਾ ਹੈ। ਫੋਨ ਦੀ ਸੇਲ ਅੱਜ ਦੁਪਹਿਰ ਨੂੰ 12 ਵਜੇ ਸ਼ੁਰੂ ਹੋਵੇਗੀ। ਗਾਹਕ ਫੋਨ ਨੂੰ ਆਨਲਾਈਨ ਸਾਈਟ ਫਲਿਪਕਾਰਟ ਅਤੇ Realme.com ਤੋਂ ਖ਼ਰੀਦ ਸਕਣਗੇ। ਨਾਰਜ਼ੋ 20 ਸੀਰੀਜ਼ ਦਾ ਬਜਟ ਸਮਾਰਟਫੋਨ Realme Narzo 20 ਦੋ ਰੰਗਾਂ Victory Blue ਅਤੇ Glory Silver ’ਚ ਮਿਲੇਗਾ।

PunjabKesari

ਕੀਮਤ ਤੇ ਆਫਰ
Realme Narzo 20 ਸਮਾਰਟਫੋਨ 2 ਸਟੋਰੇਜ ਮਾਡਲਾਂ ’ਚ ਆਏਗਾ। ਫੋਨ ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 10,499 ਰੁਪਏ ਹੈ। ਉਥੇ ਹੀ ਫੋਨ ਦਾ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲਾ ਮਾਡਲ 11,499 ਰੁਪਏ ’ਚ ਵਿਕਰੀ ਲਈ ਉਪਲੱਬਧ ਹੋਵੇਗਾ। ICICI ਬੈਂਕ ਕ੍ਰੈਡਿਟ ਕਾਰਡ ਈ.ਐੱਮ.ਆਈ. ’ਤੇ ਫੋਨ ਦੀ ਖ਼ਰੀਦ ’ਤੇ 5 ਫੀਸਦੀ ਇੰਸਟੈਂਟ ਡਿਸਕਾਊਂਟ ਮਿਲੇਗਾ। ਉਥੇ ਹੀ ਫਲਿਪਕਾਰਟ ਐਕਸਿਸ ਬੈਂਕ ਕ੍ਰੈਡਿਟ ਕਾਰਡ ਤੋਂ ਫੋਨ ਦੀ ਖ਼ਰੀਦ ’ਤੇ 5 ਫੀਸਦੀ ਅਨਲਿਮਟਿਡ ਕੈਸ਼ਬੈਕ ਮਿਲ ਰਿਹਾ ਹੈ। ਇਸ ਤੋਂ ਇਲਾਵਾ ਐਕਸਿਸ ਬੈਂਕ ਬਜ਼ ਕ੍ਰੈਡਿਟ ਕਾਰਡ ’ਤੇ 5 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਨਾਲ ਹੀ Realme Narzo 20 ਸਮਾਰਟਫੋਨ ਨੂੰ 1,167 ਰੁਪਏ ਮਹੀਨਾ ਈ.ਐੱਮ.ਆਈ. ’ਤੇ ਵੀ ਖ਼ਰੀਦਣ ਦਾ ਆਪਸ਼ਨ ਹੋਵੇਗਾ। 

Realme Narzo 20 ਦੇ ਫੀਚਰਜ਼
ਫੋਨ 'ਚ ਡਿਊਲ ਸਿਮ ਸੁਪੋਰਟ ਨਾਲ ਐਂਡਰਾਇਡ 10 ਅਧਾਰਿਤ ਰੀਅਲਮੀ ਯੂਜ਼ਰ ਇੰਟਰਫੇਸ ਮਿਲੇਗਾ। ਫੋਨ 'ਚ 6.5 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ। ਇਸ ਤੋਂ ਇਲਾਵਾ ਇਸ ਵਿਚ ਮੀਡੀਆਟੈੱਕ ਹੀਲੀਓ ਜੀ85 ਪ੍ਰੋਸੈਸਰ ਨਾਲ 4 ਜੀ.ਬੀ. ਰੈਮ ਅਤੇ 128 ਜੀ.ਬੀ. ਤਕ ਦੀ ਸਟੋਰੇਜ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿਚ ਟ੍ਰਿਪਲ ਰੀਅਰ ਕੈਮਰਾ ਦਿੱਤਾ ਗਿਆ ਹੈ ਜਿਸ ਵਿਚ ਮੇਨ ਕੈਮਰਾ 48 ਮੈਗਾਪਿਕਸਲ, ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਹੈ। ਸੈਲਫੀ ਲਈ ਇਸ ਫੋਨ 'ਚ 8 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਕੁਨੈਕਟੀਵਿਟੀ ਲਈ ਇਸ ਫੋਨ 'ਚ 4ਜੀ, ਵੀ.ਓ.ਐੱਲ.ਟੀ.ਈ., ਵਾਈ-ਫਾਈ, ਬਲੂਟੂਥ ਵੀ5.0, ਜੀ.ਪੀ.ਐੱਸ./ਏ-ਜੀ.ਪੀ.ਐੱਸ., ਯੂ.ਐੱਸ.ਬੀ. ਟਾਈਪ ਸੀ ਪੋਰਟ ਅਤੇ 3.5 ਐੱਮ.ਐੱਮ. ਦਾ ਹੈੱਡਫੋਨ ਜੈੱਕ ਹੈ। ਇਸ ਵਿਚ 6,000 ਐੱਮ.ਏ.ਐੱਚ. ਦੀ ਬੈਟਰੀ ਹੈ ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। 


Rakesh

Content Editor

Related News