ਭਾਰਤ ''ਚ ਜਲਦ ਹੀ ਲਾਂਚ ਹੋ ਸਕਦੇ ਹਨ ਐਂਡ੍ਰਾਇਡ ਨੌਗਟ ਨਾਲ ਨੋਕੀਆ ਦੇ ਇਹ ਸਮਾਰਟਫੋਨਸ

Wednesday, Jul 26, 2017 - 01:38 AM (IST)

ਭਾਰਤ ''ਚ ਜਲਦ ਹੀ ਲਾਂਚ ਹੋ ਸਕਦੇ ਹਨ ਐਂਡ੍ਰਾਇਡ ਨੌਗਟ ਨਾਲ ਨੋਕੀਆ ਦੇ ਇਹ ਸਮਾਰਟਫੋਨਸ

ਜਲੰਧਰ—HMD ਗਲੋਬਲ ਇਸ ਸਾਲ ਦੇ ਕੁਝ ਨਵੇਂ ਸਮਾਰਟਫੋਨ ਲਾਂਚ ਕਰਨ ਲਈ ਤਿਆਰ ਹੈ। ਕਿਹਾ ਜਾ ਰਿਹਾ ਹੈ ਕਿ ਕੰਪਨੀ ਸਾਲ ਦੇ ਅੰਤ ਤਕ ਨੋਕੀਆ 7, ਨੋਕੀਆ 9 ਵਰਗੇ ਸਮਾਰਟਫੋਨ ਨੂੰ ਲਾਂਚ ਕਰ ਸਕਦੀ ਹੈ। ਉੱਥੇ, ਕੁਝ ਸਮੇਂ ਪਹਿਲਾਂ ਹੀ ਕੰਪਨੀ ਨੇ ਨੋਕੀਆ 3, ਨੋਕੀਆ 5 ਅਤੇ ਆਪਣੇ ਨੋਕੀਆ 6 ਨੂੰ ਲਾਂਚ ਕੀਤਾ ਸੀ, ਜੋ ਕਿ ਗਲੋਬਲੀ ਖਰੀਦਣ ਲਈ ਉਪਲੱਬਧ ਹੈ। ਉੱਥੇ, ਸਮਾਰਟਫੋਨ ਬਾਜ਼ਾਰ 'ਚ ਆਏ ਦਿਨ ਨਵੇਂ ਸਮਾਰਟਫੋਨ ਦਸਤਕ ਦੇ ਰਹੇ ਹਨ, ਜੋ ਕਿ ਬਿਹਤਰ ਸਪੈਸੀਫਿਕੈਸ਼ਨ ਨਾਲ ਲੈਸ ਹਨ। ਇਨ੍ਹਾਂ ਚੋਂ ਕੁਝ ਸਮਾਰਟਫੋਨ ਨਵੇਂ ਓ.ਐੱਸ 'ਤੇ ਆਧਾਰਿਤ ਹਨ। ਭਾਰਤ ਦਾ ਸਮਾਰਟਫੋਨ ਬਾਜ਼ਾਰ ਲਗਾਤਾਰ ਤਰੱਕੀ ਕਰ ਰਿਹਾ ਹੈ। 
Nokia Edge

PunjabKesari
Nokia Edge ਜਲਦੀ ਹੀ ਭਾਰਤ 'ਚ ਲਾਂਚ ਹੋ ਸਕਦਾ ਹੈ। ਇਸ 'ਚ 5.5 ਇੰਚ ਦੀ ਡਿਸਪਲੇ ਦਿੱਤੀ ਗਈ ਹੈ। Nokia Edge 'ਚ 4 ਜੀ.ਬੀ ਰੈਮ ਨਾਲ 64 ਜੀ.ਬੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.0 ਨੌਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 23 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ, ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਪਾਵਰ ਬੈਕਅਪ ਲਈ ਇਸ 'ਚ 3,880 mAh ਦੀ ਬੈਟਰੀ ਦਿੱਤੀ ਗਈ ਹੈ। ਨੋਕੀਆ 7

PunjabKesari
ਨੋਕੀਆ 7 'ਚ 5.5 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ। ਇਸ ਸਮਾਰਟਫੋਨ 'ਚ 4 ਜੀ.ਬੀ ਰੈਮ ਨਾਲ 64 ਜੀ.ਬੀ ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.1 ਨੌਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 16 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ ਸਮਾਰਟਫੋਨ 'ਚ 4,000 mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ।
Nokia E1

PunjabKesari
Nokia E1 'ਚ 5.2 ਇੰਚ ਦੀ ਡਿਸਪਲੇ ਦਿੱਤੀ ਗਈ ਹੈ। ਇਸ 'ਚ 2 ਜੀ.ਬੀ ਰੈਮ ਨਾਲ 16 ਜੀ.ਬੀ ਇੰਟਰਨਲ ਸਟੋਰੇਜ ਦਿੱਤੀ ਗਈ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.0 ਨੌਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ, ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਪਾਵਰ ਬੈਕਅਪ ਲਈ ਇਸ 'ਚ 2,700 mAh ਦੀ ਬੈਟਰੀ ਦਿੱਤੀ ਗਈ ਹੈ।
Nokia 9

PunjabKesari
nokia 9 'ਚ 5.5 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ। ਇਸ 'ਚ 4 ਜੀ.ਬੀ/ 8 ਜੀ.ਬੀ ਰੈਮ ਨਾਲ 64 ਜੀ.ਬੀ ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.0 ਨੌਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ, ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 12 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ 'ਚ 3,900 mAh ਦੀ ਬੈਟਰੀ ਦਿੱਤੀ ਗਈ ਹੈ। 
Nokia D1C

PunjabKesari
Nokia D1C 'ਚ 5 ਇੰਚ (1920*1080 ਪਿਕਸਲ) ਡਿਸਪਲੇ ਦਿੱਤੀ ਜਾ ਸਕਦੀ ਹੈ। Nokia D1C 'ਚ 3 ਜੀ.ਬੀ ਰੈਮ ਨਾਲ 16 ਜੀ.ਬੀ ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.0 ਨੌਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 16 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ, ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ।
Nokia C 9

PunjabKesari
ਇਸ 'ਚ 5 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ ਅਤੇ ਨਾਲ ਹੀ 3 ਜੀ.ਬੀ ਰੈਮ ਨਾਲ 32 ਜੀ.ਬੀ ਇੰਟਰਨਲ ਸਟੋਰੇਜ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ ਨੌਗਟ 'ਤੇ ਆਧਾਰਿਤ ਹੋ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 16 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ, ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਪਾਵਰ ਬੈਕਅਪ ਲਈ ਇਸ 'ਚ 4,000 mAh ਦੀ ਬੈਟਰੀ ਦਿੱਤੀ ਗਈ ਹੈ।


Related News