5,000 mAh ਤੇ ਟ੍ਰਿਪਲ ਰੀਅਰ ਕੈਮਰੇ ਨਾਲ ਵੀਵੋ ਨੇ ਲਾਂਚ ਕੀਤਾ ਨਵਾਂ ਸਮਾਰਟਫੋਨ

05/25/2019 1:04:39 AM

ਗੈਜੇਟ ਡੈਸਕ—ਚੀਨ ਦੀ ਕੰਪਨੀ ਵੀਵੋ ਨੇ ਆਪਣੀ ਜ਼ੈੱਡ ਸੀਰੀਜ਼ ਦਾ ਨਵਾਂ ਸਮਾਰਟਫੋਨ Vivo Z5x ਚੀਨ 'ਚ ਲਾਂਚ ਕਰ ਦਿੱਤਾ ਹੈ। ਪੰਚ-ਹੋਲ ਡਿਸਪਲੇਅ ਨਾਲ ਆਉਣ ਵਾਲਾ ਇਹ ਕੰਪਨੀ ਦਾ ਪਹਿਲਾ ਫੋਨ ਹੈ। ਚੀਨ 'ਚ ਇਸ ਦੀ ਸੇਲ ਅਗਲੇ ਹਫਤੇ ਤੋਂ ਸ਼ੁਰੂ ਹੋ ਰਹੀ ਹੈ ਭਾਰਤ 'ਚ ਇਸ ਨੂੰ ਕਦੋ ਤਕ ਲਾਂਚ ਕੀਤਾ ਜਾਵੇਗਾ ਫਿਲਹਾਲ ਇਸ ਦੇ ਬਾਰੇ 'ਚ ਕੋਈ ਜਾਣਕਾਰੀ ਨਹੀਂ ਹੈ।

Vivo Z5x ਦੇ ਸਪੈਸੀਫਿਕੇਸ਼ਨਸ
ਇਸ 'ਚ 6.53 ਇੰਚ ਦੀ ਫੁਲ ਐੱਚ.ਡੀ.+ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 1080x2340 ਪਿਕਸਲ ਹੈ। ਐਂਡ੍ਰਾਇਡ 9 ਪਾਈ ਬੇਸਡ ਫਨ ਟੱਚ ਓ.ਐੱਸ. 9 'ਤੇ ਚੱਲਣ ਵਾਲੇ ਇਸ ਫੋਨ 'ਚ ਆਕਟਾਕੋਰ ਕੁਆਲਕਾਮ ਸਨੈਪਡਰੈਗਨ 710 ਪ੍ਰੋਸੈਸਰ ਦਿੱਤਾ ਗਿਆ ਹੈ।

ਕੈਮਰਾ
ਗੱਲ ਕਰੀਏ ਕੈਮਰੇ ਦੀ ਤਾਂ ਇਸ 'ਚ ਟ੍ਰਿਪਲ ਰੀਅਰ ਕੈਮਰਾ ਦਿੱਤਾ ਗਿਆ ਹੈ। ਇਸ 'ਚ 16 ਮੈਗਾਪਿਕਸਲ ਦਾ ਪ੍ਰਾਈਮਰੀ ਕੈਮਰਾ, 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਕੈਮਰਾ ਅਤੇ 2 ਮੈਗਾਪਿਕਸਲ ਦਾ ਡੈਪਥ ਕੈਮਰਾ ਸ਼ਾਮਲ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 5,000 ਐੱਮ.ਏ.ਐੱਚ. ਦੀ ਪਾਵਰਫੁਲ ਬੈਟਰੀ ਦਿੱਤੀ ਗਈ ਹੈ। 

Vivo Z5x ਦੀ ਕੀਮਤ
ਦੇ 4ਜੀ.ਬੀ.ਰੈਮ+64ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 1,398 ਯੁਆਨ (ਕਰੀਬ 14,400 ਰੁਪਏ) ਅਤੇ ਇਸ ਦੇ 6ਜੀ.ਬੀ. ਰੈਮ+64ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 1,498 ਯੁਆਨ (ਕਰੀਬ 15,400 ਰੁਪਏ) ਰੱਖੀ ਗਈ ਹੈ। ਉੱਥੇ ਇਸ ਦੇ 6ਜੀ.ਬੀ.+128 ਜੀ.ਬੀ. ਇੰਟਰਨਲ ਸਟੋਰੇਜ਼ ਵੇਰੀਐਂਟ ਦੀ ਕੀਮਤ 1,698 ਯੁਆਨ (ਕਰੀਬ 14,700 ਰੁਪਏ) ਅਤੇ 8 ਜੀ.ਬੀ. ਰੈਮ+128 ਜੀ.ਬੀ. ਦੀ ਕੀਮਤ 1,998 ਯੁਆਨ (ਕਰੀਬ 20,500 ਰੁਪਏ) ਹੈ। ਚੀਨ 'ਚ ਇਸ ਦੀ ਸੇਲ 1 ਜੂਨ ਤੋਂ ਸ਼ੁਰੂ ਹੋਵੇਗੀ।

Karan Kumar

This news is Content Editor Karan Kumar