64MP ਕੈਮਰੇ ਨਾਲ ਨਾਲ ਭਾਰਤ ’ਚ ਲਾਂਚ ਹੋਇਆ Samsung Galaxy A53 5G, ਇੰਨੀ ਹੈ ਕੀਮਤ

03/21/2022 4:20:32 PM

ਗੈਜੇਟ ਡੈਸਕ– ਸੈਮਸੰਗ ਇੰਡੀਆ ਨੇ ਗਲੈਕਸੀ ਏ-ਸੀਰੀਜ਼ ਤਹਿਤ Samsung Galaxy A53 5G ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। Samsung Galaxy A53 5G ਨੂੰ ਭਾਰਤ ’ਚ 64 ਮੈਗਾਪਿਕਸਲ ਦੇ ਪ੍ਰਾਈਮਰੀ ਕੈਮਰੇ ਨਾਲ ਪੇਸ਼ ਕੀਤਾ ਗਿਆ ਹੈ। ਸੈਮਸੰਗ ਦੇ ਇਸ ਫੋਨ ’ਚ 120hz ਰਿਫ੍ਰੈਸ਼ ਰੇਟ ਵਾਲੀ ਡਿਸਪਲੇਅ ਦਿੱਤੀ ਗਈ ਹੈ। ਇਸਤੋਂ ਇਲਾਵਾ Samsung Galaxy A53 5G ’ਚ 8 ਜੀ.ਬੀ. ਰੈਮ ਅਤੇ 5 ਨੈਨੋਮੀਟਰ ਦਾ ਪ੍ਰੋਸੈਸਰ ਦਿੱਤਾ ਗਿਆ ਹੈ। Samsung Galaxy A53 5G ਨੂੰ ਵਾਟਰ ਰੈਸਿਸਟੈਂਟ ਲਈ IP67 ਦੀ ਰੇਟਿੰਗ ਮਿਲੀ ਹੈ। 

Samsung Galaxy A53 5G ਦੀ ਕੀਮਤ
Samsung Galaxy A53 5G ਦੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 34,499 ਰੁਪਏ ਅਤੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 35,999 ਰੁਪਏ ਹੈ। ਫੋਨ ਦੀ ਵਿਕਰੀ 27 ਮਾਰਚ ਤੋਂ ਸ਼ੁਰੂ ਹੋਵੇਗੀ ਅਤੇ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। Samsung Galaxy A53 5G ਨੂੰ ਔਸਮ ਬਲੈਕ, ਔਸਮ ਬਲਿਊ, ਔਸਮ ਪੀਚ ਅਤੇ ਔਸਮ ਵਾਈਟ ਕਲਰ ’ਚ ਖਰੀਦਿਆ ਜਾ ਸਕੇਗਾ। ICICI ਬੈਂਕ ਦੇ ਕ੍ਰੈਡਿਟ ਕਾਰਡ ਤੋਂ ਪੇਮੈਂਟ ਕਰਨ ’ਤੇ 3,000 ਰੁਪਏ ਦਾ ਇੰਸਟੈਂਟ ਕੈਸ਼ਬੈਕ ਮਿਲੇਗਾ।

Samsung Galaxy A53 5G ਦੇ ਫੀਚਰਜ਼
ਫੋਨ ’ਚ ਐਂਡਰਾਇਡ ਆਧਾਰਿਤ One UI 4.1 ਦਿੱਤਾ ਗਿਆ ਹੈ। ਇਸਤੋਂ ਇਲਾਵਾ ਇਸ ਵਿਚ 6.5 ਇੰਚ ਦੀ ਫੁਲ ਐੱਚ.ਡੀ. ਪਲੱਸ ਸੁਪਰ ਅਮੋਲੇਡ ਡਿਸਪਲੇਅ ਹੈ ਜਿਸਦਾ ਰਿਫ੍ਰੈਸ਼ ਰੇਟ 120Hz ਹੈ। ਫੋਨ ’ਚ 5nm Exynos 1280 ਪ੍ਰੋਸੈਸਰ ਦੇ ਨਾਲ 8 ਜੀ.ਬੀ. ਰੈਮ+128 ਜੀ.ਬੀ. ਤਕ ਦੀ ਸਟੋਰੇਜ ਹੈ। ਡਿਸਪਲੇਅ ’ਤੇ ਗੋਰਿੱਲਾ ਗਲਾਸ 5 ਦਾ ਪ੍ਰੋਟੈਕਸ਼ਨ ਹੈ।

ਫੋਟੋਗ੍ਰਾਫੀ ਲਈ ਫੋਨ ’ਚ ਚਾਰ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 64 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 12 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ, ਤੀਜਾ ਲੈੱਨਜ਼ 5 ਮੈਗਾਪਿਕਲ ਦਾ ਡੈੱਫਥ ਸੈਂਸਰ ਅਤੇ ਚੌਥਾ ਲੈੱਨਜ਼ 5 ਮੈਗਾਪਿਕਸਲ ਦਾ ਮੈਕ੍ਰੋ ਸੈਂਸਰ ਹੈ। ਸੈਲਫੀ ਲਈ ਸੈਮਸੰਗ ਨੇ ਫੋਨ ’ਚ 32 ਮੈਗਾਪਿਕਸਲ ਦਾ ਕੈਮਰਾ ਦਿੱਤਾ ਹੈ। 

Samsung Galaxy A53 5G ’ਚ ਕੁਨੈਕਟੀਵਿਟੀ ਲਈ 5G, 4G LTE, Wi-Fi 802.11ac,ਬਲੂਟੁੱਥ v5.1, GPS/A-GPS, ਅਤੇ ਟਾਈਪ-ਸੀ ਪੋਰਟ ਹੈ। ਫੋਨ ’ਚ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ। ਫੋਨ ਨੂੰ ਵਾਟਰ ਰੈਸਿਸਟੈਂਟ ਲਈ IP67 ਦੀ ਰੇਟਿੰਗ ਮਿਲੀ ਹੈ। ਇਸ ਵਿਚ 5000mAh ਦੀ ਬੈਟਰੀ ਹੈ ਜਿਸਦੇ ਨਾਲ 25 ਵਾਟ ਦੀ ਫਾਸਟ ਚਾਰਜਿੰਗ ਦਾ ਸਪੋਰਟ ਹੈ। 


Rakesh

Content Editor

Related News