ਸਸਤੇ ਹੋਏ ਸੈਮਸੰਗ ਦੇ 2 ਸ਼ਾਨਦਾਰ ਸਮਾਰਟਫੋਨ, ਜਾਣੋ ਨਵੀਂ ਕੀਮਤ

09/11/2020 5:57:42 PM

ਗੈਜੇਟ ਡੈਸਕ– ਸੈਮਸੰਗ ਗਲੈਕਸੀ ਏ-ਸੀਰੀਜ਼ ਦੇ 2 ਸ਼ਾਨਦਾਰ ਸਮਾਰਟਫੋਨ Galaxy A51 ਅਤੇ Galaxy A71 ਦੀਆਂ ਕੀਮਤਾਂ ਹਮੇਸ਼ਾ ਲਈ ਘੱਟ ਕਰ ਦਿੱਤੀਆਂ ਗਈਆਂ ਹਨ। 91 ਮੋਬਾਇਲਸ ਦੀ ਇਕ ਰਿਪੋਰਟ ਮੁਤਾਬਕ, ਕੀਮਤ ’ਚ ਕਟੌਤੀ ਤੋਂ ਬਾਅਦ ਗਲੈਕਸੀ ਏ51 ਦੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 25,250 ਰੁਪਏ ਤੋਂ ਘੱਟ ਕੇ ਹੁਣ 23,999 ਰੁਪਏ ਹੋ ਗਈ ਹੈ। ਗੱਲ ਕਰੀਏ 8 ਜੀ.ਬੀ. ਰੈਮ+128 ਜੀ.ਬੀ. ਇੰਟਰਨਲ ਸਟੋਰੇਜ ਵਾਲੇ ਮਾਡਲ ਦੀ  ਗੱਲ ਕਰੀਏ ਤਾਂ ਇਸ ਦੀ ਕੀਮਤ ਹੁਣ 25,999 ਰੁਪਏ ਹੋ ਗਈ ਹੈ। ਉਥੇ ਹੀ ਦੂਜੀ ਸੈਮਸੰਗ ਗਲੈਕਸੀ ਏ71 ਦੇ 8 ਜੀ.ਬੀ. ਰੈਮ+128 ਜੀ.ਬੀ. ਇੰਟਰਨਲ ਸਟੋਰੇਜ ਵਾਲੇ ਮਾਡਲ ਨੂੰ ਹੁਣ 31,999 ਰੁਪਏ ਦੀ ਬਜਾਏ 30,999 ਰੁਪਏ ’ਚ ਖ਼ਰੀਦ ਸਕਦੇ ਹੋ।

ਗੈਲਕਸੀ ਏ71 ਦੇ ਫੀਚਰਜ਼
8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਨਾਲ ਆਉਣ ਵਾਲੇ ਇਸ ਫੋਨ ’ਚ 6.7 ਇੰਚ ਦੀ ਫੁਲ ਐੱਚ.ਡੀ. ਪਲੱਸ ਇਨਫਿਨਿਟੀ-O ਡਿਸਪਲੇਅ ਦਿੱਤੀ ਗਈ ਹੈ। ਫੋਨ ਐਡਰੀਨੋ 618 ਜੀ.ਪੀ.ਯੂ. ਨਾਲ ਸਨੈਪਡ੍ਰੈਗਨ 730 ਪ੍ਰੋਸੈਸਰ ਨਾਲ ਆਉਂਦਾ ਹੈ। ਫੋਟੋਗ੍ਰਾਫੀ ਲਈ ਫੋਨ ’ਚ ਕਵਾਡ ਰੀਅਰ ਕੈਮਰਾ ਦਿੱਤਾ ਗਿਆ ਹੈ। ਇਸ ਵਿਚ 64 ਮੈਗਾਪਿਕਸਲ ਦੇ ਪ੍ਰਾਈਮਰੀ ਸੈਂਸਰ ਨਾਲ ਇਕ 12 ਮੈਗਾਪਿਕਸਲ ਅਤੇ ਦੋ 5 ਮੈਗਾਪਿਕਸਲ ਦੇ ਕੈਮਰੇ ਦਿੱਤੇ ਗਏ ਹਨ। ਸੈਲਫੀ ਲਈ ਫੋਨ ’ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲੇਗਾ। ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਵਾਲੇ ਇਸ ਫੋਨ ’ਚ 4500mAh ਦੀ ਬੈਟਰੀ ਮਿਲੇਗੀ ਜੋ 25 ਵਾਟ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। 

ਗਲੈਕਸੀ ਏ51 ਦੇ ਫੀਚਰਜ਼
ਸੈਮਸੰਗ ਦਾ ਇਹ ਫੋਨ 6.5 ਇੰਚ ਦੀ ਫੁਲ-ਐੱਚ.ਡੀ. ਪਲੱਸ ਸੁਪਰ ਅਮੋਲੇਡ ਡਿਸਪਲੇਅ ਨਾਲ ਆਉਂਦਾ ਹੈ। 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਇਸ ਫੋਨ ’ਚ Exynos 9611 SoC ਪ੍ਰੋਸੈਸਰ ਲੱਗਾ ਹੈ। ਫੋਟੋਗ੍ਰਾਫੀ ਲਈ ਫੋਨ ’ਚ ਤੁਹਾਨੂੰ 48 ਮੈਗਾਪਿਕਸਲ ਦੇ ਪ੍ਰਾਈਮਰੀ ਸੈਂਸਰ ਨਾਲ ਇਕ 12 ਮੈਗਾਪਿਕਸਲ ਦਾ ਵਾਈਡ ਐਂਗਲ ਲੈੱਨਜ਼, ਇਕ 5 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਅਤੇ 5 ਮੈਗਾਪਿਕਸਲ ਦਾ ਡੈਪਥ ਸੈਂਸਰ ਮਿਲੇਗਾ। ਸੈਲਫੀ ਲਈ ਫੋਨ ’ਚ 32 ਮੈਗਾਪਿਕਸਲ ਦਾ ਕੈਮਰਾ ਲੱਗਾ ਹੈ। ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 4000mAh ਦੀ ਬੈਟਰੀ ਲੱਗੀ ਹੈ ਜੋ 15 ਵਾਟ ਦੇ ਫਾਸਟ ਚਾਰਜਿੰਗ ਨਾਲ ਆਉਂਦੀ ਹੈ। 


Rakesh

Content Editor

Related News