ਸੈਮਸੰਗ ਨੇ ਭਾਰਤ ''ਚ ਲਾਂਚ ਕੀਤੇ 2 ਨਵੇਂ ਸਮਾਰਟਫੋਨ, ਜਾਣੋ ਕੀਮਤ ਤੇ ਫੀਚਰਸ

6/2/2020 10:07:18 PM

ਗੈਜੇਟ ਡੈਸਕ—ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਨੇ ਬਜਟ ਰੇਂਜ 'ਚ ਗਲੈਕਸੀ ਐੱਮ11(Samsung Galaxy M11) ਅਤੇ ਗਲੈਕਸੀ ਐੱਮ01 (Samsung Galaxy M01) ਨੂੰ ਭਾਰਤ 'ਚ ਲਾਂਚ ਕਰ ਦਿੱਤਾ ਹੈ। ਯੂਜ਼ਰਸ ਨੂੰ ਸੈਮਸੰਗ ਦੇ ਦੋਵੇਂ ਲੇਟੈਸਟ ਸਮਾਰਟਫੋਨ 'ਚ ਪੰਚ-ਹੋਲ ਡਿਸਪਲੇਅ, ਸ਼ਾਨਦਾਰ ਕੈਮਰਾ ਅਤੇ ਦਮਦਾਰ ਪ੍ਰੋਸੈਸਰ ਮਿਲਿਆ ਹੈ। ਇਸ ਤੋਂ ਇਲਾਵਾ ਦੋਵਾਂ ਡਿਵਾਈਸ 'ਚ ਐਂਡ੍ਰਾਇਡ 10 ਆਪਰੇਟਿੰਗ ਸਿਸਟਮ ਦਾ ਸਪੋਰਟ ਵੀ ਦਿੱਤਾ ਗਿਆ ਹੈ।

PunjabKesari

ਕੀਮਤ
ਸੈਮਸੰਗ ਗਲੈਕਸੀ ਐੱਮ11 ਸਮਾਰਟਫੋਨ ਦੇ 3ਜੀ.ਬੀ .ਰੈਮ+32ਜੀ.ਬੀ. ਸਟੋਰੇਜ਼ ਵੇਰੀਐਂਟ ਦੀ ਕੀਮਤ 10,999 ਰੁਪਏ ਅਤੇ 4ਜੀ.ਬੀ. ਰੈਮ+64ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 12,999 ਰੁਪਏ ਹੈ। ਉੱਥੇ ਗਲੈਕਸੀ ਐੱਮ01 ਸਮਾਰਟਫੋਨ ਦੇ 3ਜੀ.ਬੀ .ਰੈਮ+32ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 8,999 ਰੁਪਏ ਨਾਲ ਪ੍ਰਾਈਸ ਟੈਗ ਨਾਲ ਬਾਜ਼ਾਰ 'ਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਸਮਾਰਟਫੋਨ ਨੂੰ ਬਲੂ, ਬਲੈਕ ਅਤੇ ਵਾਇਲੇਟ ਕਲਰ ਆਪਸ਼ਨ ਨਾਲ ਖਰੀਦਿਆ ਜਾ ਸਕੇਗਾ।

PunjabKesari

ਸੈਮਸੰਗ ਗਲੈਕਸੀ ਐੱਮ11 ਦੇ ਸਪੈਸੀਫਿਕੇਸ਼ਨਸ
ਸੈਮਸੰਗ ਗਲੈਕਸੀ ਐੱਮ11 'ਚ 6.4 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 720x1560 ਪਿਕਸਲ ਹੈ। ਇਸ ਸਮਾਰਟਫੋਨ 'ਚ ਆਕਟਾ-ਕੋਰ ਪ੍ਰੋਸੈਸਰ ਦਾ ਸਪੋਰਟ ਦਿੱਤਾ ਗਿਆ ਹੈ। ਉੱਥੇ, ਇਹ ਸਮਾਰਟਫੋਨ ਐਂਡ੍ਰਾਇਡ 10 'ਤੇ ਆਧਾਰਿਤ One UI 2.0 ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ।

