64MP ਕੈਮਰਾ ਤੇ 5000mAh ਦੀ ਬੈਟਰੀ ਨਾਲ ਲਾਂਚ ਹੋਇਆ Samsung Galaxy Wide 5

Friday, Sep 10, 2021 - 02:20 PM (IST)

64MP ਕੈਮਰਾ ਤੇ 5000mAh ਦੀ ਬੈਟਰੀ ਨਾਲ ਲਾਂਚ ਹੋਇਆ Samsung Galaxy Wide 5

ਗੈਜੇਟ ਡੈਸਕ– ਸੈਮਸੰਗ ਨੇ ਆਪਣੇ ਨਵੇਂ ਸਮਾਰਟਫੋਨ Samsung Galaxy Wide 5 ਨੂੰ ਦੱਖਣ ਕੋਰੀਆ ’ਚ ਲਾਂਚ ਕਰ ਦਿੱਤਾ ਹੈ। ਸੈਮਸੰਗ ਗਲੈਕਸੀ ਵਾਇਡ 5 ਨੂੰ ਸੈਮਸੰਗ ਨੇ ਐੱਸ.ਕੇ. ਟੈਲੀਕਾਮ ਦੀ ਸਾਂਝੇਦਾਰੀ ’ਚ ਪੇਸ਼ ਕੀਤਾ ਹੈ ਅਤੇ ਫੋਨ ਦੀ ਵਿਕਰੀ ਵੀ ਟੈਲੀਕਾਮ ਦੀ ਸਾਈਟ ’ਤੇ ਹੀ ਹੋਵੇਗੀ। ਸੈਮਸੰਗ ਗਲੈਕਸੀ ਵਾਇਡ 5 ਦੇ ਖਾਸ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿਚ ਨੌਚ ਡਿਸਪਲੇਅ ਨਾਲ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਅਤੇ ਟ੍ਰਿਪਲ ਰੀਅਰ ਕੈਮਰਾ ਵੀ ਮਿਲੇਗਾ ਜਿਸ ਵਿਚ ਪ੍ਰਾਈਮਰੀ ਲੈੱਨਜ਼ 64 ਮੈਗਾਪਿਕਸਲ ਦਾ ਹੋਵੇਗਾ। 

Samsung Galaxy Wide 5 ਦੀ ਕੀਮਤ
ਸੈਮਸੰਗ ਦੇ ਇਸ ਨਵੇਂ ਫੋਨ ਦੀ ਕੀਮਤ 4,49,900 KRW (ਕਰੀਬ 28,200 ਰੁਪਏ) ਹੈ। ਫੋਨ ਨੂੰ 6 ਜੀ.ਬੀ. ਰੈਮ ਅਤੇ 128 ਜੀ.ਬੀ. ਸਟੋਰੇਜ ਨਾਲ ਇਕ ਹੀ ਮਾਡਲ ’ਚ ਪੇਸ਼ ਕੀਤਾ ਗਿਆ ਹੈ। ਇਸ ਨੂੰ ਕਾਲੇ, ਚਿੱਟੇ ਅਤੇ ਨੀਲੇ ਰੰਗ ’ਚ ਖਰੀਦਿਆ ਜਾ ਸਕੇਗਾ। ਭਾਰਤ ’ਚ ਇਸ ਫੋਨ ਦੇ ਆਉਣ ਦੀ ਫਿਲਹਾਲ ਕੋਈ ਖਬਰ ਨਹੀਂ ਹੈ। 

Samsung Galaxy Wide 5 ਦੇ ਫੀਚਰਜ਼
ਫੋਨ ’ਚ ਐਂਡਰਾਇਡ 11 ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ ਡਿਊਲ ਸਿਮ ਸਪੋਰਟ ਹੈ। ਫੋਨ ’ਚ 6.6 ਇੰਚ ਦੀ ਫੁਲ-ਐੱਚ.ਡੀ. ਪਲੱਸ ਇਨਫਿਨਿਟੀ ਵੀ ਡਿਸਪਲੇਅ ਹੈ ਅਤੇ ਇਸ ਵਿਚ ਮੀਡੀਆਟੈੱਕ ਡਾਈਮੈਂਸਿਟੀ 700 ਪ੍ਰੋਸੈਸਰ ਹੈ। ਇਸ ਫੋਨ ’ਚ 6 ਜੀ.ਬੀ. ਰੈਮ ਨਾਲ 128 ਜੀ.ਬੀ. ਸਟੋਰੇਜ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 1 ਟੀ.ਬੀ. ਤਕ ਵਧਾਇਆ ਜਾ ਸਕਦਾ ਹੈ। 

ਸੈਮਸੰਗ ਦੇ ਇਸ ਫੋਨ ’ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ ਵਿਚ ਪ੍ਰਾਈਮਰੀ ਲੈੱਨਜ਼ 64 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 5 ਮੈਗਾਪਿਕਸਲ ਦਾ ਹੈ ਅਤੇ ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਡੈੱਫਥ ਸੈਂਸਰ ਹੈ। ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। 

ਫੋਨ ’ਚ 5000mAh ਦੀ ਬੈਟਰੀ ਹੈ ਅਤੇ ਇਸ ਵਿਚ ਸਾਈਡ ਮਾਊਂਡੇਟ ਫਿੰਗਰਪ੍ਰਿੰਟ ਸੈਂਸਰ ਦਿੱਤਾ ਗਿਆ ਹੈ। ਕੁਨੈਕਟੀਵਿਟੀ ਲਈ ਫੋਨ ’ਚ 4ਜੀ, ਵਾਈ-ਫਾਈ, ਬਲੂਟੁੱਥ ਅਤੇ 3.5mm ਦਾ ਹੈੱਡਫੋਨ ਜੈੱਕ ਹੈ। 


author

Rakesh

Content Editor

Related News