ਸਨੈਪਡ੍ਰੈਗਨ ਪ੍ਰੋਸੈਸਰ ਨਾਲ ਸੈਮਸੰਗ ਦਾ ਨਵਾਂ ਫੋਨ ਭਾਰਤ ’ਚ ਲਾਂਚ, ਜਾਣੋ ਕੀਮਤ

Tuesday, Mar 08, 2022 - 08:13 PM (IST)

ਗੈਜੇਟ ਡੈਸਕ– ਸੈਮਸੰਗ ਨੇ ਭਾਰਤੀ ਬਾਜ਼ਾਰ ’ਚ ਗਲੈਕਸੀ ਐੱਫ-ਸੀਰੀਜ਼ ਦੇ ਨਵੇਂ ਫੋਨ Samsung Galaxy F23 5G ਨੂੰ ਲਾਂਚ ਕਰ ਦਿੱਤਾ ਹੈ। ਇਹ ਫੋਨ Galaxy F22 ਦਾ ਅਪਗ੍ਰੇਡਿਡ ਵਰਜ਼ਨ ਹੈ ਜਿਸਨੂੰ ਪਿਛਲੇ ਸਾਲ ਲਾਂਚ ਕੀਤਾ ਗਿਆ ਸੀ। Samsung Galaxy F23 5G ’ਚ ਆਕਟਾ-ਕੋਰ ਪ੍ਰੋਸੈਸਰ ਦਿੱਤਾ ਗਿਆ ਹੈ ਜੋ ਕਿ ਸਨੈਪਡ੍ਰੈਗਨ ਹੈ। ਇਸ ਵਿਚ ਤਿੰਨ ਰੀਅਰ ਕੈਮਰੇ ਹਨ। ਫੋਨ ਦੀ ਇਕ ਹੋਰ ਖਾਸੀਅਤ ਇਹ ਹੈ ਕਿ ਇਸ ਵਿਚ 120Hz ਰਿਫ੍ਰੈਸ਼ ਰੇਟ ਵਾਲੀ ਡਿਸਪਲੇਅ ਹੈ। 

ਕੀਮਤ
ਫੋਨ ਦੇ 4 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 17,499 ਰੁਪਏ ਹੈ। ਉਥੇ ਹੀ 6 ਜੀ.ਬੀ. ਰੈਮ ਦੇ ਨਾਲ 128 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 18,499 ਰੁਪਏ ਹੈ। ਫੋਨ ਨੂੰ ਐਕਵਾ ਬਲਿਊ ਅਤੇ ਫਾਰੇਸਟ ਗਰੀਨ ਰੰਗ ’ਚ ਖ਼ਰੀਦਿਆ ਜਾ ਸਕੇਗਾ। ਫੋਨ ਦੀ ਵਿਕਰੀ 16 ਮਾਰਚ ਨੂੰ ਦੁਪਹਿਰ 12 ਵਜੇ ਫਲਿਪਕਾਰਟ ਅਤੇ ਸੈਮਸੰਗ ਦੀ ਸਾਈਟ ’ਤੇ ਹੋਵੇਗੀ। ICICI ਬੈਂਕ ਕਾਰਡ ਦੇ ਨਾਲ 1,000 ਰੁਪਏ ਦੀ ਛੋਟ ਮਿਲੇਗੀ। ਇਸਤੋਂ ਇਲਾਵਾ ਫੋਨ ਦੇ ਨਾਲ ਦੋ ਮਹੀਨਿਆਂ ਲਈ ਯੂਟਿਊਬ ਪ੍ਰੀਮੀਅਮ ਦਾ ਸਬਸਕ੍ਰਿਪਸ਼ਨ ਵੀ ਮਿਲੇਗਾ। 

Samsung Galaxy F23 5G ਦੇ ਫੀਚਰਜ਼
ਫੋਨ ’ਚ ਐਂਡਰਾਇਡ 12 ਆਧਾਰਿਤ One UI 4.1 ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਸ ਫੋਨ ਨੂੰ ਦੋ ਸਾਲ ਤਕ ਸਾਫਟਵੇਅਰ ਅਪਡੇਟ ਮਿਲੇਗਾ ਅਤੇ ਚਾਰ ਸਾਲਾਂ ਤਕ ਸਕਿਓਰਿਟੀ ਅਪਡੇਟ ਮਿਲਗਾ। ਫੋਨ ’ਚ 6.6 ਇੰਚ ਦੀ ਐੱਚ.ਡੀ. ਲੱਸ ਇਨਫਿਨਿਟੀ ਡਿਸਪਲੇਅ ਦਿੱਤੀ ਗਈ ਹੈ ਜਿਸ ’ਤੇ ਕਾਰਨਿੰਗ ਗੋਰਿੱਲਾ ਗਲਾਸ 5 ਦਾ ਪ੍ਰੋਟੈਕਸ਼ਨ ਹੈ। ਫੋਨ ’ਚ ਸਨੈਪਡ੍ਰੈਗਨ 750ਜੀ ਪ੍ਰੋਸੈਸਰ, 6 ਜੀ.ਬੀ. ਤਕ ਰੈਮ ਅਤੇ 6 ਜੀ.ਬੀ. ਤਕ ਵਰਚੁਅਲ ਰੈਮ ਦੇ ਨਾਲ 128 ਜੀ.ਬੀ. ਤਕ ਦੀ ਸਟੋਰੇਜ ਹੈ। 

ਫੋਨ ’ਚ ਤਿੰਨ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ ਸੈਮਸੰਗ ISOCELL JN1 ਸੈਂਸਰ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਹੈ। ਸੈਲਫੀ ਲਈ 8 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। 

ਕੁਨੈਕਟੀਵਿਟੀ ਲਈ ਫੋਨ ’ਚ 5G, 4G LTE, Wi-Fi, ਬਲੂਟੁੱਥ, GPS/A-GPS, NFC, USB Type-C ਅਤੇ 3.5mm ਦੇ ਹੈੱਡਫੋਨ ਜੈੱਕ ਦੇ ਨਾਲ ਡਾਲਬੀ ਐਟਮਾਸ ਆਡੀਓ ਦਾ ਸਪੋਰਟ ਹੈ। ਫੋਨ ’ਚ 5000mAh ਦੀ ਬੈਟਰੀ ਹੈ ਜਿਸਦੇ ਨਾਲ 25 ਵਾਟ ਦੀ ਫਾਸਟ ਚਾਰਜਿੰਗ ਦਾ ਸਪੋਰਟ ਹੈ। 


Rakesh

Content Editor

Related News