PunjabKesari

ਕੈਮਰਾ
ਯੂਜ਼ਰਸ ਨੂੰ ਇਸ ਸਮਾਰਟਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਮਿਲਦਾ ਹੈ ਜਿਸ 'ਚ 13 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ, 5 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਸ਼ੂਟਰ ਅਤੇ 2 ਮੈਗਾਪਿਕਸਲ ਦਾ ਡੈਪਥ ਸੈਂਸਰ ਮੌਜੂਦ ਹੈ। ਇਸ ਤੋਂ ਇਲਾਵਾ ਇਸ ਸਮਾਰਟਫੋਨ ਦੇ ਫਰੰਟ 'ਚ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 5,000 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ ਕਿ 15 ਵਾਟ ਫਾਸਟ ਚਾਰਜਿੰਗ ਸਪੋਰਟ ਕਰਦਾ ਹੈ।

PunjabKesari

ਸੈਮਸੰਗ ਗਲੈਕਸੀ ਐੱਮ01 ਦੇ ਸਪੈਸੀਫਿਕੇਸ਼ਨਸ
ਸੈਮਸੰਗ ਗਲੈਕਸੀ ਐੱਮ01 'ਚ 5.71 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 720x1560 ਪਿਕਸਲ ਹੈ। ਇਸ ਸਮਾਰਟਫੋਨ 'ਚ ਆਕਟਾ-ਕੋਰ ਕੁਆਲਕਾਮ ਸਨੈਪਡਰੈਗਨ 435 ਪ੍ਰੋਸੈਸਰ ਦਾ ਸਪੋਰਟ ਦਿੱਤਾ ਗਿਆ ਹੈ। ਉੱਥੇ ਇਹ ਸਮਾਰਟਫੋਨ ਐਂਡ੍ਰਾਇਡ 10 'ਤੇ ਆਧਾਰਿਤ One UI 2.0 ਆਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ।

PunjabKesari

ਕੈਮਰਾ
ਯੂਜ਼ਰਸ ਨੂੰ ਇਸ ਸਮਾਰਟਫੋਨ 'ਚ ਡਿਊਲ ਰੀਅਰ ਕੈਮਰਾ ਸੈਟਅਪ ਮਿਲਿਆ ਹੈ, ਜਿਸ 'ਚ 13 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ ਅਤੇ 2 ਮੈਗਾਪਿਕਸਲ ਦਾ ਸੈਂਸਰ ਮੌਜੂਦ ਹੈ। ਇਸ ਤੋਂ ਇਲਾਵਾ ਇਸ ਸਮਾਰਟਫੋਨ ਦੇ ਫਰੰਟ 'ਚ 5 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਉੱਥੇ ਫੋਨ ਨੂੰ ਪਾਵਰ ਦੇਣ ਲਈ ਇਸ 'ਚ 4,000 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ।

PunjabKesari

ਦੱਸਣਯੋਗ ਹੈ ਕਿ ਸੈਮਸੰਗ ਨੇ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਮੋਬਾਇਲ ਸਮੇਤ ਆਪਣੇ ਸਾਰੇ ਪ੍ਰੋਡਕਟਸ ਦੀ ਵਾਰੰਟੀ 15 ਜੂਨ 2020 ਤਕ ਵਧਾ ਦਿੱਤੀ ਹੈ। ਇਹ ਉਨ੍ਹਾਂ ਸਾਰੇ ਉਤਪਾਦਾਂ ਲਈ ਹੋਵੇਗਾ ਜਿਨ੍ਹਾਂ ਦੀ ਵਾਰੰਟੀ 30 ਮਾਰਚ ਜਾਂ 31 ਮਈ 2020 'ਚ ਖਤਮ ਹੋ ਗਈ ਹੈ।


Karan Kumar

Content Editor Karan Kumar