6000mAh ਦੀ ਬੈਟਰੀ ਨਾਲ ਭਾਰਤ ’ਚ ਲਾਂਚ ਹੋਇਆ Samsung Galaxy F13

06/25/2022 6:02:47 PM

ਗੈਜੇਟ ਡੈਸਕ– ਸੈਮਸੰਗ ਨੇ ਭਾਰਤੀ ਬਾਜ਼ਾਰ ’ਚ ਆਪਣੇ ਇਕ ਬਜਟ ਸਮਾਰਟਫੋਨ Samsung Galaxy F13 ਨੂੰ ਲਾਂਚ ਕਰ ਦਿੱਤਾ ਹੈ। ਫੋਨ ’ਚ ਦਮਦਾਰ ਬੈਟਰੀ ਅਤੇ ਵੱਡੀ ਡਿਸਪਲੇਅ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਫੋਨ ’ਚ ਖਾਸ ਤੌਰ ਤੇ ਆਟੋ ਡਾਟਾ ਸਵਿੱਚਿੰਗ ਫੀਚਰ ਵੀ ਦਿੱਤਾ ਗਿਆ ਹੈ। ਸੈਮਸੰਗ ਦੇ ਇਸ ਫੋਨ ਦੀ ਖਾਸ ਗੱਲ ਇਹ ਹੈ ਕਿ ਇਸ ਫੋਨ ਨਾਲ ਬਾਕਸ ’ਚ ਚਾਰਜਰ ਵੀ ਮਿਲੇਗਾ। ਦੱਸ ਦੇਈਏ ਕਿ ਸੈਮਸੰਗ ਨੇ ਆਪਣੇ ਫੋਨ ਨਾਲ ਚਾਰਜਰ ਦੇਣਾ ਬੰਦ ਕਰ ਦਿੱਤਾ ਹੈ। 

Samsung Galaxy F13 ਦੀ ਕੀਮਤ
ਫੋਨ ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 11,999 ਰੁਪਏ ਅਤੇ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 12,999 ਰੁਪਏ ਹੈ। ਫੋਨ ਨੂੰ ਵਾਟਰਫਾਲ ਬਲਿਊ, ਸਨਰਾਈਜ਼ ਕਾਪਰ ਅਤੇ ਨਾੀਟਸਕਾਈ ਗਰੀਨ ਰੰਗ ’ਚ ਖਰੀਦਿਆ ਜਾ ਸਕੇਗਾ। ਫੋਨ ਦੀ ਵਿਕਰੀ 29 ਜੂਨ ਤੋਂ ਫਲਿਪਕਾਰਟ ਅਤੇ ਰਿਟੇਲ ਸਟੋਰ ’ਤੇ ਹੋਵੇਗੀ। ICICI ਬੈਂਕ ਦੇ ਕਾਰਡ ਰਾਹੀਂ ਫੋਨ ਖਰੀਦਣ ’ਤੇ 1,000 ਰੁਪਏ ਦੀ ਛੋਟ ਮਿਲੇਗੀ।

Samsung Galaxy F13 ਦੇ ਫੀਚਰਜ਼
ਫੋਨ ’ਚ 6.5 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ। ਇਸ ਤੋਂ ਇਲਾਵਾ 4 ਜੀ.ਬੀ. ਤਕ ਰੈਮ ਦੇ ਨਾਲ 4 ਜੀ.ਬੀ. ਤਕ ਵਰਚੁਅਲ ਅਤੇ 128 ਜੀ.ਬੀ. ਤਕ ਦੀ ਸਟੋਰੇਜ ਮਿਲੇਗੀ। ਫੋਨ ’ਚ Exynos 850 ਪ੍ਰੋਸੈਸਰ ਦਿੱਤਾ ਗਿਆ ਹੈ ਜੋ ਕਿ ਇਕ ਆਕਟਾ ਕੋਰ ਪ੍ਰੋਸੈਸਰ ਹੈ। ਦੱਸ ਦੇਈਏ ਕਿ ਪਿਛਲੇ ਸਾਲ ਲਾਂਚ ਹੋਏ ਗਲੈਕਸੀ ਐੱਫ 12 ’ਚ ਵੀ ਇਹ ਪ੍ਰੋਸੈਸਰ ਸੀ। ਡਿਸਪਲੇਅ ’ਤੇ ਗੋਰਿਲਾ ਗਲਾਸ 5 ਦਾ ਪ੍ਰੋਟੈਕਸ਼ਨ ਹੈ। 

ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਹੈ ਜਿਸ ਵਿਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 5 ਮੈਗਾਪਿਕਸਲ ਦਾ ਅਲਟਰਾ ਵਾਈਡ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਸੈਂਸਰ ਹੈ। ਸੈਲਫੀ ਲਈ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। 

ਕੁਨੈਕਟੀਵਿਟੀ ਲਈ ਫੋਨ ’ਚ 4G LTE, Wi-Fi, ਬਲੂਟੁੱਥ v5.0, GPS/ A-GPS, USB ਟਾਈਪ-ਸੀ ਪੋਰਟ ਅਤੇ 3.5mm ਦਾ ਹੈੱਡਫੋਨ ਜੈੱਕ ਦਿੱਤਾ ਗਿਆ ਹੈ। ਫੋਨ ਦੇ ਪਾਵਰ ਬਟਨ ’ਚ ਫਿੰਗਰਪ੍ਰਿੰਟ ਸੈਂਸਰ ਹੈ। ਇਸ ਵਿਚ 6000mAh ਦੀ ਬੈਟਰੀ ਹੈ ਜੋ 15 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।


Rakesh

Content Editor

Related News