ਭਾਰਤ ’ਚ ਲਾਂਚ ਤੋਂ ਪਹਿਲਾਂ ਸੈਮਸੰਗ Galaxy A22 ਦੀ ਕੀਮਤ ਲੀਕ

Sunday, Jun 27, 2021 - 06:07 PM (IST)

ਗੈਜੇਟ ਡੈਸਕ– ਸੈਮਸੰਗ ਦਾ ਅਪਕਮਿੰਗ ਸਮਾਰਟਫੋਨ ਸੈਮਸੰਗ Galaxy A22 ਕਈ ਦਿਨਾਂ ਤੋਂ ਆਪਣੀ ਲਾਂਚਿੰਗ ਨੂੰ ਲੈ ਕੇ ਚਰਚਾ ’ਚ ਬਣਿਆ ਹੋਇਆ ਹੈ। ਹਾਲ ਹੀ ’ਚ ਇਸ ਡਿਵਾਈਸ ਦੇ ਫੀਚਰਜ਼ ਸਾਹਮਣੇ ਆਏ ਹਨ। ਹੁਣ ਇਸ ਸਮਾਰਟਫੋਨ ਦੀ ਕੀਮਤ ਲੀਕ ਹੋ ਗਈ ਹੈ। ਦੱਸ ਦੇਈਏ ਕਿ ਸੈਮਸੰਗ ਗਲੈਕਸੀ ਏ22 ਦੇ 4ਜੀ ਅਤੇ 5ਜੀ ਮਾਡਲ ਨੂੰ ਸਭ ਤੋਂ ਪਹਿਲਾਂ ਯੂਰਪ ’ਚ ਪੇਸ਼ ਕੀਤਾ ਗਿਆ ਸੀ। 

Galaxy A22 ਦੀ ਸੰਭਾਵਿਤ ਕੀਮਤ
91ਮੋਬਾਇਲ ਦੀ ਰਿਪੋਰਟ ਮੁਤਾਬਕ, ਸੈਮਸੰਗ ਗਲੈਕਸੀ ਏ22 ਸਮਾਰਟਫੋਨ ਦੀ ਕੀਮਤ 18,499 ਰੁਪਏ ਹੋਵੇਗੀ। ਇਸ ਕੀਮਤ ’ਚ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ਮਿਲੇਗਾ ਪਰ ਲਾਂਚ ਆਫਰ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ। ਉਥੇ ਹੀ ਕੰਪਨੀ ਨੇ ਵੀ ਅਜੇ ਤਕ ਇਸ ਆਉਣ ਵਾਲੇ ਡਿਵਾਈਸ ਦੀ ਭਾਰਤ ’ਚ ਲਾਂਚਿੰਗ, ਕੀਮਤ ਅਤੇ ਫੀਚਰ ਨਾਲ ਸੰਬੰਧਿਤ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ। 

Galaxy A22 ਦੇ ਸੰਭਾਵਿਤ ਫੀਚਰਜ਼
ਹੁਣ ਤਕ ਸਾਹਮਣੇ ਆਈਆਂ ਰਿਪੋਰਟਾਂ ਦੀ ਮੰਨੀਏ ਤਾਂ ਸੈਮਸੰਗ ਗਲੈਕਸੀ ਏ22 ਸਮਾਰਟਫੋਨ ’ਚ 6.4 ਇੰਚ ਦੀ ਐੱਚ.ਡੀ. ਪਲੱਸ ਸੁਪਰ ਅਮੋਲੇਡ ਡਿਸਪਲੇਅ ਦਿੱਤੀ ਜਾਵੇਗੀ। ਨਾਲ ਹੀ ਇਸ ਵਿਚ ਮੀਡੀਆਟੈੱਕ ਹੇਲੀਓ ਜੀ80 ਚਿਪਸੈੱਟ, 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਦਿੱਤੀ ਜਾਵੇਗੀ। ਉਥੇ ਹੀ ਇਹ ਡਿਵਾਈਸ ਐਂਡਰਾਇਡ 11 ਬੇਸਡ ਵਨ ਯੂ.ਆਈ. 3.1 ਆਊਟ ਆਫ ਦਿ ਬਾਕਸ ’ਤੇ ਕੰਮ ਕਰੇਗਾ। 

ਫੋਨ ’ਚ ਕਵਾਡ ਕੈਮਰਾ ਸੈੱਟਅਪ ਮਿਲੇਗਾ। ਇਸ ਵਿਚ ਮੇਨ ਕੈਮਰਾ 48 ਮੈਗਾਪਿਕਸਲ ਦਾ ਹੋਵੇਗਾ, ਉਥੇ ਹੀ ਦੂਜਾ 8 ਮੈਗਾਪਿਕਸਲ ਦਾ ਵਾਈਡ ਐਂਗਲ ਲੈੱਨਜ਼, ਤੀਜਾ 2 ਮੈਗਾਪਿਕਸਲ ਦਾ ਮੈਕ੍ਰੋ ਅਤੇ ਚੌਥਾ 2 ਮੈਗਾਪਿਕਸਲ ਦਾ ਡੈਪਥ ਸੈਂਸਰ ਹੋਵੇਗਾ। ਜਦਕਿ ਇਸ ਫੋਨ ਦੇ ਫਰੰਟ ’ਚ 13 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਜਾਵੇਗਾ। 

ਫੋਨ ’ਚ 5,000mAh ਦੀ ਬੈਟਰੀ ਮਿਲੇਗੀ, ਜੋ 15 ਵਾਟ ਫਾਸਟ ਚਾਰਜਿੰਗ ਸੁਪੋਰਟ ਨਾਲ ਆਏਗੀ। ਇਸ ਤੋਂ ਇਲਾਵਾ ਆਉਣ ਵਾਲੇ ਫੋਨ ’ਚ ਕੁਨੈਕਟੀਵਿਟੀ ਲਈ ਵਾਈ-ਫਾਈ, ਜੀ.ਪੀ.ਐੱਸ., ਬਲੂਟੂਥ 5.0 ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਵਰਗੇ ਫੀਚਰਜ਼ ਮਿਲਣਗੇ। 


Rakesh

Content Editor

Related News