ਰੈੱਡਮੀ ਨੋਟ 10 ਨੂੰ ਟੱਕਰ ਦੇਣ ਲਈ ਸੈਮਸੰਗ ਨੇ ਲਾਂਚ ਕੀਤਾ ਗਲੈਕਸੀ ਐੱਮ21 ਦਾ 2021 ਐਡੀਸ਼ਨ

Thursday, Jul 22, 2021 - 11:32 AM (IST)

ਰੈੱਡਮੀ ਨੋਟ 10 ਨੂੰ ਟੱਕਰ ਦੇਣ ਲਈ ਸੈਮਸੰਗ ਨੇ ਲਾਂਚ ਕੀਤਾ ਗਲੈਕਸੀ ਐੱਮ21 ਦਾ 2021 ਐਡੀਸ਼ਨ

ਗੈਜੇਟ ਡੈਸਕ– ਸੈਮਸੰਗ ਨੇ ਭਾਰਤੀ ਬਾਜ਼ਾਰ ’ਚ ਗਲੈਕਸੀ ਐੱਮ-ਸੀਰੀਜ਼ ਤਹਿਤ ਆਪਣਾ ਇਕ ਨਵਾਂ ਸਮਾਰਟਫੋਨ ਸੈਮਸੰਗ ਗਲੈਕਸੀ ਐੱਮ21 2021 ਐਡੀਸ਼ਨ ਲਾਂਚ ਕਰ ਦਿੱਤਾ ਹੈ। ਇਹ ਪਿਛਲੇ ਸਾਲ ਲਾਂਚ ਹੋਏ ਸੈਮਸੰਗ ਗਲੈਕਸੀ ਐੱਮ21 ਦਾ ਅਪਗ੍ਰੇਡਿਡ ਵਰਜ਼ਨ ਹੈ। ਗਲੈਕਸੀ ਐੱਮ21 2021 ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦੇ ਨਾਲ 6000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਵਿਚ ਵਾਟਰਡ੍ਰੋਪ ਨੌਚ ਡਿਸਪਲੇਅ ਹੈ। ਗਲੈਕਸੀ ਐੱਮ21 2021 ਐਡੀਸ਼ਨ ਦਾ ਮੁਕਾਬਲਾ ਰੈੱਮਡੀ ਨੋਟ 10 ਅਤੇ ਰੀਅਲਮੀ ਨਾਰਜ਼ੋ 30 ਵਰਗੇ ਸਮਾਰਟਫੋਨਾਂ ਨਾਲ ਹੋਵੇਗਾ। 

Samsung Galaxy M21 2021 Edition ਦੀ ਕੀਮਤ
ਫੋਨ ਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 12,499 ਰੁਪਏ ਹੈ। ਉਥੇ ਹੀ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 14,499 ਰੁਪਏ ਹੈ। ਫੋਨ ਨੂੰ ਆਰਕਟਿਕ ਬਲਿਊ ਅਤੇ ਚਾਰਕੋਲ ਬਲੈਕ ਰੰਗ ’ਚ ਖਰੀਦਿਆ ਜਾ ਸਕੇਗਾ। ਇਸ ਫੋਨ ਦੀ ਵਿਕਰੀ 26 ਜੁਲਾਈ ਨੂੰ ਦੁਪਹਿਰ 12 ਵਜੇ ਐਮੇਜ਼ਾਨ ਇੰਡੀਆ ਰਾਹੀਂ ਹੋਵੇਗੀ। 

PunjabKesari

Samsung Galaxy M21 2021 Edition ਦੇ ਫੀਚਰਜ਼
ਫੋਨ ’ਚ ਐਂਡਰਾਇਡ 11 ਆਧਾਰਿਤ One UI Core ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ 6.4 ਇੰਚ ਦੀ ਫੁਲ ਐੱਚ.ਡੀ. ਪਲੱਸ ਸੁਪਰ ਅਮੋਲੇਡ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 1080x2340 ਪਿਕਸਲ ਹੈ। ਫੋਨ ’ਚ ਆਕਟਾ-ਕੋਰ ਐਕਸੀਨੋਸ 9611 ਪ੍ਰੋਸੈਸਰ, ਗ੍ਰਾਫਿਕਸ ਲਈ Mali-G72 MP3 GPU, 6 ਜੀ.ਬੀ. LPDDR4x ਰੈਮ ਅਤੇ 128 ਜੀ.ਬੀ. ਤਕ ਦੀ ਸਟੋਰੇਜ ਮਿਲੇਗੀ। 

ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ ਵਿਚ ਪ੍ਰਾਈਮਰੀ ਲੈੱਨਜ਼ 48 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ ਅਤੇ ਤੀਜਾ ਲੈੱਨਜ਼ 5 ਮੈਗਾਪਿਕਸਲ ਦਾ ਡੈੱਫਥ ਸੈਂਸਰ ਹੈ। ਪ੍ਰਾਈਮਰੀ ਲੈੱਨਜ਼ ਸੈਮਸੰਗ ਦਾ ISOCELL GM 2ਹੈ। ਸੈਲਫੀ ਲਈ ਫੋਨ ’ਚ 20 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। 

ਕੁਨੈਕਟੀਵਿਟੀ ਲਈਫੋਨ ’ਚ 4ਜੀ, VoLTE, ਵਾਈ-ਫਾਈ, ਬਲੂਟੁੱਥ, ਜੀ.ਪੀ.ਐੱਸ./ਏ-ਜੀ.ਪੀ.ਐੱਸ., ਯੂ.ਐੱਸ.ਬੀ. ਟਾਈਪ-ਸੀ ਪੋਰਟ, 3.5mm ਦਾ ਹੈੱਡਫੋਨ ਜੈੱਕ ਅਤੇ ਬੈਕ ਪੈਨਲ ’ਤੇ ਫਿੰਗਰਪ੍ਰਿੰਟ ਸੈਂਸਰ ਹੈ। ਇਸ ਵਿਚ 6000mAh ਦੀ ਬੈਟਰੀ ਹੈ ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸੁਪੋਰਟ ਕਰਦੀ ਹੈ। 


author

Rakesh

Content Editor

Related News