ਲਾਂਚ ਤੋਂ ਪਹਿਲਾਂ ਸੈਮਸੰਗ Galaxy A8 Plus ਦੀ ਵੀਡੀਓ ਲੀਕ

12/12/2017 11:45:55 AM

ਜਲੰਧਰ- ਪਿਛਲੇ ਕਾਫੀ ਸਮੇਂ ਤੋਂ ਚਰਚਾ ਹੈ ਕਿ ਸੈਮਸੰਗ ਆਪਣੇ ਗਲੈਕਸੀ ਏ (2018) ਸੀਰੀਜ਼ 'ਤੇ ਕੰਮ ਕਰ ਰਹੀ ਹੈ। ਹਾਲ ਹੀ 'ਚ ਗਲੈਕਸੀ ਏ (2018) ਸੀਰੀਜ਼ ਦੇ ਸਮਾਰਟਫੋਨ ਬਾਰੇ ਜਾਣਕਾਰੀ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਇਕ ਵਾਰ ਫਿਰ ਤੋਂ ਇਸ ਸਮਾਰਟਫੋਨ ਬਾਰੇ ਲੀਕ ਅਤੇ ਜਾਣਕਾਰੀਆਂ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਹੁਣ ਇਸਸਮਾਰਟਫੋਨ ਦੀ 3 ਮਿੰਟ ਦੀ ਹੈਂਡ-ਆਨ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਸਮਾਰਟਫੋਨ ਨੂੰ ਦਿਖਾਇਆ ਗਿਆ ਹੈ। ਇਸ ਵੀਡੀਓ ਨੂੰ ਦੇਖ ਕੇ ਪਤਾ ਲੱਗ ਰਿਹਾ ਹੈ ਕਿ ਆਖਿਰ ਗਲੈਕਸੀ ਏ8 ਪਲੱਸ (2018) ਸਮਾਰਟਫੋਨ ਕਿਸ ਤਰ੍ਹਾਂ ਦਾ ਹੋਵੇਗਾ। 

ਸਪੈਸੀਫਿਕੇਸ਼ੰਸ ਦੀ ਗੱਲ ਕਰੀਏ ਤਾਂ ਇਸ ਵਿਚ 6-ਇੰਚ ਦੀ (2220x1080 ਪਿਕਸਲ) ਸੁਪਰ AMOLED ਇਨਫਿਨਟੀ ਡਿਸਪਲੇਅ ਦਿੱਤੀ ਜਾ ਸਕਦੀ ਹੈ। ਇਸ ਸਮਾਰਟਫੋਨ 'ਚ 2.2 ਗੀਗਾਹਰਟਜ਼ ਆਕਟਾ-ਕੋਰ ਐਕਸੀਨਾਸ 7885 ਪ੍ਰੋਸੈਸਰ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਥੇ ਹੀ ਇਸ ਸਮਾਰਟਫੋਨ 'ਚ 6 ਜੀ.ਬੀ. ਰੈਮ ਅਤੇ 64 ਜੀ.ਬੀ. ਦੀ ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। 
ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿਚ 16 ਮੈਗਾਪਿਕਸਲ ਦਾ O9S ਅਤੇ ਐੱਫ/1.7 ਅਪਰਚਰ ਦਾ ਰਿਅਰ ਕੈਮਰਾ ਅਤੇ 16 ਮੈਗਾਪਿਕਸਲ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 3,500 ਐੱਮ.ਏ.ਐੱਚ. ਦੀ ਬੈਟਰੀ ਫਾਸਟ ਚਾਰਜਿੰਗ ਸਪੋਰਟ ਨਾਲ ਦਿੱਤੀ ਜਾ ਸਕਦੀ ਹੈ। ਦੱਸ ਦਈਏ ਕਿ ਸੈਮਸੰਗ ਦੇ ਗਲੈਕਸੀ ਏ8 ਪਲੱਸ (2018) ਸਮਾਰਟਫੋਨ ਨੂੰ ਮਹੀਨੇ ਦੇ ਅੰਤ ਤੱਕ ਚੁਣੇ ਹੋਏ ਬਾਜ਼ਾਰਾਂ 'ਚ ਉਪਲੱਬਧ ਕਰਵਾਇਆ ਜਾਵੇਗਾ। ਉਥੇ ਹੀ ਇਸ ਸਮਾਰਟਫੋਨ ਦੀ ਕੀਮਤ 600 ਡਾਲਰ (ਕਰੀਬ 38,500 ਰੁਪਏ) ਹੋ ਸਕਦੀ ਹੈ।


Related News