ਬਿਹਤਰੀਨ ਫੀਚਰਜ਼ ਨਾਲ ਭਾਰਤ ’ਚ ਲਾਂਚ ਹੋਇਆ Redmi Note 10S, ਜਾਣੋ ਕੀਮਤ

05/13/2021 6:26:22 PM

ਗੈਜੇਟ ਡੈਸਕ– ਸ਼ਾਓਮੀ ਨੇ ਆਪਣੇ ਰੈੱਡਮੀ ਬ੍ਰਾਂਡ ਤਹਿਤ ਨਵਾਂ ਸਮਾਰਟਫੋਨ Redmi Note 10S ਭਾਰਤ ’ਚ ਲਾਂਚ ਕਰ ਦਿੱਤਾ ਹੈ। Redmi Note 10S ਨੂੰ ਇਸੇ ਸਾਲ ਮਾਰਚ ਮਹੀਨੇ ਗਲੋਬਲੀ ਲਾਂਚ ਕੀਤਾ ਗਿਆ ਹੈ। ਫੋਨ ’ਚ ਮੀਡੀਆਟੈੱਕ ਹੀਲੀਓ ਜੀ95 ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ’ਚ ਕਵਾਡ ਕੈਮਰਾ ਸੈੱਟਅਪ ਵੀ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ– ਸਸਤਾ ਹੋ ਗਿਆ ਸੈਮਸੰਗ ਦਾ 7000mAh ਬੈਟਰੀ ਵਾਲਾ ਸਮਾਰਟਫੋਨ, ਜਾਣੋ ਨਵੀਂ ਕੀਮਤ

Redmi Note 10S ਦੀ ਕੀਮਤ
ਫੋਨ ਦੇ 6 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਅਤੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 15,999 ਰੁਪਏ ਹੈ। ਫੋਨ ਨੂੰ ਤਿੰਨ ਰੰਗਾਂ- ਡੀਪ ਸੀ ਬਲਿਊ, ਫਰੋਸਟ ਵਾਈਟ ਅਤੇ ਸ਼ੈਡੋ ਬਲੈਕ ’ਚ ਖ਼ਰੀਦਿਆ ਜਾ ਸਕਦਾ ਹੈ। ਫੋਨ ਦੀ ਵਿਕਰੀ 18 ਮਈ ਤੋਂ ਐਮਾਜ਼ੋਨ ਇੰਡੀਆ, ਐੱਮ.ਆਈ. ਦੀ ਵੈੱਬਸਾਈਟ, ਐੱਮ.ਆਈ. ਹੋਮ ਸਟੋਰ ਅਤੇ ਰਿਟੇਲ ਸਟੋਰ ’ਤੇ ਹੋਵੇਗੀ। 

PunjabKesari

Redmi Note 10S ਦੀਆਂ ਖੂਬੀਆਂ
ਫੋਨ ’ਚ ਐਂਡਰਾਇਡ 11 ਆਧਾਰਿਤ MIUI 12.5 ਹੈ। ਇਸ ਤੋਂ ਇਲਾਵਾ ਇਸ ਵਿਚ 6.43 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਡਿਸਪਲੇਅ ਅਮੋਲੇਡ ਹੈ ਅਤੇ ਇਸ ਦੀ ਬ੍ਰਾਈਟਨੈੱਸ 1,100 ਨਿਟਸ ਹੈ। ਡਿਸਪਲੇਅ ’ਤੇ ਗੋਰਿਲਾ ਗਲਾਸ 3 ਦਾ ਪ੍ਰੋਟੈਕਸ਼ਨ ਹੈ। ਫੋਨ ’ਚ ਮੀਡੀਆਟੈੱਕ ਹੀਲੀਓ ਜੀ95 ਪ੍ਰੋਸੈਸਰ, ਗ੍ਰਾਫਿਕਸ ਲਈ Mail-G76 MC4 GPU, 8 ਜੀਬੀ. ਤਕ LPDDR4X ਰੈਮ ਅਤੇ 128 ਜੀ.ਬੀ. ਦੀ ਸਟੋਰੇਜ ਹੈ। 

ਇਹ ਵੀ ਪੜ੍ਹੋ– ਫੋਨ ’ਚੋਂ ਤੁਰੰਤ ਡਿਲੀਟ ਕਰੋ ‘ਗੂਗਲ ਕ੍ਰੋਮ’ ਦੀ ਇਹ ਫਰਜ਼ੀ ਐਪ, ਨਹੀਂ ਤਾਂ ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ

ਫੋਨ ’ਚ 4 ਰੀਅਰ ਕੈਮਰੇ ਦਿੱਤੇ ਗਏ ਹਨ ਜਿਨ੍ਹਾਂ ’ਚ ਮੇਨ ਲੈੱਨਜ਼ 64 ਮੈਗਾਪਿਕਸਲ ਦਾ ਹੈ ਜਿਸ ਦਾ ਅਪਰਚਰ f/1.79 ਹੈ। ਉਥੇ ਹੀ ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ, ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਅਤੇ ਚੌਥਾ ਲੈੱਨਜ਼ 2 ਮੈਗਾਪਿਕਸਲ ਦਾ ਡੈਪਥ ਸੈਂਸਰ ਹੈ। ਸੈਲਫੀ ਲਈ ਇਸ ਵਿਚ 13 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ– ਥਰਮਾਮੀਟਰ ਤੋਂ ਘੱਟ ਕੀਮਤ ’ਚ ਖ਼ਰੀਦੋ ਬੁਖ਼ਾਰ ਮਾਪਨ ਵਾਲਾ ਇਹ ਸ਼ਾਨਦਾਰ ਫੋਨ

ਕੁਨੈਕਟੀਵਿਟੀ ਲਈ ਇਸ ਫੋਨ ’ਚ 4ਜੀ, ਵਾਈ-ਫਾਈ, ਜੀ.ਪੀ.ਐੱਸ., ਬਲੂਟੂਥ, ਆਈ.ਆਰ. ਬਲਾਸਟਰ, ਐੱਨ.ਐੱਫ.ਸੀ., 3.5 ਐੱਮ.ਐੱਮ. ਹੈੱਡਫੋਨ ਜੈੱਕ ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਅਤੇ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਇਸ ਵਿਚ 5,000mAh ਦੀ ਬੈਟਰੀ ਹੈ ਜੋ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਚਾਰਜਰ ਫੋਨ ਦੇ ਨਾਲ ਬਾਕਸ ’ਚ ਹੀ ਮਿਲੇਗਾ। ਫੋਨ ਨੂੰ ਵਾਟਰਪਰੂਫ ਲਈ ਆਈ.ਪੀ. 53 ਦੀ ਰੇਟਿੰਗ ਮਿਲੀ ਹੈ। 


Rakesh

Content Editor

Related News