ਸੈਮਸੰਗ ਨੇ ਭਾਰਤ ''ਚ ਲਾਂਚ ਕੀਤਾ Galaxy J2 Ace ਸਮਾਰਟਫੋਨ, ਜਾਣੋ ਕੀਮਤ ਤੇ ਫੀਚਰਜ਼
Sunday, Jan 15, 2017 - 04:31 PM (IST)

ਜਲੰਧਰ- ਕੋਰੀਆਈ ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਨੇ ਭਾਰਤ ''ਚ ਆਪਣੇ ਐਂਟਰੀ-ਲੈਵਲ ਜੇ ਸੀਰੀਜ਼ ਦੇ ਤਹਿਤ ਨਵਾਂ ਸਮਾਰਟਫੋਨ ਗਲੈਕਸੀ ਜੇ2 ਏਸ ਲਾਂਚ ਕਰ ਦਿੱਤਾ ਹੈ ਜਿਸ ਦੀ ਕੀਮਤ 8,490 ਰੁਪਏ ਰੱਖੀ ਗਈ ਹੈ। ਇਸ ਨੂੰ ਕਾਲੇ, ਗੋਲਡ ਅਤੇ ਸਿਲਵਰ ਰੰਗ ''ਚ 16 ਜਨਵਰੀ ਤੋਂ ਵਿਕਰੀ ਲਈ ਉਪਲੱਬਧ ਕੀਤਾ ਜਾਵੇਗਾ। ਇਸ ਸਮਾਰਟਫੋਨ ''ਚ 5-ਇੰਚ ਦੀ (540x960 ਪਿਕਸਲ) ਰੈਜ਼ੋਲਿਊਸ਼ਨ ਨੂੰ ਸਪੋਰਟ ਕਰਨ ਵਾਲੀ ਕਿਊ.ਐੱਚ.ਡੀ. ਡਿਸਪਲੇ ਦਿੱਤੀ ਗਈ ਹੈ। ਫੋਨ ''ਚ ਟਰਬੋ ਸਪੀਡ ਟੈਕਨਾਲੋਜੀ (ਟੀ.ਐੱਸ.ਟੀ.) ''ਤੇ ਕੰਮ ਕਰਨ ਵਾਲਾ 1.4 ਗੀਗਾਹਰਟਜ਼ ਕਵਾਡ-ਕੋਰ ਪ੍ਰੋਸੈਸਰ ਮੌਜੂਦ ਹੈ ਜੋ ਐਪਸ ਅਤੇ ਗੇਮਜ਼ ਚਲਾਉਣ ''ਚ ਮਦਦ ਕਰੇਗਾ। ਇਸ ਵਿਚ 1.5 ਜੀ.ਬੀ. ਰੈਮ ਦੇ ਨਾਲ 8 ਜੀ.ਬੀ. ਦੀ ਇਨਬਿਲਟ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ 256 ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ।
ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਇਸ ਫੋਨ ''ਚ ਐੱਲ.ਈ.ਡੀ. ਫਲੈਸ਼ ਦੇ ਨਾਲ 8 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। ਕੁਨੈਕਟੀਵਿਟੀ ਦੀ ਗੱਲ ਕੀਤੀ ਜਾਵੇ ਤਾਂ ਇਸ 4ਜੀ/ਐੱਲ.ਟੀ.ਈ. ਸਮਾਰਟਫੋਨ ''ਚ ਡੁਅਲ ਸਿਮ, ਵਾਈ-ਫਾਈ (802.11 ਬੀ/ਜੀ/ਐੱਨ), ਹਾਟਸਪਾਟ, ਬਲੂਟੁਥ 4.2, ਜੀ.ਪੀ.ਐੱਸ. ਅਤੇ ਯੂ.ਐੱਸ.ਬੀ. 2.0 ਦੀ ਸਪੋਰਟ ਮੌਜੂਦ ਹੈ। ਇਸ ਸਮਾਟਫੋਨ ਨੂੰ ਪਾਵਰ ਦੇਣ ਦਾ ਕੰਮ 2600 ਐੱਮ.ਏ.ਐੱਚ. ਦੀ ਬੈਟਰੀ ਕਰੇਗੀ।