ਸੈਮਸੰਗ ਨੇ ਭਾਰਤ ’ਚ ਲਾਂਚ ਕੀਤਾ ਨਵਾਂ ਸਮਾਰਟਫੋਨ, ਕੀਮਤ 10,499 ਰੁਪਏ

02/26/2022 1:03:19 PM

ਗੈਜੇਟ ਡੈਸਕ– ਸੈਮਸੰਗ ਨੇ ਆਪਣੀ ਗਲੈਕਸੀ ਏ-ਸੀਰੀਜ਼ ਦੇ ਨਵੇਂ ਸਮਾਰਟਫੋਨ Samsung Galaxy A03 ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਡਿਊਲ ਰੀਅਰ ਕੈਮਰਾ ਸੈੱਟਅਪ ਅਤੇ ਵਾਟਰਡ੍ਰੋਪ ਨੌਚ ਡਿਸਪਲੇਅ ਨਾਲ ਲਿਆਇਆ ਗਿਆ ਹੈ। ਆਕਟਾ-ਕੋਰ ਪ੍ਰੋਸੈਸਰ ਨਾਲ ਲੈਸ ਇਸ ਫੋਨ ’ਚ ਡਾਲਬੀ ਐਟਮਾਸ ਸਪੀਕਰ ਵੀ ਮਿਲਦਾ ਹੈ।

ਕੀਮਤ ਦੀ ਗੱਲ ਕਰੀਏ ਤਾਂ Samsung Galaxy A03 ਦੇ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 10,499 ਰੁਪਏ ਰੱਖੀ ਗਈ ਹੈ, ਉਥੇ ਹੀ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 11,999 ਰੁਪਏ ਹੈ। Samsung Galaxy A03 ਨੂੰ ਕਾਲੇ, ਨੀਲੇ ਅਤੇ ਲਾਲ ਰੰਗ ’ਚ ਖ਼ਰੀਦਿਆ ਜਾ ਸਕੇਗਾ। ਫੋਨ ਨੂੰ ਅਗਲੇ ਹਫਤੇ ਤੋਂ ਤਮਾਮ ਸਟੋਰਾਂ ’ਤੇ ਉਪਲੱਬਧ ਕਰਵਾਇਆ ਜਾਵੇਗਾ। 

Samsung Galaxy A03 ਦੇ ਫੀਚਰਜ਼

ਡਿਸਪਲੇਅ    - 6.5-ਇੰਚ ਦੀ HD+
ਪ੍ਰੋਸੈਸਰ    - Unisoc T606 (ਕਲਾਕ ਸਪੀਡ 1.6GHz)
ਓ.ਐੱਸ.    - ਐਂਡਰਾਇਡ 11 ’ਤੇ ਆਧਾਰਿਤ One UI Core 3.1
ਰੀਅਰ ਕੈਮਰਾ    - 48MP (ਪ੍ਰਾਈਮਰੀ) + 2MP (ਡੈੱਫਥ ਸੈਂਸਰ)
ਫਰੰਟ ਕੈਮਰਾ    - 5MP
ਬੈਟਰੀ    - 5000 mAh
ਕੁਨੈਕਟੀਵਿਟੀ    - 4G LTE, Wi-Fi, ਬਲੂਟੁੱਥ, GPS/A-GPS, ਮਾਈਕ੍ਰੋ USB ਪੋਰਟ ਅਤੇ 3.5mm ਦਾ ਹੈੱਡਫੋਨ ਜੈੱਕ


Rakesh

Content Editor

Related News