Redmi Note 10 Pro ਖ਼ਰੀਦਣ ਦਾ ਅੱਜ ਸ਼ਾਨਦਾਰ ਮੌਕਾ, ਜਾਣੋ ਕੀਮਤ ਤੇ ਆਫਰ

03/24/2021 11:12:53 AM

ਗੈਜੇਟ ਡੈਸਕ– ਰੈੱਡਮੀ ਨੋਟ 10 ਪ੍ਰੋ ਅੱਜ ਯਾਨੀ 24 ਮਾਰਚ ਨੂੰ ਦੁਪਹਿਰ ਨੂੰ 12 ਵਜੇ ਵਿਕਰੀ ਲਈ ਉਪਲੱਬਧ ਕਰਵਾਇਆ ਜਾਵੇਗਾ। ਇਸ ਫੋਨ ਨੂੰ ਪਿਛਲੇ ਦਿਨੀਂ ਹੀ ਰੈੱਡਮੀ ਨੋਟ 10 ਦੇ ਨਾਲ ਭਾਰਤੀ ਬਾਜ਼ਾਰ ’ਚ ਲਾਂਚ ਕੀਤਾ ਗਿਆ ਸੀ। ਇਸ ਵਿਚ ਗਾਹਕਾਂ ਨੂੰ ਫੋਟੋਗ੍ਰਾਫੀ ਲਈ ਕਵਾਡ ਰੀਅਰ ਕੈਮਰਾ ਸੈੱਟਅਪ ਅਤੇ ਪਾਵਰਫੁਲ ਪਰਫਾਰਮੈਂਸ ਸਮਰੱਥਾ ਦੇ ਨਾਲ ਹੀ ਬੈਟਰੀ ਦੀ ਵੀ ਸੁਵਿਧਾ ਮਿਲੇਗੀ। ਗਾਹਕ ਇਸ ਸਮਾਰਟਫੋਨ ਨੂੰ ਕੰਪਨੀ ਦੀ ਅਧਿਕਾਰਤ ਵੈੱਬਸਾਈਟ Mi.com ਅਤੇ ਈ-ਕਾਮਰਸ ਵੈੱਬਸਾਈਟ ਐਮਾਜ਼ੋਨ ਇੰਡੀਆ ਤੋਂ ਖ਼ਰੀਦ ਸਕਦੇ ਹਨ। 

ਫੋਨ ਦੀ ਕੀਮਤ
Redmi Note 10 Pro ਦੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ  15,999 ਰੁਪਏ ’ਚ ਖ਼ਰੀਦਿਆ ਜਾ ਸਕਦਾ ਹੈ। ਉਥੇ ਹੀ 6 ਜੀ.ਬੀ. ਰੈਮ+128 ਜੀ.ਬੀ. ਮਾਡਲ ਦੀ ਕੀਮਤ 16,999 ਰੁਪਏ ਹੈ। ਜਦਕਿ ਟਾਪ ਮਾਡਲ ਦੀ ਕੀਮਤ 18,999 ਰੁਪਏ ਹੈ ਅਤੇ ਇਸ ਵਿਚ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦਿੱਤੀ ਗਈ ਹੈ। ਇਹ ਸਮਾਰਟਫੋਨ ਡਾਰਕ ਨਾਈਟ, ਗਲੇਸ਼ੀਅਲ ਬਲਿਊ ਅਤੇ ਵਿੰਟੇਜ ਬ੍ਰੋਨਜ਼ ਰੰਗ ’ਚ ਉਪਲੱਬਧ ਹੋਵੇਗਾ। 

ਆਫਰ
Redmi Note 10 Pro ਨੂੰ ਆਈ.ਸੀ.ਆਈ.ਸੀ.ਆਈ. ਬੈਂਕ ਦੇ ਡੈਬਿਟ ਅਤੇ ਕ੍ਰੈਡਿਟ ਕਾਰਡ ਰਾਹੀਂ ਖ਼ਰੀਦਣ ’ਤੇ 1,000 ਰੁਪਏ ਦਾ ਇੰਸਟੈਂਟ ਡਿਸਕਾਊਂਟ ਮਿਲੇਗਾ। ਇਸ ਤੋਂ ਇਲਾਵਾ ਸਮਾਰਟਫੋਨ ਨੂੰ ਨੋ-ਕਾਸਟ ਈ.ਐੱਮ.ਆਈ. ਅਤੇ ਐਕਸਚੇਂਜ ਆਫਰ ਨਾਲ ਵੀ ਖ਼ਰੀਦਿਆ ਜਾ ਸਕਦਾ ਹੈ। 

Redmi Note 10 Pro ਦੇ ਫੀਚਰਜ਼
ਫੋਨ ’ਚ 6.6 ਇੰਚ ਦੀ ਸੁਪਰ ਅਮੋਲੇਡ ਫੁਲ-ਐੱਚ.ਡੀ. ਪਲੱਸ ਡਿਸਪਲੇਅ ਹੈ। ਇਸ ਵਿਚ ਫਿੰਗਰਪ੍ਰਿੰਟ ਸਕੈਨਰ, ਡਬਲ ਟੈਪ ਜੈਸਚਰ ਦੀ ਸੁਪੋਰਟ ਦਿੱਤੀ ਗਈ ਹੈ। ਫੋਨ ’ਚ ਕੁਆਲਕਾਮ ਸਨੈਪਡ੍ਰੈਗਨ 732ਜੀ ਮੋਬਾਇਲ ਪਲੇਟਫਾਰਮ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਗ੍ਰਾਫਿਕਸ ਲਈ ਐਡਰੀਨੋ 618 ਜੀ.ਪੀ.ਯੂ. ਮੌਜੂਦ ਹੈ। ਇਹ ਫੋਨ ਐਂਡਰਾਇਡ 11 ਬੇਸਡ MIUI 12 ’ਤੇ ਆਧਾਰਿਤ ਹੈ। 

ਫੋਨ ਦੇ ਰੀਅਰ ’ਚ ਕਵਾਡ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਦਾ ਪ੍ਰਾਈਮਰੀ ਕੈਮਰਾ 64 ਮੈਗਾਪਿਕਸਲ ਹੈ। ਇਸ ਤੋਂ ਇਲਾਵਾ 8 ਮੈਗਾਪਿਕਸਲ ਅਲਟਰਾ ਵਾਈਡ ਐਂਗਲ ਲੈੱਨਜ਼, 5 ਮੈਗਾਪਿਕਸਲ ਸੁਪਰ ਮੈਕ੍ਰੋ ਲੈੱਨਜ਼ ਅਤੇ 2 ਮੈਗਾਪਿਕਸਲ ਡੈਪਥ ਸੈਂਸਰ ਦੀ ਸੁਪੋਰਟ ਮਿਲੇਗੀ। ਸੈਲਫੀ ਅਤੇ ਵੀਡੀਓ ਕਾਲਿੰਗ ਲਈ 20 ਮੈਗਾਪਿਕਸਲ ਦਾ ਲੈੱਨਜ਼ ਦਿੱਤਾ ਗਿਆ ਹੈ। ਫੋਨ 8 ਜੀ.ਬੀ. ਰੈਮ ਅਤੇ 128 ਜੀ.ਬੀ. ਸਟੋਰੇਜ ਨਾਲ ਆਏਗਾ। ਪਾਵਰ ਬੈਕਅਪ ਲਈ ਫੋਨ ’ਚ 5020 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ। 


Rakesh

Content Editor

Related News