ਟੈਲੀਗ੍ਰਾਮ ਨੇ ਵੀ ਯੂਜ਼ਰਨੇਮ ਫੀਚਰ ’ਤੇ ਸਰਕਾਰ ਨੂੰ ਜਵਾਬ ਸੌਂਪਿਆ, ਡਾਟਾ ਸੁਰੱਖਿਆ ਨੂੰ ਲੈ ਕੇ ਸਥਿਤੀ ਕੀਤੀ ਸਪੱਸ਼ਟ
Friday, Jul 10, 2026 - 08:46 PM (IST)
ਨਵੀਂ ਦਿੱਲੀ, (ਏਜੰਸੀ)-ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੇ ਵੀ ਵ੍ਹਟਸਐਪ ਤੋਂ ਬਾਅਦ ‘ਯੂਜ਼ਰਨੇਮ’ ਫੀਚਰ ਨੂੰ ਲੈ ਕੇ ਸੂਚਨਾ ਤਕਨਾਲੋਜੀ (ਆਈ. ਟੀ.) ਮੰਤਰਾਲਾ ਤੋਂ ਮਿਲੇ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਵ੍ਹਟਸਐਪ ਅਤੇ ਟੈਲੀਗ੍ਰਾਮ ਵੱਲੋਂ ਦਿੱਤੇ ਗਏ ਜਵਾਬਾਂ ਦੀ ਫਿਲਹਾਲ ਸਰਕਾਰ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਨ੍ਹਾਂ ਮੈਸੇਜਿੰਗ ਪਲੇਟਫਾਰਮਾਂ ਦੇ ਪ੍ਰਸਤਾਵਿਤ ਯੂਜ਼ਰਨੇਮ ਫੀਚਰ ਦੇ ਤਹਿਤ ਖਪਤਕਾਰ ਆਪਣਾ ਫੋਨ ਨੰਬਰ ਸਾਂਝਾ ਕੀਤੇ ਬਿਨਾਂ ਵੀ ਇਕ-ਦੂਜੇ ਨਾਲ ਗੱਲਬਾਤ ਕਰ ਸਕਦੇ ਹਨ। ਸੂਤਰਾਂ ਨੇ ਕਿਹਾ ਕਿ ਵ੍ਹਟਸਐਪ ਨੇ ਵੀਰਵਾਰ ਸ਼ਾਮ ਨੂੰ ਸਰਕਾਰ ਨੂੰ ਆਪਣਾ ਜਵਾਬ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਟੈਲੀਗ੍ਰਾਮ ਵੱਲੋਂ ਵੀ ਸਰਕਾਰ ਨੂੰ ਜਵਾਬ ਮਿਲ ਚੁੱਕਾ ਹੈ। ਹਾਲਾਂਕਿ ਦੋਵਾਂ ਕੰਪਨੀਆਂ ਵੱਲੋਂ ਸੌਂਪੇ ਗਏ ਜਵਾਬਾਂ ਦਾ ਵੇਰਵਾ ਨਹੀਂ ਮਿਲ ਸਕਿਆ ਹੈ। ਉਨ੍ਹਾਂ ਵੱਲੋਂ ਕੋਈ ਅਧਿਕਾਰਤ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਪਿਛਲੇ ਹਫ਼ਤੇ ਵ੍ਹਟਸਐਪ ਨੂੰ ਨੋਟਿਸ ਜਾਰੀ ਕਰ ਕੇ ਪ੍ਰਸਤਾਵਿਤ ਫੀਚਰ ’ਤੇ ਸਵਾਲ ਉਠਾਏ ਸਨ ਅਤੇ ਇਸ ਨਾਲ ਆਨਲਾਈਨ ਧੋਖਾਦੇਹੀ, ਦੂਜੇ ਦੀ ਪਛਾਣ ਦੀ ਦੁਰਵਰਤੋਂ ਅਤੇ ਡਿਜੀਟਲ ਅਰੈਸਟ ਦੇ ਮਾਮਲਿਆਂ ’ਚ ਵਾਧਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
