ਦਮਦਾਰ ਬੈਟਰੀ ਨਾਲ ਸੈਮਸੰਗ ਭਾਰਤ ''ਚ ਜਲਦ ਲਾਂਚ ਕਰੇਗੀ ਇਹ ਸਮਾਰਟਫੋਨ

06/03/2020 12:30:20 AM

ਗੈਜੇਟ ਡੈਸਕ—ਸੈਮਸੰਗ 'ਏ' ਸੀਰੀਜ਼ ਦੇ ਸ਼ਾਨਦਾਰ ਸਮਾਰਟਫੋਨ ਏ21 ਐੱਸ (Samsung Galaxy A21s) ਨੂੰ ਭਾਰਤ 'ਚ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਮਾਰਟਫੋਨ ਦੀਆਂ ਕਈ ਰਿਪੋਰਟਸ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਲੀਕ ਹੋ ਚੁੱਕੀਆਂ ਹਨ। ਉੱਥੇ, ਹੁਣ ਇਕ ਹੋਰ ਰਿਪੋਰਟ ਸਾਹਮਣੇ ਆਈ ਹੈ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਕੰਪਨੀ ਗਲੈਕਸੀ ਏ21ਐੱਸ ਸਮਾਰਟਫੋਨ ਨੂੰ 5,000 ਐੱਮ.ਏ.ਐੱਚ. ਦੀ ਬੈਟਰੀ ਨਾਲ ਭਾਰਤੀ ਬਾਜ਼ਾਰ 'ਚ ਜਲਦ ਪੇਸ਼ ਕੀਤਾ ਜਾਵੇਗਾ। ਹਾਲਾਂਕਿ, ਕੰਪਨੀ ਨੇ ਅਜੇ ਤੱਕ ਗਲੈਕਸੀ ਏ21 ਐੱਸ ਦੀ ਲਾਂਚਿੰਗ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। 91 ਮੋਬਾਇਲਸ ਦੀ ਰਿਪੋਰਟ ਮੁਤਾਬਕ ਸੈਮਸੰਗ ਆਗਾਮੀ ਗਲੈਕਸੀ ਏ21ਐੱਸ ਸਮਾਰਟਫੋਨ ਨੂੰ ਇਸ ਮਹੀਨੇ  ਭਾਰਤੀ ਬਾਜ਼ਾਰ 'ਚ ਪੇਸ਼ ਕਰੇਗੀ।

ਕੀਮਤ
ਸਾਹਮਣੇ ਆਈ ਰਿਪੋਰਟਸ ਮੁਤਾਬਕ ਕੰਪਨੀ ਗਲੈਕਸੀ ਏ21ਐੱਸ ਸਮਾਰਟਫੋਨ ਦੀ ਕੀਮਤ 15,000 ਤੋਂ 18,000 ਰੁਪਏ 'ਚ ਰੱਖੇਗੀ। ਉੱਥੇ ਇਹ ਸਮਾਰਟਫੋਨ ਵੀਵੋ, ਸ਼ਾਓਮੀ, ਓਪੋ ਅਤੇ ਰੀਅਲਮੀ ਦੇ ਡਿਵਾਈਸ ਨੂੰ ਸਖਤ ਟੱਕਰ ਦੇਵੇਗੀ।

ਸਪੈਸੀਫਿਕੇਸ਼ਨਸ
ਕੰਪਨੀ ਨੇ ਇਸ ਸਮਾਰਟਫੋਨ 'ਚ 6.5 ਇੰਚ ਦੀ ਐੱਚ.ਡੀ. ਪਲੱਸ ਟੀ.ਐੱਫ.ਟੀ. ਡਿਸਪਲੇਅ ਦਿੱਤੀ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 720x1600 ਪਿਕਸਲ ਹੈ। ਨਾਲ ਹੀ ਇਸ ਸਮਾਰਟਫੋਨ 'ਚ ਬਿਹਤਰ ਪਰਫਾਰਮੈਂਸ ਲਈ 2.0 ਗੀਗਾਹਰਟਜ਼ ਦਾ ਆਕਟਾ-ਕੋਰ ਪ੍ਰੋਸੈਸਰ ਨਾਲ 3ਜੀ.ਬੀ. ਰੈਮ ਅਤੇ 32ਜੀ.ਬੀ. ਇੰਟਰਨਲ ਸਟੋਰੇਜ਼ ਦਾ ਸਪੋਰਟ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਯੂਜ਼ਰਸ ਨੂੰ ਇਸ ਸਮਾਰਟਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਮਿਲਿਆ ਹੈ, ਜਿਸ 'ਚ 48 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ, 8 ਮੈਗਾਪਿਕਸਲ ਦਾ ਅਲਟਰਾ-ਵਾਇਡ ਲੈਂਸ ਅਤੇ 2 ਮੈਗਾਪਿਕਸਲ ਦਾ ਮੈਕ੍ਰੋ ਲੈਂਸ ਮੌਜੂਦ ਹੈ। ਨਾਲ ਹੀ ਇਸ ਫੋਨ ਦੇ ਫਰੰਟ 'ਚ 16 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਉੱਥੇ ਫੋਨ ਨੂੰ ਪਾਵਰ ਦੇਣ ਲਈ ਇਸ 'ਚ 5,000 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਜੋ ਕਿ 15 ਵਾਟ ਦੀ ਫਾਸਟ ਚਾਰਜਿੰਗ ਸਪੋਰਟ ਕਰਦੀ ਹੈ।


Karan Kumar

Content Editor

Related News