Realme ਦਾ 50MP ਕੈਮਰੇ ਵਾਲਾ ਫੋਨ ਭਾਰਤ ’ਚ ਲਾਂਚ, ਕੀਮਤ 15 ਹਜ਼ਾਰ ਰੁਪਏ ਤੋਂ ਵੀ ਘੱਟ

04/25/2022 5:40:45 PM

ਗੈਜੇਟ ਡੈਸਕ– ਰੀਅਲਮੀ ਇੰਡੀਆ ਨੇ Realme Narzo 50A Prime ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। Realme Narzo 50A Prime ਨੂੰ ਭਾਰਤ ’ਚ Unisoc T612 ਪ੍ਰੋਸੈਸਰ ਨਾਲ ਲਾਂਚ ਕੀਤਾ ਗਿਆ ਹੈ। ਰੀਅਲਮੀ ਦੇ ਇਸ ਫੋਨ ’ਚ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦਿੱਤੀ ਗਈ ਹੈ। ਫੋਨ ’ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸਦੀ ਬ੍ਰਾਈਟਨੈੱਸ 600 ਨਿਟਸ ਹੈ। ਇਸ ਵਿਚ ਤਿੰਨ ਰੀਅਰ ਕੈਮਰੇ ਦਿੱਤੇ ਗਏ ਹਨ।

Realme Narzo 50A Prime ਦੀ ਕੀਮਤ
ਫੋਨ ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 11,499 ਰੁਪਏ ਅਤੇ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 12,499 ਰੁਪਏ ਹੈ। ਫੋਨ ਦੀ ਵਿਕਰੀ 28 ਅਪ੍ਰੈਲ ਤੋਂ ਐਮਾਜ਼ੋਨ ਅਤੇ ਕੰਪਨੀ ਦੀ ਸਾਈਟ ਤੋਂ ਇਲਾਵਾ ਰਿਟੇਲ ਸਟੋਰਾਂ ’ਤੇ ਹੋਵੇਗੀ।

Realme Narzo 50A Prime ਦੇ ਫੀਚਰਜ਼
ਫੋਨ ’ਚ ਐਂਡਰਾਇਡ 11 ਆਧਾਰਿਤ Realme UI R ਐਡੀਸ਼ਨ ਹੈ। ਇਸ ਵਿਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਐੱਲ.ਸੀ.ਡੀ. ਸਕਰੀਨ ਹੈ ਜਿਸਦੀ ਬ੍ਰਾਈਟਨੈੱਸ 600 ਨਿਟਸ ਹੈ। ਫੋਨ ’ਚ 12 ਐੱਨ.ਐੱਮ. ਦਾ Unisoc T612 ਪ੍ਰੋਸੈਸਰ ਹੈ ਜਿਸਦੇ ਨਾਲ ਗ੍ਰਾਫਿਕਸ ਲਈ ARM Mali-G57 GPU ਹੈ। ਫੋਨ ’ਚ 4 ਜੀ.ਬੀ. LPDDR4x ਰੈਮ ਦੇ ਨਾਲ 128 ਜੀ.ਬੀ. ਦੀ ਸਟੋਰੇਜ ਹੈ।

ਫੋਨ ’ਚ ਤਿੰਨ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ। ਹੋਰ ਦੋਵਾਂ ਲੈੱਨਜ਼ ਬਾਰੇ ਕੰਪਨੀ ਨੇ ਜਾਣਕਾਰੀ ਨਹੀਂ ਦਿੱਤੀ। ਸੈਲਫੀ ਲਈ ਫਰੰਟ ’ਚ 8 ਮੈਗਾਪਿਕਸਲ ਦਾ ਕੈਮਰਾ ਹੈ ਜਿਸਦੇ ਨਾਲ ਏ.ਆਈ. ਦਾ ਵੀ ਸਪੋਰਟ ਹੈ।

ਕੁਨੈਕਟੀਵਿਟੀ ਲਈ ਫੋਨ ’ਚ G LTE, Wi-Fi, Bluetooth v5, GPS/A-GPS, 3.5mm ਦਾ ਆਡੀਓ ਜੈੱਕ, ਟਾਈਪ-ਸੀ ਪੋਰਟ ਅਤੇ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਹੈ। ਫੋਨ ’ਚ 5000mAh ਦੀ ਬੈਟਰੀ ਹੈ ਜਿਸਦੇ ਨਾਲ 18 ਵਾਟ ਦੀ ਚਾਰਜਿੰਗ ਦਾ ਸਪੋਰਟ ਹੈ।


Rakesh

Content Editor

Related News