ਡਿਊਲ ਰੀਅਰ ਕੈਮਰੇ ਨਾਲ ਲਾਂਚ ਹੋਇਆ Samsung Galaxy A10s

08/13/2019 10:48:19 AM

ਗੈਜੇਟ ਡੈਸਕ– ਸਾਊਥ ਕੋਰੀਆ ਦੀ ਕੰਪਨੀ ਸੈਮਸੰਗ ਨੇ ਸੋਮਵਾਰ ਨੂੰ Galaxy A10 ਦਾ ਅਪਗ੍ਰੇਡਿਡ ਵੇਰੀਐਂਟ Galaxy A10s ਲਾਂਚ ਕਰ ਦਿੱਤਾ ਹੈ। ਗਲੈਕਸੀ ਏ ਸੀਰੀਜ਼ ਦੇ ਇਸ ਨਵੇਂ ਫੋਨ ’ਚ ਵੱਡੀ ਸਕਰੀਨ ਅਤੇ ਪਾਵਰਫੁਲ ਬੈਟਰੀ ਵਰਗੇ ਕਈ ਫੀਚਰਜ਼ ਦਿੱਤੇ ਗਏ ਹਨ। ਫਿਲਹਾਲ ਫੋਨ ਦੀ ਕੀਮਤ ਅਤੇ ਉਪਲੱਬਧਤਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 

ਭਾਰਤ ’ਚ ਗਲੈਕਸੀ ਏ10 ਨੂੰ 8,490 ਰੁਪਏ ਦੀ ਕੀਮਤ ’ਚ ਲਾਂਚ ਕੀਤਾ ਗਿਆ ਸੀ ਅਤੇ ਮਈ ’ਚ ਇਸ ਦੀ ਕੀਮਤ ’ਚ 500 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ 7,990 ਰੁਪਏ ’ਚ ਖਰੀਦਿਆ ਜਾ ਸਕਦਾ ਹੈ। ਅਜਿਹੇ ’ਚ ਉਮੀਦ ਕੀਤੀ ਜਾ ਰਹੀ ਹੈ ਕਿ ਗਲੈਕਸੀ Galaxy A10s ਦੀ ਕੀਮਤ ਇਸ ਤੋਂ ਜ਼ਿਆਦਾ ਹੀ ਹੋਵੇਗੀ। 

ਫੀਚਰਜ਼
ਸੈਮਸੰਗ ਗਲੈਕਸੀ ਏ10 ਐੱਸ ’ਚ 6.2 ਇੰਚ ਦੀ ਐੱਚ.ਡੀ. ਪਲੱਸ ਇਨਫਿਨਿਟੀ ਵੀ ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਰੈਜ਼ੋਲਿਊਸ਼ਨ 720x1520 ਪਿਕਸਲ ਹੈ। 2GHz ਆਕਟਾ-ਕੋਰ ਪ੍ਰੋਸੈਸਰ ਦੇ ਨਾਲ ਆਉਣ ਵਾਲੇ ਇਸ ਫੋਨ ’ਚ 2 ਜੀ.ਬੀ. ਰੈਮ ਨਾਲ 32 ਜੀ.ਬੀ. ਇੰਟਰਨਸ ਸਟੋਰੇਜ ਦਿੱਤੀ ਗਈ ਹੈ। ਇਸ ਦੀ ਮੈਮਰੀ ਨੂੰ ਮਾਈਕ੍ਰੋ-ਐੱਸ.ਡੀ. ਕਾਰਡ ਰਾਹੀਂ 512 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। 

ਡਿਊਸ ਸਿਮ ਸਪੋਰਟ ਵਾਲਾ ਇਹ ਨਵਾਂ ਫੋਨ ਐਂਡਰਾਇਡ 9 ਪਾਈ ’ਤੇ ਆਧਾਰਿਤ ਵਨ ਯੂ.ਆਈ. ’ਤੇ ਚੱਲਦਾ ਹੈ ਅਤੇ ਇਸ ਵਿਚ 4,000mAh ਦੀ ਬੈਟਰੀ ਦਿੱਤੀ ਗਈ ਹੈ। ਫੋਟੋਗ੍ਰਾਫੀ ਲਈ ਫੋਨ ’ਚ ਡਿਊਲ ਰੀਅਰ ਕੈਮਰਾ ਦਿੱਤਾ ਗਿਆ ਹੈ ਜਿਸ ਵਿਚ ਇਕ ਕੈਮਰਾ 13 ਮੈਗਾਪਿਕਸਲ ਅਤੇ ਦੂਜਾ 2 ਮੈਗਾਪਿਕਸਲ ਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 8 ਮੈਗਾਪਿਕਸਲ ਦਾ ਕੈਮਰਾ ਮੌਜੂਦ ਹੈ।