ਸੈਮਸੰਗ ਦਾ 108MP ਕੈਮਰੇ ਵਾਲਾ ਨਵਾਂ 5ਜੀ ਸਮਾਰਟਫੋਨ ਭਾਰਤ ’ਚ ਲਾਂਚ, ਜਾਣੋ ਕੀਮਤ

04/22/2022 1:13:44 PM

ਗੈਜੇਟ ਡੈਸਕ– ਸੈਮਸੰਗ ਦਾ ਨਵਾਂ ਸਮਾਰਟਫੋਨ Samsung Galaxy M53 5G ਭਾਰਤ ’ਚ ਲਾਂਚ ਕਰ ਦਿੱਤਾ ਗਿਆ ਹੈ। ਫੋਨ ’ਚ ਮੀਡੀਆਟੈੱਕ ਡਾਈਮੈਂਸਿਟੀ 900 ਪ੍ਰੋਸੈਸਰ ਦੇ ਨਾਲ 6.7 ਇੰਚ ਦੀ ਸੁਪਰ ਐਮੋਲੇਡ ਪਲੱਸ ਡਿਸਪਲੇਅ ਹੈ ਜਿਸਦਾ ਰਿਫ੍ਰੈਸ਼ ਰੇਟ 120Hz ਹੈ। ਸੈਮਸੰਗ ਦੇ ਇਸ ਫੋਨ ’ਚ 108 ਮੈਗਾਪਿਕਸਲ ਦਾ ਕਵਾਡ ਕੈਮਰਾ ਸੈੱਟਅਪ ਹੈ। Samsung Galaxy M53 5G ’ਚ ਐਂਡਰਾਇਡ 12 ਦਿੱਤਾ ਗਿਆ ਹੈ। ਫੋਨ ’ਚ 5000mAh ਦੀ ਬੈਟਰੀ ਹੈ ਜਿਸਦੇ ਨਾਲ 25 ਵਾਟ ਦੀ ਫਾਸਟ ਚਾਰਜਿੰਗ ਹੈ।

Samsung Galaxy M53 5G ਦੀ ਕੀਮਤ
Samsung Galaxy M53 5G ਦੇ 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 23,999 ਰੁਪਏ ਹੈ। ਉੱਥੇ ਹੀ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 25,999 ਰੁਪਏ ਰੱਖੀ ਗਈ ਹੈ। ICICI ਬੈਂਕ ਦੇ ਕ੍ਰੈਡਿਟ ਕਾਰਡ ਰਾਹੀਂ ਫੋਨ ਖ਼ਰੀਦਣ ’ਤੇ 2,500 ਰੁਪਏ ਦੀ ਛੋਟ ਮਿਲੇਗੀ। ਫੋਨ ਨੀਲੇ ਅਤੇ ਹਰੇ ਰੰਗ ’ਚ 29 ਅਪ੍ਰੈਲ ਤੋਂ ਐਮਾਜ਼ੋਨ ਇੰਡੀਆ ਅਤੇ ਸੈਮਸੰਗ ਦੇ ਸਟੋਰ ਦੇ ਨਾਲ ਰਿਟੇਲ ਸਟੋਰਾਂ ਤੋਂ ਖ਼ਰੀਦਿਆ ਜਾ ਸਕੇਗਾ।

Samsung Galaxy M53 5G ਦੇ ਫੀਚਰਜ਼
ਫੋਨ ’ਚ ਐਂਡਰਾਇਡ 12 ਆਧਾਰਿਤ One UI 4.1 ਹੈ। ਫੋਨ ’ਚ 6.7 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਇਨਫਿਨਿਟੀ ਓ ਸੁਪਰ ਐਮੋਲੇਡ ਪਲੱਸ ਡਿਸਪਲੇਅ ਹੈ ਜਿਸਦਾ ਰਿਫ੍ਰੈਸ਼ ਰੇਟ 120Hz ਹੈ। ਡਿਸਪਲੇਅ ’ਤੇ ਗੋਰਿਲਾ ਗਲਾਸ 5 ਦਾ ਪ੍ਰੋਟੈਕਸ਼ਨ ਹੈ। ਫੋਨ ’ਚ ਮੀਡੀਆਟੈੱਕ ਡਾਈਮੈਂਸਿਟੀ 900 ਪ੍ਰੋਸੈਸਰ ਦੇ ਨਾਲ 8 ਜੀ.ਬੀ. ਰੈਮ+128 ਜੀ.ਬੀ. ਤਕ ਦੀ ਸਟੋਰੇਜ ਹੈ। ਫੋਨ ਦੇ ਨਾਲ 8 ਜੀ.ਬੀ. ਵਰਚੁਅਲ ਰੈਮ ਵੀ ਮਿਲੇਗੀ ਯਾਨੀ ਕੁਲ 16 ਜੀ.ਬੀ. ਦੀ ਸਟੋਰੇਜ ਹੈ।

ਸੈਮਸੰਗ ਦੇ ਇਸ ਫੋਨ ’ਚ ਚਾਰ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 108 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ ਅਲਟਰਾ ਵਾਈਡ, ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਡੈਫਥ ਅਤੇ ਚੌਥਾ ਲੈੱਨਜ਼ 2 ਮੈਗਾਪਿਕਸਲ ਦਾ ਮੈਕ੍ਰੋ ਹੈ। ਸੈਲਫੀ ਲਈ ਫੋਨ ’ਚ 32 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ।

ਕੁਨੈਕਟੀਵਿਟੀ ਲਈ ਫੋਨ ’ਚ 5G, 4G LTE, Wi-Fi, ਬਲੂਟੁੱਥ v5.2, GPS/A-GPS ਅਤੇ USB ਟਾਈਪ-ਸੀ ਪੋਰਟ ਦੇ ਨਾਲ ਫਿੰਗਰਪ੍ਰਿੰਟ ਸੈਂਸਰ ਅਤੇ 5000mAh ਦੀ ਬੈਟਰੀ ਹੈ ਜਿਸਦੇ ਨਾਲ 25 ਵਾਟ ਦੀ ਫਾਸਟ ਚਾਰਜਿੰਗ ਹੈ ਪਰ ਚਾਰਜਰ ਬਾਕਸ ’ਚ ਨਹੀਂ ਮਿਲੇਗਾ।


Rakesh

Content Editor

Related News