Samsung Galaxy A20s ਭਾਰਤ ’ਚ ਲਾਂਚ, ਜਾਣੋ ਕੀਮਤ ਤੇ ਫੀਚਰਜ਼

10/05/2019 1:57:09 PM

ਗੈਜੇਟ ਡੈਸਕ– ਦੱਖਣ ਕੋਰੀਆ ਦੀ ਕੰਪਨੀ ਸੈਮਸੰਗ ਨੇ ਭਾਰਤ ’ਚ ਆਪਣਾ ਨਵਾਂ ਸਮਾਰਟਫੋਨ Galaxy A20s ਲਾਂਚ ਕਰ ਦਿੱਤਾ ਹੈ। 11,999 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਲਾਂਚ ਕੀਤਾ ਗਿਆ ਇਹ ਫੋਨ ਦੋ ਵੇਰੀਐਂਟ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਅਤੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ’ਚ ਆਉਂਦਾ ਹੈ। ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦੇ ਨਾਲ 15 ਵਾਟ ਦੀ ਫਾਸਟ ਚਾਰਜਿੰਗ ਦਿੱਤੀ ਗਈ ਹੈ। ਸੈਮਸੰਗ ਨੇ ਇਸ ਫੋਨ ਨੂੰ ਖਾਸ ਤੌਰ ’ਤੇ ਸਿਲੇਨੀਅਲਸ ਅਤੇ Gen Z ਲਈ ਡਿਜ਼ਾਈਨ ਕੀਤਾ ਹੈ।

ਫੀਚਰਜ਼
ਫੋਨ ’ਚ 6.5 ਇੰਚ ਦੀ ਐੱਚ.ਡੀ. ਪਲੱਸ ਇਨਫਿਨਿਟੀ ਵੀ ਡਿਸਪਲੇਅ ਦਿੱਤੀ ਗਈ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਯੂਜ਼ਰਜ਼ ਨੂੰ ਕਾਫੀ ਸ਼ਾਨਦਾਰ ਵਿਊਇੰਗ ਐਕਸਪੀਰੀਅੰਸ ਦੇਵੇਗਾ। ਫੋਨ ਦੇ ਬੈਕ ਪੈਨਲ ’ਚ 13 ਮੈਗਾਪਿਕਸਲ ਦੇ ਪ੍ਰਾਈਮਰੇ ਕੈਮਰੇ ਦੇ ਨਾਲ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਲੈੱਨਜ਼ ਅਤੇ ਇਕ 5 ਮੈਗਾਪਿਕਸਲ ਦਾ ਡੈੱਪਥ ਕੈਮਰਾ ਦਿੱਤਾ ਗਿਆ ਹੈ। ਸੈਲਫੀ ਲਈ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਫੋਨ ’ਚ ਆਕਟਾ ਕੋਰ ਸਨੈਪਡ੍ਰੈਗਨ 450 ਪ੍ਰੋਸੈਸਰ ਦਿੱਤਾ ਗਿਆ ਹੈ। 

ਫੋਨ ਫਿੰਗਰਪ੍ਰਿੰਟ ਸਕੈਨਰ ਅਤੇ ਫੇਸ ਰਿਕੋਗਨੀਸ਼ਨ ਫੀਚਰ ਦੇ ਨਾਲ ਆਉਂਦਾ ਹੈ। ਦਮਦਾਰ ਸਾਊਂਡ ਐਕਸਪੀਰੀਅੰਸ ਲਈ ਫੋਨ ’ਚ ਡਾਲਬੀ ਐਟਮਾਸਸ ਸਰਾਊਂਡ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 4000mAh ਦੀ ਬੈਟਰੀ ਦਿੱਤੀ ਗਈ ਹੈ ਜੋ 15 ਵਾਟ ਦੀ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਫੋਨ ਦੀ ਮੈਮਰੀ ਨੂੰ ਐੱਸ.ਡੀ. ਕਾਰਡ ਰਾਹੀਂ 512 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। 

ਕੀਮਤ ਤੇ ਉਪਲੱਬਧਤਾ
ਫੋਨ ਦੇ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 11,999 ਰੁਪਏ ਅਤੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 13,999 ਰੁਪਏ ਹੈ। ਫੋਨ ਦੀ ਵਿਕਰੀ ਅੱਜ ਤੋਂ ਸੈਮਸੰਗ ਈ-ਸਟੋਰ, ਸੈਸਮੰਗ ਓਪੇਰਾ ਹਾਊਸ ਅਤੇ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਦੇ ਨਾਲ ਹੀ ਆਫਲਾਈਨ ਰਿਟੇਲ ਸਟੋਰਾਂ ’ਤੇ ਵੀ ਸ਼ੁਰੂ ਹੋ ਗਈ ਹੈ।