ਵੀਵੋ ਨੇ ਆਪਣੇ ਇਸ ਸਮਾਰਟਫੋਨ ਦੀ ਕੀਮਤ ''ਚ ਕੀਤੀ ਕਟੌਤੀ

05/01/2020 7:49:34 PM

ਗੈਜੇਟ ਡੈਸਕ—ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ (Vivo) ਨੇ ਗਾਹਕਾਂ ਨੂੰ ਰਾਹਤ ਦੇਣ ਲਈ ਆਪਣੇ ਸਭ ਤੋਂ ਸਭ ਡਿਵਾਈਸ ਐੱਸ1 ਕੀਮਤ ਨੂੰ ਘਟ ਕਰ ਦਿੱਤਾ ਹੈ। ਹੁਣ ਗਾਹਕ ਇਸ ਸਮਰਾਟਫੋਨ ਨੂੰ ਘੱਟ ਕੀਮਤ 'ਚ ਖਰੀਦ ਸਕਦੇ ਹਨ। ਦੱਸ ਦੇਈਏ ਕਿ ਕੰਪਨੀ ਨੇ ਪਿਛਲੇ ਮਹੀਨੇ ਜੀ.ਐੱਸ.ਟੀ. ਦਰ 'ਚ ਵਾਧੇ ਹੋਣ ਤੋਂ ਬਾਅਦ ਆਪਣੇ ਜ਼ਿਆਦਾਤਰ ਸਮਾਰਟਫੋਨ ਦੀ ਕੀਮਤ 'ਚ ਵਾਧਾ ਕੀਤਾ ਸੀ। 

ਨਵੀਂ ਕੀਮਤ
ਵੀਵੋ ਨੇ ਇਸ ਸਮਾਰਟਫੋਨ ਦੀ ਕੀਮਤ 'ਚ 1,000 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਗਾਹਕ ਇਸ ਸਮਾਰਟਫੋਨ ਦੇ 4ਜੀ.ਬੀ.ਰੈਮ+128ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਨੂੰ 17,999 ਰੁਪਏ ਦੀ ਜਗ੍ਹਾ 16,999 ਰੁਪਏ 'ਚ ਖਰੀਦ ਸਕਦੇ ਹਨ। ਇਸ ਤੋਂ ਇਲਾਵਾ ਵੀਵੋ ਐੱਸ1 ਸਮਾਰਟਫੋਨ ਦੇ 6ਜੀ.ਬੀ.+64ਜੀ.ਬੀ. ਸਟੋਰੇਜ਼ ਵੇਰੀਐਂਟ ਦੀ ਕੀਮਤ 17,999 ਰੁਪਏ ਅਤੇ 6ਜੀ.ਬੀ. ਰੈਮ+128ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 19,990 ਰੁਪਏ ਨਾਲ ਉਪਲੱਬਧ ਹੈ।

ਸਪੈਸੀਫਿਕੇਸ਼ਨਸ
ਇਸ 'ਚ 6.38 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 1080x2340 ਪਿਕਸਲ ਹੈ। ਫੋਨ ਐਂਡ੍ਰਾਇਡ ਪਾਈ 9.0 'ਤੇ ਆਧਾਰਿਤ ਹੈ। ਗੱਲ ਕਰੀਏ ਕੈਮਰੇ ਦੀ ਤਾਂ ਇਸ 'ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਉੱਥੇ ਵੀਡੀਓ ਕਾਲਿੰਗ ਅਤੇ ਸੈਲਫੀ ਲਈ ਇਸ 'ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4500 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ ਕਿ 18ਵਾਟ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Karan Kumar

This news is Content Editor Karan Kumar