ਸੈਮਸੰਗ ਗਲੈਕਸੀ A-ਸੀਰੀਜ਼ ਦੇ ਦੋ ਨਵੇਂ ਸਮਾਰਟਫੋਨ ਲਾਂਚ, ਕੀਮਤ 14,999 ਰੁਪਏ ਤੋਂ ਸ਼ੁਰੂ

03/26/2022 1:50:28 PM

ਗੈਜੇਟ ਡੈਸਕ– ਸੈਮਸੰਗ ਨੇ ਗਲੈਕਸੀ ਏ-ਸੀਰੀਜ਼ ਦੇ ਦੋ ਨਵੇਂ ਸਮਾਰਟਫੋਨ Samsung Galaxy A13 ਅਤੇ Samsung Galaxy A23 ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਫੋਨਾਂ ’ਚ 4ਜੀ ਕੁਨੈਕਟੀਵਿਟੀ ਦਿੱਤੀ ਗਈ ਹੈ। ਦੋਵੇਂ ਫੋਨ Samsung Galaxy A12 ਅਤੇ Galaxy A22 ਦਾ ਅਪਗ੍ਰੇਡਿਡ ਵਰਜ਼ਨ ਹੈ। ਸੈਮਸੰਗ ਦੇ ਇਨ੍ਹਾਂ ਦੋਵਾਂ ਫੋਨਾਂ ’ਚ ਆਕਟਾ-ਕੋਰ ਪ੍ਰੋਸੈਸਰ ਦੇ ਨਾਲ 6.6 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ। ਗਲੈਕਸੀ ਏ13 ਅਤੇ ਗਲੈਕਸੀ ਏ23 ’ਚ 5000mAh ਦੀ ਬੈਟਰੀ ਹੈ। ਦੋਵਾਂ ਫੋਨਾਂ ’ਚ ਚਾਰ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ। 

Samsung Galaxy A13 ਅਤੇ Samsung Galaxy A23 ਦੀ ਕੀਮਤ
ਸੈਮਸੰਗ ਗਲੈਕਸੀ ਏ13 ਦੀ ਭਾਰਤ ’ਚ ਸ਼ੁਰੂਆਤੀ ਕੀਮਤ 14,999 ਰੁਪਏ ਹੈ। ਇਸ ਕੀਮਤ ’ਚ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਮਿਲੇਗੀ। ਉੱਥੇ ਹੀ 6 ਜੀ.ਬੀ. ਰੈਮ ਦੇ ਨਾਲ 128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 17,999 ਰੁਪਏ ਰੱਖੀ ਗਈ ਹੈ। ਸੈਮਸੰਗ ਗਲੈਕਸੀ ਏ13 ਨੂੰ ਕਲੇ, ਲਾਈਟ ਬਲਿਊ, ਨਾਰੰਗੀ ਅਤੇ ਚਿੱਟੇ ਰੰਗ ’ਚ ਖ਼ਰੀਦਿਆ ਜਾ ਸਕੇਗਾ। ਸੈਮਸੰਗ ਗਲੈਕਸੀ ਏ23 ਦੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 19,499 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 20,999 ਰੁਪਏ ਹੈ। ਇਸ ਫੋਨ ਨੂੰ ਕਾਲੇ, ਲਾਈਟ ਬਲਿਊ, ਨਾਰੰਗੀ ਅਤੇ ਚਿੱਟੇ ਰੰਗ ’ਚ ਖ਼ਰੀਦਿਆ ਜਾ ਸਕੇਗਾ। 

Samsung Galaxy A13 ਦੇ ਫੀਚਰਜ਼ 
Samsung Galaxy A13 ’ਚ ਐਂਡਰਾਇਡ 12 ਆਧਾਰਿਤ One UI 4.1 ਹੈ। ਫੋਨ ’ਚ ਆਕਟਾ-ਕੋਰ ਪ੍ਰੋਸੈਸਰ ਹੈ ਜਿਸਦੇ ਮਾਡਲ ਬਾਰੇ ਕੰਪਨੀ ਨੇ ਜਾਣਕਾਰੀ ਨਹੀਂ ਦਿੱਤੀ। ਇਸ ਵਿਚ 6 ਜੀ.ਬੀ. ਤਕ ਰੈਮ ਅਤੇ 128 ਜੀ.ਬੀ. ਤਕ ਦੀ ਸਟੋਰੇਜ ਹੈ। ਫੋਨ ’ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਐੱਲ.ਸੀ.ਡੀ. ਡਿਸਪਲੇਅ ਹੈ। 

