60x ਜ਼ੂਮ ਨਾਲ ਲਾਂਚ ਹੋਇਆ Realme X3 SuperZoom ਸਮਾਰਟਫੋਨ

05/26/2020 8:47:34 PM

ਗੈਜੇਟ ਡੈਸਕ—ਰੀਅਲਮੀ ਨੇ ਲੰਬੇ ਸਮੇਂ ਤੋਂ ਚਰਚਾ 'ਚ ਬਣੇ ਆਪਣੇ ਖਾਸ ਸਮਾਰਟਫੋਨ ਐਕਸ3 ਸੁਪਰ ਜ਼ੂਮ (Realme X3 SuperZoom) ਨੂੰ ਯੂਰੋਪ 'ਚ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ 'ਚ 60ਐਕਸ ਜ਼ੂਮ ਦਾ ਸਪੋਰਟ ਦਿੱਤਾ ਗਿਆ ਹੈ, ਜੋ ਫੋਟੋਗ੍ਰਾਫੀ ਦੇ ਅਨੁਭਵ ਨੂੰ ਬਿਹਤਰ ਬਣਾਉਂਦਾ ਹੈ। ਇਸ ਤੋਂ ਇਲਾਵਾ ਯੂਜ਼ਰਸ ਨੂੰ ਇਸ ਸਮਾਰਟਫੋਨ 'ਚ ਕਈ ਸਾਰੇ ਸ਼ਾਨਦਾਰ ਫੀਚਰਸ ਮਿਲੇ ਹਨ। ਹਾਲਾਂਕਿ ਕੰਪਨੀ ਨੇ ਅਜੇ ਤਕ ਇਸ ਸਮਾਰਟਫੋਨ ਦੀ ਭਾਰਤ 'ਚ ਲਾਂਚਿੰਗ ਨੂੰ ਲੈ ਕੇ ਆਧਿਕਾਰਿਤ ਜਾਣਕਾਰੀ ਸਾਂਝਾ ਨਹੀਂ ਕੀਤੀ ਹੈ। ਪਰ ਕੰਪਨੀ ਦੇ ਸੀ.ਈ.ਓ. ਮਾਧਵ ਸੇਠ ਨੇ ਕੁਝ ਦਿਨ ਪਹਿਲਾਂ ਹੀ ਸੰਕੇਤ ਦਿੱਤੇ ਸੀ ਕਿ ਰੀਅਲਮੀ ਐਕਸ3 ਸੁਪਰ ਜ਼ੂਮ ਨੂੰ ਜਲਦ ਭਾਰਤੀ ਬਾਜ਼ਾਰ 'ਚ ਪੇਸ਼ ਕੀਤਾ ਜਾਵੇਗਾ।

PunjabKesari

ਕੀਮਤ
ਕੰਪਨੀ ਨੇ ਇਸ ਸਮਾਰਟਫੋਨ ਨੂੰ 8ਜੀ.ਬੀ. ਰੈਮ+128ਜੀ.ਬੀ. ਅਤੇ 12ਜੀ.ਬੀ.ਰੈਮ+256ਜੀ.ਬੀ. ਇੰਟਰਨਲ ਸਟੋਰੇਜ਼ ਨਾਲ ਬਾਜ਼ਾਰ 'ਚ ਉਤਾਰਿਆ ਹੈ। ਇਸ ਸਮਾਰਟਫੋਨ ਦੇ 12ਜੀ.ਬੀ. ਰੈਮ ਵਾਲੇ ਵੇਰੀਐਂਟ ਦੀ ਕੀਮਤ  EUR 499 (ਕਰੀਬ 43,300 ਰੁਪਏ) ਹੈ। ਹਾਲਾਂਕਿ, ਕੰਪਨੀ ਨੇ ਇਸ ਸਮਾਰਟਫੋਨ ਦੇ 8ਜੀ.ਬੀ. ਰੈਮ ਵਾਲੇ ਵੇਰੀਐਂਟ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਹੈ। ਇਸ ਸਮਾਰਟਫੋਨ ਦੀ ਸੇਲ 2 ਜੂਨ ਤੋਂ ਸ਼ੁਰੂ ਹੋਵੇਗੀ।

ਇਸ 'ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ, ਜਿਸ ਦਾ ਸਕਰੀਨ ਰੈਜੋਲਿਉਸ਼ਨ 1080x2400 ਪਿਕਸਲ ਹੈ। ਨਾਲ ਹੀ ਸਕਰੀਨ ਦੀ ਸੁਰੱਖਿਆ ਲਈ ਕਾਰਨਿੰਗ ਗੋਰਿੱਲਾ ਗਲਾਸ 5 ਦਾ ਸਪੋਰਟ ਦਿੱਤਾ ਗਿਆ ਹੈ। ਉੱਥੇ ਇਹ ਸਮਾਰਟਫੋਨ ਐਂਡ੍ਰਾਇਡ 10 'ਤੇ ਆਧਾਰਿਤ ਰੀਅਲਮੀ ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ।

PunjabKesari

ਕੈਮਰਾ
ਯੂਜ਼ਰਸ ਨੂੰ ਇਸ ਸਮਾਰਟਫੋਨ 'ਚ ਕਵਾਡ ਕੈਮਰਾ ਸੈਟਅਪ ਮਿਲਿਆ ਹੈ, ਜਿਸ 'ਚ 64 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ, 8 ਮੈਗਾਪਿਕਸਲ ਦਾ ਪੈਰੀਸਕੋਪ ਲੈਂਸ, 8 ਮੈਗਾਪਿਕਸਲ ਦਾ ਅਲਟਰਾ-ਵਾਇਡ ਐਂਗਲ ਲੈਂਸ ਅਤੇ 2 ਮੈਗਾਪਿਕਸਲ ਦਾ ਮੈਕ੍ਰੋ ਲੈਂਸ ਮੌਜੂਦ ਹੈ। ਇਸ ਤੋਂ ਇਲਾਵਾ ਇਸ ਸਮਾਰਟਫੋਨ 'ਚ 32 ਮੈਗਾਪਿਕਸਲ ਨਾਲ 8 ਮੈਗਾਪਿਕਸਲ ਦਾ ਡਿਊਲ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4,200 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ ਕਿ 30 ਵਾਟ ਡਾਰਟ ਚਾਰਜ ਤਕਨੀਕ ਸਪੋਰਟ ਕਰਦੀ ਹੈ।


Karan Kumar

Content Editor

Related News