ਸਸਤਾ ਹੋਇਆ ਸੈਮਸੰਗ ਦਾ ਇਹ ਸਮਾਰਟਫੋਨ, ਜਾਣੋ ਕਿੰਨੀ ਘਟੀ ਕੀਮਤ

12/28/2019 11:55:16 AM

ਗੈਜੇਟ ਡੈਸਕ– ਸੈਮਸੰਗ ਗਲੈਕਸੀ ਏ30ਐੱਸ ਸਮਾਰਟਫੋਨ ਦੀ ਕੀਮਤ ਇਕ ਵਾਰ ਫਿਰ ਘੱਟ ਹੋਈ ਹੈ। ਫੋਨ ਨੂੰ ਭਾਰਤ ’ਚ ਸਤੰਬਰ ’ਚ ਲਾਂਚ ਕੀਤਾ ਗਿਆ ਸੀ। ਨਵੰਬਰ ’ਚ ਇਸ ਸਮਾਰਟਫੋਨ ਦੀ ਕੀਮਤ ’ਚ ਪਹਿਲੀ ਵਾਰ ਕਟੌਤੀ ਕੀਤੀ ਗਈ ਸੀ। ਹੁਣ ਇਸ ਫੋਨ ਦੀ ਕੀਮਤ ਦੂਜੀ ਵਾਰ ਘੱਟ ਹੋਈ ਹੈ। Samsung Galaxy A30s ਦੀ ਕੀਮਤ ’ਚ ਹੁਣ 1,000 ਰੁਪਏ ਦੀ ਕਟੌਤੀ ਕੀਤੀ ਗਈਹੈ। ਹੁਣ ਇਹ ਫੋਨ 14,999 ਰੁਪਏ ’ਚ ਖਰੀਦ ਸਕਦੇ ਹੋ। ਇਹ ਕੀਮਤ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵੇਰੀਐਂਟ ਦੀ ਹੈ। ਪਹਿਲਾਂ ਇਸ ਫੋਨ ਦੀ ਕੀਮਤ 15,999 ਰੁਪਏ ਸੀ। ਗਲੈਕਸੀ ਏ30ਐੱਸ ਨਵੀਂ ਕੀਮਤ ਨਾਲ ਐਮਾਜ਼ੋਨ ਇੰਡੀਆ, ਸੈਮਸੰਗ ਦੇ ਆਨਲਾਈਨ ਸਟੋਰ ਅਤੇ ਕ੍ਰੋਮਾ ’ਤੇ ਉਪਲੱਬਧ ਹੈ। ਦੱਸ ਦੇਈਏ ਕਿ Samsung Galaxy A30s ਨੂੰ 16,999 ਰੁਪਏ ਦੀ ਕੀਮਤ ’ਚ ਲਾਂਚ ਕੀਤਾ ਗਿਆ ਸੀ। 

Samsung Galaxy A30s ਦੇ ਫੀਚਰਜ਼
ਸੈਮਸੰਗ ਗਲੈਕਸੀ ਏ30ਐੱਸ ਐਂਡਰਾਇਡ 9.0 ਪਾਈ ’ਤੇ ਆਧਾਰਿਤ ਵਨ ਯੂ.ਆਈ. ’ਤੇ ਚੱਲਦਾ ਹੈ। ਸਮਾਰਟਫੋਨ ’ਚ 6.4 ਇੰਚ ਦੀ ਐੱਚ.ਡੀ. ਪਲੱਸ (1560x720 ਪਿਕਸਲ) ਇਨਫਿਨਿਟੀ ਵੀ ਸੁਪਰ ਅਮੋਲੇਡ ਡਿਸਪਲੇਅ ਹੈ। ਫੋਨ ’ਚ ਆਕਟਾ-ਕੋਰ ਐਕਸੀਨੋਸ 7904 ਪ੍ਰੋਸੈਸਰ ਦੇ ਨਾਲ 4 ਜੀ.ਬੀ. ਤਕ ਰੈਮ ਮੌਜੂਦ ਹੈ। ਇਨਬਿਲਟ ਸਟੋਰੇਜ 64 ਜੀ.ਬੀ. ਹੈ ਜਿਸ ਨੂੰ ਮੈਮਰੀ ਕਾਰਡ ਦੀ ਮਦਦ ਨਾਲ 512 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। 

ਫੋਟੋਗ੍ਰਾਫੀ ਲਈ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ। ਪ੍ਰਾਈਮਰੀ ਸੈਂਸਰ 25 ਮੈਗਾਪਿਕਸਲ ਦਾ ਹੈ। ਇਸ ਤੋਂ ਇਲਾਵਾ ਇਕ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਐਂਗਲ ਕੈਮਰਾ ਅਤੇ 5 ਮੈਗਾਪਿਕਸਲ ਦਾ ਡੈੱਪਥ ਸੈਂਸਰ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 16 ਮੈਗਾਪਿਕਸਲ ਦਾ ਕੈਮਰਾ ਹੈ। ਫੋਨ ਨੂੰ ਪਾਵਰ ਦੇਣ ਲਈ 4,000mAh ਦੀ ਬੈਟਰੀ ਦਿੱਤੀ ਗਈ ਹੈ ਜੋ 15 ਵਾਟ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। ਫੋਨ ’ਚ ਇਨ ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਹੈ। 


Related News