Samsung Galaxy A13 ’ਚ ਚਾਰ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 5 ਮੈਗਾਪਿਕਸਲ ਦਾ ਹੈ ਅਤੇ ਹੋਰ ਦੋ ਲੈੱਨਜ਼ 2-2 ਮੈਗਾਪਿਕਸਲ ਦੇ ਹਨ। ਸੈਲਫੀ ਲਈ ਫੋਨ ’ਚ 8 ਮੈਗਾਪਿਕਸਲ ਦਾ ਕੈਮਰਾ ਦਿੱਤਾ  ਗਿਆ ਹੈ। 

ਫੋਨ ’ਚ ਕੁਨੈਕਟੀਵਿਟੀ ਲਈ 4ਜੀ, ਵਾਈ-ਫਾਈ, ਬਲੂਟੁੱਥ V5.0, ਜੀ.ਪੀ.ਐੱਸ., 3.5mm ਹੈੱਡਫੋਨ ਜੈੱਕ ਅਤੇ ਟਾਈਪ-ਸੀ ਚਾਰਜਿੰਗ ਪੋਰਟ ਹੈ। ਫੋਨ ’ਚ ਸਾਈਡ ਮਾਊਂਟੇਡ ਫਿੰਗਰਪ੍ਰਿਟੰ ਸੈਂਸਰ ਅਤੇ 5000mAh ਦੀ ਬੈਟਰੀ ਹੈ।

Samsung Galaxy A23 ਦੇ ਫੀਚਰਜ਼
Samsung Galaxy A23 ’ਚ ਵੀ ਐਂਡਰਾਇਡ 12 ਆਧਾਰਿਤ ਵਨ ਯੂ.ਆਈ. 4.1 ਹੈ। ਫੋਨ ’ਚ ਆਕਟਾ-ਕੋਰ ਪ੍ਰੋਸੈਸਰ ਹੈ ਜਿਸਦੇ ਮਾਡਲ ਬਾਰੇ ਕੰਪਨੀ ਨੇ ਜਾਣਕਾਰੀ ਨਹੀਂ ਦਿੱਤੀ। ਇਸ ਵਿਚ 8 ਜੀ.ਬੀ. ਤਕ ਰੈਮ ਅਤੇ 128 ਜੀ.ਬੀ. ਤਕ ਦੀ ਸਟੋਰੇਜ ਹੈ। ਫੋਨ ’ਚ 6.6 ਇੰਚ ਦੀ ਫੁਲ ਐੱਚ.ਡੀ. ਪਲੱਸ ਐੱਲ.ਸੀ.ਡੀ. ਡਿਸਪਲੇਅ ਹੈ। 

ਫੋਨ ’ਚ 4 ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 5 ਮੈਗਾਪਿਕਸਲ ਦਾ ਹੈ ਅਤੇ ਦੋ ਹੋਰ ਲੈੱਨਜ਼ 2-2 ਮੈਗਾਪਿਕਸਲ ਦੇ ਹਨ। ਸੈਲਫੀ ਲਈ ਫੋਨ ’ਚ 8 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। 

ਫੋਨ ’ਚ ਕੁਨੈਕਟੀਵਿਟੀ ਲਈ 4ਜੀ, ਵਾਈ-ਫਾਈ, ਬਲੂਟੁੱਥ V5.0, ਜੀ.ਪੀ.ਐੱਸ., 3.5mm ਹੈੱਡਫੋਨ ਜੈੱਕ ਅਤੇ ਟਾਈਪ-ਸੀ ਚਾਰਜਿੰਗ ਪੋਰਟ ਹੈ। ਫੋਨ ’ਚ ਸਾਈਡ ਮਾਊਂਟੇਡ ਫਿੰਗਰਪ੍ਰਿਟੰ ਸੈਂਸਰ ਅਤੇ 5000mAh ਦੀ ਬੈਟਰੀ ਹੈ ਜਿਸਦੇ ਨਾਲ 25W ਦੀ ਫਾਸਟ ਚਾਰਜਿੰਗ ਦਾ ਸਪੋਰਟ ਹੈ।


Rakesh

Content Editor

Related News